Kolkata Stampede: ਕੋਲਕਾਤਾ ਤੋਂ ਬਹੁਤ ਹੀ ਦੁਖਦ ਭਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਦੇਰ ਸ਼ਾਮ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ 19 ਭਗਤਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 13 ਮਹਿਲਾਵਾਂ ਅਤੇ ਦੋ ਬੱਚੇ ਵੀ ਸ਼ਾਮਲ ਹਨ।
ਇਸ ਹਾਦਸੇ ਵਿੱਚ 25 ਲੋਕ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਚੋਰਬਾਗਨ ਸਰਵਜਨਿਨ ਦੁਰਗਾ ਪੂਜਾ ਪੰਡਾਲ ਕਮੇਟੀ ਤੇ ਸੁਰੱਖਿਆ ਏਜੰਸੀਆਂ ਨਾਲ ਜੁੜੇ ਲਗਭਗ 10 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਹਾਦਸੇ ਮਗਰੋਂ ਪੰਡਾਲ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਤੇ ਲੋਕਾਂ ਦੀ ਐਂਟਰੀ 'ਤੇ ਰੋਕ ਲਗਾ ਦਿੱਤੀ ਗਈ। ਸ਼ਹਿਰ ਦੇ ਕਈ ਹੋਰ ਦੁਰਗਾ ਪੂਜਾ ਪੰਡਾਲਾਂ ਨੂੰ ਵੀ ਆਰਜ਼ੀ ਤੌਰ 'ਤੇ ਬੰਦ ਕਰ ਦਿੱਤਾ ਹੈ।
Deeply saddened and shocked by the tragic stampede at the Chorbagan Puja pandal at North Kolkata today. My heartfelt condolences go out to the bereaved families who have lost their loved ones in this devastating incident. The Chief Secretary, Home Secretary, DGP, CP & Senior Officials are with me, we are continuously monitoring the situation. Cabinet Colleagues and Rajya Sabha MP Shri Samik Bhattacharya accompanied me when I personally visited the injured at the Hospital. We are continuously taking stock of ground operations. Our immediate priority is providing immediate medical care to the injured and extending every possible support and assistance to the affected families. As per reports, 17 individuals have tragically lost their lives, and 25 people are currently undergoing treatment. One person remains in critical condition under close observation. The State Government has announced Rs. 25 lakhs and Govt Jobs as compensation for the victims' families and we will be taking steps for constituting a STF under a Sitting Judge for fair investigation. Praying for the swift and complete recovery of all those injured. The Emergency Toll-Free Helpline number: 1800 345 5678 has been activated for People in distress.
— Suvendu Adhikari (@SuvenduWB) October 17, 2026
ਮੁੱਖ ਮੰਤਰੀ ਨੇ ਜ਼ਖਮੀਆਂ ਦੇ ਇਲਾਜ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਕੋਲਕਾਤਾ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਕੇ ਜ਼ਖਮੀਆਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਾਈ ਕੋਰਟ ਦੇ ਜੱਜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਰਾਹੀਂ ਮਾਮਲੇ ਦੀ ਜਾਂਚ ਕਰਵਾਉਣ ਦਾ ਐਲਾਨ ਵੀ ਕੀਤਾ। ਸੀਐਮ ਅਧਿਕਾਰੀ ਨੇ ਕਿਹਾ ਕਿ ਇਸ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੀਸੀਟੀਵੀ ਫੁਟੇਜ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ
ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦੇ ਨਾਲ-ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਲਈ ਹਾਈ ਕੋਰਟ ਦੇ ਜੱਜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਜਾਂਚ ਕਰੇਗੀ।
ਪੀਐਮ ਨਰਿੰਦਰ ਮੋਦੀ ਨੇ ਦੁਖ ਪ੍ਰਗਟਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਕੋਲਕਾਤਾ ਵਿੱਚ ਭਗਦੜ ਦੀ ਘਟਨਾ ਬਹੁਤ ਦੁਖਦਾਈ ਹੈ। ਮੈਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪੱਛਮੀ ਬੰਗਾਲ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।
The stampede in Kolkata is saddening. Condolences to the bereaved families. Wishing the injured a speedy recovery. The West Bengal Government is providing all possible help to the affected families.
— Narendra Modi (@narendramodi) October 17, 2026
ਹਸਪਤਾਲ ਦੇ ਕੰਪਲੈਕਸ ਵਿੱਚ ਆਪਣੀ ਜ਼ਖਮੀ ਧੀ ਅਤੇ ਛੋਟੀ ਪੋਤੀ ਦੀ ਸਿਹਤ ਨੂੰ ਲੈ ਕੇ ਚਿੰਤਤ ਇੱਕ ਬਜ਼ੁਰਗ ਨੇ ਹਾਦਸੇ ਦੇ ਖੌਫਨਾਕ ਦ੍ਰਿਸ਼ ਬਿਆਨ ਕੀਤੇ। ਉਨ੍ਹਾਂ ਦੱਸਿਆ ਕਿ ਪੂਰੇ ਇਲਾਕੇ ਵਿੱਚ ਹਨੇਰਾ ਛਾ ਗਿਆ ਸੀ ਅਤੇ ਰੌਸ਼ਨੀ ਦਾ ਕੋਈ ਪ੍ਰਬੰਧ ਨਹੀਂ ਸੀ। ਉਨ੍ਹਾਂ ਮੁਤਾਬਕ ਹਾਦਸੇ ਸਮੇਂ ਨਾ ਤਾਂ ਕੋਈ ਪੁਲਿਸ ਅਧਿਕਾਰੀ ਨਜ਼ਰ ਆਇਆ ਅਤੇ ਨਾ ਹੀ ਪੂਜਾ ਕਮੇਟੀ ਦਾ ਕੋਈ ਸਵੈ-ਸੇਵਕ ਭੀੜ ਨੂੰ ਸੰਭਾਲਣ ਲਈ ਮੌਜੂਦ ਸੀ।
ਜਿਸ ਪੰਡਾਲ ਵਿੱਚ ਕੁਝ ਸਮਾਂ ਪਹਿਲਾਂ ਦੇਵੀ ਮਾਂ ਦੇ ਭਜਨ ਗੂੰਜ ਰਹੇ ਸਨ, ਉੱਥੇ ਅਚਾਨਕ ਚੀਕ-ਚਿਹਾੜਾ ਅਤੇ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਅਜ਼ੀਜ਼ਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਭੀੜ ਦਾ ਦਬਾਅ ਇੰਨਾ ਜ਼ਿਆਦਾ ਸੀ ਕਿ ਕਈ ਲੋਕ ਇੱਕ-ਦੂਜੇ ਉੱਤੇ ਡਿੱਗ ਪਏ ਅਤੇ ਹਾਲਾਤ ਬੇਕਾਬੂ ਹੋ ਗਏ।
ਇੱਕ ਸਖਸ਼ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ ਭਰਜਾਈ ਦੀ ਧੀ ਨੂੰ ਦੁਰਗਾ ਪੂਜਾ ਦਿਖਾਉਣ ਲਈ ਕੋਲਕਾਤਾ ਲਿਆਇਆ ਸੀ। ਜਦੋਂ ਭਗਦੜ ਮਚੀ ਤਾਂ ਉਸ ਨੇ ਆਪਣੀ ਪਤਨੀ ਨੂੰ ਅੱਖਾਂ ਸਾਹਮਣੇ ਡਿੱਗਦੇ ਦੇਖਿਆ। ਉਸ ਨੇ ਪਤਨੀ ਨੂੰ ਬਚਾਉਣ ਲਈ ਹੱਥ ਵਧਾਇਆ ਅਤੇ ਉਸ ਨੂੰ ਚੁੱਕਣ ਦੀ ਕੋਸ਼ਿਸ਼ ਵੀ ਕੀਤੀ ਪਰ ਭੀੜ ਕਾਰਨ ਉਹ ਉਸ ਦੀ ਮਦਦ ਕਰਨ ਵਿੱਚ ਨਾਕਾਮ ਰਿਹਾ।
ਦਰਦਨਾਕ ਹਾਦਸੇ ਮਗਰੋਂ ਪੁਲਿਸ ਨੇ ਕੋਲਕਾਤਾ ਦੇ ਕਈ ਵੱਡੇ ਦੁਰਗਾ ਪੂਜਾ ਪ੍ਰਬੰਧਕਾਂ ਨੂੰ ਆਪਣੇ ਪੰਡਾਲ ਆਰਜ਼ੀ ਤੌਰ 'ਤੇ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਖਾਸ ਤੌਰ 'ਤੇ ਉਨ੍ਹਾਂ ਪੰਡਾਲਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਕੱਠੇ ਹੋ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਕੋਲਕਾਤਾ ਵਿੱਚ ਲਗਭਗ 3,500 ਦੁਰਗਾ ਪੂਜਾ ਪੰਡਾਲ ਲਗਾਏ ਗਏ ਹਨ। ਇਸ ਘਟਨਾ ਤੋਂ ਬਾਅਦ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਭੀੜ ਨੂੰ ਕਾਬੂ ਕਰਨ ਦੇ ਤਰੀਕਿਆਂ 'ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।