• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਅੰਤਰਰਾਸ਼ਟਰੀ
  • /ਭੁਲੱਥ ਦੇ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ

ਭੁਲੱਥ ਦੇ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ

Punjabi youth Murdered in USA: ਅਮਰੀਕਾ ਵਿੱਚ ਕਪੂਰਥਲਾ ਦੇ ਨੌਜਵਾਨ ਦੀ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਹੱਤਿਆ ਦਿੱਤੀ।

Written ByRavinder Singh
Published: Nov 24, 2026, 10:45 IST|Updated: Nov 24, 2026, 10:49 IST
joinshare
ਭੁਲੱਥ ਦੇ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਪੰਜਾਬ ਦੇ ਸਿਆਸਤ ਵਿੱਚ ਵੱਡੀ ਹਲਚਲ; ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ

ਪੰਜਾਬ ਦੇ ਸਿਆਸਤ ਵਿੱਚ ਵੱਡੀ ਹਲਚਲ; ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ

2

ਪਵਿੱਤਰ ਬੇਰੀ ਦਾ ਇਤਿਹਾਸਕ ਰੁੱਖ; ਬਾਬਾ ਨਾਨਕ ਨਾਲ ਜੁੜੀ ਅਨੋਖੀ ਯਾਦ, ਨਾਲ ਹੀ ਸੁਸ਼ੋਭਿਤ ਹੈ ਭੌਰਾ ਸਾਹਿਬ

3

ਭੁਲੱਥ ਦੇ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ

4

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 557ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਲੱਗੀਆਂ ਰੌਣਕਾਂ

5

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿੱਖਿਆਵਾਂ ਤੇ ਸੱਚੇ ਜੀਵਨ ਦਾ ਮਾਰਗ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjabi youth Murdered in USA: ਅਮਰੀਕਾ ਵਿੱਚ ਕਪੂਰਥਲਾ ਦੇ ਨੌਜਵਾਨ ਦੀ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਕੇ ਹੱਤਿਆ ਦਿੱਤੀ।  ਅਮਰੀਕਾ ਵਿੱਚ ਭੁਲੱਥ ਦੇ ਰਹਿਣ ਵਾਲੇ ਨੌਜਵਾਨ ਦੀ ਅਣਪਛਾਤੇ ਹਮਲਾਵਰ ਵੱਲੋਂ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਦੇ ਰਹਿਣ ਵਾਲੇ ਪਰਮਜੀਤ ਸਿੰਘ ਘੁੰਮਣ, ਉਰਫ਼ ਪੰਮਾ (35 ਸਾਲ) ਵਜੋਂ ਹੋਈ ਹੈ। 

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਪੰਜਾਬੀ ਨੌਜਵਾਨ ਪਰਮਜੀਤ ਸਿੰਘ ਦੇ ਕਤਲ ਦੀ ਦੁਖਦਾਈ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਭੁਲੱਥ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਚਾਚਾ ਦਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਐਤਵਾਰ ਰਾਤ ਨੂੰ ਪਰਿਵਾਰ ਨੂੰ ਅਮਰੀਕਾ ਤੋਂ ਇੱਕ ਫੋਨ ਆਇਆ, ਜਿਸ ਵਿੱਚ ਉਨ੍ਹਾਂ ਨੂੰ ਪਰਮਜੀਤ ਸਿੰਘ ਦੀ ਮੌਤ ਬਾਰੇ ਦੱਸਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਮਾ ਕੰਮ ਤੋਂ ਵਾਪਸ ਆ ਕੇ ਆਪਣੀ ਕਾਰ ਵਿੱਚ ਬੈਠਾ ਸੀ, ਜਦੋਂ ਇੱਕ ਅਣਪਛਾਤੇ ਵਿਅਕਤੀ ਨੇ ਕਥਿਤ ਤੌਰ 'ਤੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। 

ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ।  ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਲਹਾਲ ਕਤਲ ਕਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਨਾ ਹੀ ਵਾਰਦਾਤ ਪਿੱਛੇ ਕੋਈ ਕਾਰਨ ਸਾਹਮਣੇ ਆਇਆ ਹੈ। ਅਮਰੀਕੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਪਰਮਜੀਤ ਸਿੰਘ ਨੇ ਬਚਪਨ ਵਿੱਚ ਹੀ ਆਪਣੇ ਮਾਤਾ-ਪਿਤਾ ਨੂੰ ਗੁਆ ਦਿੱਤਾ ਸੀ। ਬਿਹਤਰ ਭਵਿੱਖ ਅਤੇ ਰੋਜ਼ਗਾਰ ਦੀ ਭਾਲ ਵਿੱਚ ਉਹ ਲਗਭਗ 10 ਸਾਲ ਪਹਿਲਾਂ ਅਮਰੀਕਾ ਚਲਾ ਗਿਆ ਸੀ। ਉੱਥੇ ਉਹ ਕੈਲੀਫੋਰਨੀਆ ਵਿੱਚ ਕੰਮ ਕਰਕੇ ਆਪਣੀ ਜ਼ਿੰਦਗੀ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਸੀ।

 ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਧਰ, ਭੁਲੱਥ ਵਿੱਚ ਵੀ ਇਸ ਖ਼ਬਰ ਤੋਂ ਬਾਅਦ ਮਾਤਮ ਦਾ ਮਾਹੌਲ ਹੈ। ਰਿਸ਼ਤੇਦਾਰਾਂ, ਦੋਸਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਵਿਚਾਲੇ ਗਠਜੋੜ ਲਗਭਗ ਤੈਅ; ਪੰਜਾਬ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ

Add Zee News as a Preferred Source
TAGS:
International News