Akali Dal Punar Surjit Delhi Protest: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤ ਨੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸੰਸਦ ਵੱਲ ਮਾਰਚ ਦਾ ਆਯੋਜਨ ਕਰ ਰਿਹਾ ਸੀ। ਇਸ ਮਾਰਚ ਦੌਰਾਨ ਦਿੱਲੀ ਪੁਲਿਸ ਨੇ ਗਿਆਨੀ ਹਰਪ੍ਰੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ।