Diljit Dosanjh Concert News: ਗਾਇਕ ਦਿਲਜੀਤ ਦੋਸਾਂਝ ਨੂੰ ਦਿੱਲੀ ਪੁਲਿਸ ਤੋਂ ਦਿੱਲੀ ਵਿੱਚ ਆਪਣੇ ਸੰਗੀਤ ਸਮਾਰੋਹ ਦੀ ਇਜਾਜ਼ਤ ਮਿਲ ਗਈ ਹੈ। ਉਹ 30 ਅਕਤੂਬਰ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਪ੍ਰਦਰਸ਼ਨ ਕਰਨਗੇ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਦਿਲਜੀਤ ਦੋਸਾਂਝ ਦੇ ਦਿੱਲੀ ਵਿੱਚ ਹੋਣ ਵਾਲੇ ਸ਼ੋਅ ਉਤੇ ਸੁਰੱਖਿਆ ਦੇ ਮੱਦੇਨਜ਼ਰ ਰੋਕ ਲਗਾ ਦਿੱਤੀ ਗਈ ਸੀ। ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀਆਂ ਚਿੰਤਾਵਾਂ ਦੇ ਕਾਰਨ ਸੰਗੀਤ ਸਮਾਰੋਹ ਦੀ ਪ੍ਰਵਾਨਗੀ ਬਾਰੇ ਸ਼ੱਕ ਸੀ। ਇਹ ਰਿਪੋਰਟ ਕੀਤੀ ਗਈ ਸੀ ਕਿ ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਮਗਰੋਂ ਸਮਾਗਮ ਦੀ ਪ੍ਰਵਾਨਗੀ ਦੀ ਸਮੀਖਿਆ ਕੀਤੀ ਜਾ ਰਹੀ ਹੈ। ਇਸ ਕਾਰਨ ਇਹ ਅੰਦਾਜ਼ਾ ਲਗਾਇਆ ਗਿਆ ਕਿ ਸ਼ੋਅ ਰੱਦ ਕਰ ਦਿੱਤਾ ਜਾਵੇਗਾ।
ਇਹ ਸਮਾਗਮ 30 ਅਕਤੂਬਰ ਨੂੰ ਹੋਵੇਗਾ
ਪੰਜਾਬੀ ਗਾਇਕ ਦਾ ਸ਼ੋਅ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਵੇਗਾ। ਪਹਿਲਾਂ 1 ਨਵੰਬਰ ਨੂੰ ਹੋਣ ਵਾਲਾ ਸੀ ਪਰ ਬਾਅਦ ਵਿੱਚ ਇਸ ਤਾਰੀਕ ਨੂੰ ਬਦਲ ਕੇ 30 ਅਕਤੂਬਰ ਕਰ ਦਿੱਤਾ ਗਿਆ। ਹੁਣ ਇਜਾਜ਼ਤ ਮਿਲਣ ਨਾਲ ਪ੍ਰਬੰਧਕਾਂ ਤੇ ਪ੍ਰਸ਼ੰਸਕਾਂ ਦੋਵਾਂ ਨੂੰ ਰਾਹਤ ਮਿਲੀ ਹੈ। ਵੱਡੀ ਗਿਣਤੀ ਵਿੱਚ ਦਰਸ਼ਕਾਂ ਦੀ ਉਮੀਦ ਹੈ ਤੇ ਸ਼ੋਅ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਪਹਿਲਾਂ ਸੁਰੱਖਿਆ ਕਾਰਨਾਂ ਕਰਕੇ ਇਨਕਾਰ ਕਰ ਦਿੱਤਾ ਸੀ
ਪਹਿਲਾਂ, ਦੱਖਣੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਦੇ ਦਫ਼ਤਰ ਨੇ ਬੁੱਕ ਮਾਈ ਸ਼ੋਅ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਸੀ, "30 ਅਕਤੂਬਰ ਨੂੰ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 'ਦਿਲਜੀਤ ਦੋਸਾਂਝ ਦਾ ਔਰਾ ਇੰਡੀਆ ਟੂਰ ਦਿੱਲੀ' ਕਰਵਾਉਣ ਦੀ ਤੁਹਾਡੀ ਬੇਨਤੀ ਦੀ ਸਾਡੇ ਦਫ਼ਤਰ ਦੁਆਰਾ ਸਮੀਖਿਆ ਕੀਤੀ ਗਈ ਹੈ।
ਸੁਰੱਖਿਆ ਖਤਰੇ ਦੇ ਇਨਪੁਟਸ ਦੇ ਨਾਲ-ਨਾਲ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਅਤੇ ਹੋਰ ਮਹੱਤਵਪੂਰਨ ਕਾਨੂੰਨ ਵਿਵਸਥਾ ਚਿੰਤਾਵਾਂ ਦੇ ਕਾਰਨ ਕਾਨੂੰਨ ਵਿਵਸਥਾ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਦੇ ਮੱਦੇਨਜ਼ਰ, ਇਸ ਬੇਨਤੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।" ਇਸ ਤੋਂ ਬਾਅਦ, ਸੰਗੀਤ ਸਮਾਰੋਹ ਨੂੰ ਰੱਦ ਕਰਨ 'ਤੇ ਵਿਚਾਰ ਕੀਤਾ ਗਿਆ ਸੀ ਪਰ ਹੁਣ ਇਜਾਜ਼ਤ ਦੇ ਦਿੱਤੀ ਗਈ ਹੈ।