SOCIAL MEDIA

Newsletter

PARTNER SITES
भाषा चुनें राज्य चुनें

ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ; ਅਦਾਕਾਰ ਪੱਟੀਆਂ ਬੰਨ੍ਹੇ ਦਿਖਾਈ ਦਿੱਤੇ

Tiger Shroff Shooting Case: ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ’ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ।

Written By Ravinder Singh
Published: Oct 19, 2026, 10:58 AM IST | Updated: Oct 19, 2026, 01:52 PM IST
Join

Tiger Shroff Shooting Case: ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ’ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਤੋਂ ਬਾਅਦ ਟਾਈਗਰ ਦੀ ਬਾਂਹ ਅਤੇ ਛਾਤੀ ’ਤੇ ਪੱਟੀਆਂ ਬੰਨ੍ਹੀਆਂ ਦਿਖਾਈ ਦਿੱਤੀਆਂ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇਰ ਰਾਤ ਅਦਾਕਾਰ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ।

 ਵਾਰਦਾਤ ਵਿੱਚ ਸ਼ਾਮਲ ਦੋ ਸ਼ੱਕੀ ਹਮਲਾਵਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਨੇ ਵਾਰਦਾਤ ਵਿੱਚ ਇਸਤੇਮਾਲ ਕੀਤਾ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਐਤਵਾਰ ਸ਼ਾਮ ਕਰੀਬ 7 ਵਜੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਟਾਈਗਰ ਸ਼ਰਾਫ ਦੀ ਕਾਰ ’ਤੇ ਪੰਜ ਰਾਊਂਡ ਫਾਇਰਿੰਗ ਕੀਤੀ ਗਈ। 

ਵਾਰਦਾਤ ਸਮੇਂ ਅਦਾਕਾਰ ਦਾ ਡਰਾਈਵਰ ਫਿਰਦੌਸ ਵੀ ਕਾਰ ਵਿੱਚ ਮੌਜੂਦ ਸੀ। ਉਸ ਦੇ ਸੱਜੇ ਹੱਥ ਵਿੱਚ ਗੋਲੀ ਲੱਗੀ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਘਟਨਾ ਵਿੱਚ ਉਮੇਸ਼ ਚਵਾਨ ਨਾਮ ਦਾ ਇੱਕ ਹੋਰ ਵਿਅਕਤੀ ਵੀ ਜ਼ਖਮੀ ਹੋਇਆ ਹੈ। ਰਿਪੋਰਟਾਂ ਅਨੁਸਾਰ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਗੋਲੀਬਾਰੀ ਮਗਰੋਂ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ।

ਗੋਲੀਬਾਰੀ ਵਿੱਚ ਸ਼ਾਮਲ ਹੋਣ ਦੇ ਸ਼ੱਕ ਹੇਠ ਦੋ ਨੌਜਵਾਨਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਵਿੱਚ ਦੋਵੇਂ ਨੌਜਵਾਨ ਚਿੱਟੀਆਂ ਕਮੀਜ਼ਾਂ ਪਹਿਨੇ ਦਿਖਾਈ ਦੇ ਰਹੇ ਹਨ। ਇਨ੍ਹਾਂ ਵਿੱਚੋਂ ਇੱਕ ਨੇ ਪੂਮਾ ਦੇ ਲੋਗੋ ਵਾਲੀ ਕਾਲੀ ਟੋਪੀ ਪਾਈ ਹੋਈ ਹੈ। ਹਾਲਾਂਕਿ, ਇਨ੍ਹਾਂ ਤਸਵੀਰਾਂ ਦੇ ਸਹੀ ਸਮੇਂ ਅਤੇ ਸਥਾਨ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਸ਼ੱਕੀਆਂ ਦੀ ਪਛਾਣ ਕਰਨ ਤੇ ਘਟਨਾ ਤੋਂ ਪਹਿਲਾਂ ਤੇ ਬਾਅਦ ਉਨ੍ਹਾਂ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਫਾਇਰਿੰਗ ਮਗਰੋਂ ਸ਼ੱਕੀ ਮੁਲਜ਼ਮ ਅੰਧੇਰੀ ਵੈਸਟ ਰੇਲਵੇ ਸਟੇਸ਼ਨ ਦੇ ਬਾਹਰ ਆਪਣਾ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ।

 ਪੁਲਿਸ ਇਸ ਨਾਲ ਜੁੜੇ ਸਬੂਤਾਂ ਦੀ ਜਾਂਚ ਕਰ ਰਹੀ ਹੈ। ਜਾਂਚਕਰਤਾ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਮੁਲਜ਼ਮ ਕਿੱਥੋਂ ਆਏ ਸਨ ਅਤੇ ਵਾਰਦਾਤ ਤੋਂ ਬਾਅਦ ਕਿਹੜੇ ਰਸਤੇ ਰਾਹੀਂ ਫਰਾਰ ਹੋਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੰਬਈ ਪੁਲਿਸ ਤੇ ਕ੍ਰਾਈਮ ਬ੍ਰਾਂਚ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ 15 ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਘਟਨਾ ਸਮੇਂ ਟਾਈਗਰ ਸ਼ਰਾਫ ਦੇ ਨਾਲ ਮੌਜੂਦ ਡਰਾਈਵਰ ਦਾ ਬਿਆਨ ਵੀ ਦਰਜ ਕੀਤਾ ਗਿਆ ਹੈ, ਜਿਸ ਦੇ ਆਧਾਰ ’ਤੇ ਪੁਲਿਸ ਅਹਿਮ ਸੁਰਾਗ ਇਕੱਠੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।


ਇਸ ਵਾਰਦਾਤ ਦੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਅਨਿਲ ਪੰਡਿਤ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਕਥਿਤ ਸੁਨੇਹੇ ਵਿੱਚ ਸਲਮਾਨ ਖਾਨ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਧਮਕੀਆਂ ਦੇਣ ਦਾ ਵੀ ਜ਼ਿਕਰ ਕੀਤਾ ਗਿਆ ਹੈ। ਹਾਲਾਂਕਿ ਇਸ ਦਾਅਵੇ ਦੀ ਸੱਚਾਈ ਅਤੇ ਗੋਲੀਬਾਰੀ ਦੀ ਘਟਨਾ ਨਾਲ ਇਸ ਦੇ ਸਬੰਧ ਦੀ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES