• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਰਾਸ਼ਟਰੀ
  • /ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦਾ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ

ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦਾ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ

Rupi Soren Death News: ਗਮਗੀਨ ਮਾਹੌਲ ਵਿੱਚ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪੁਰਖਿਆਂ ਦੇ ਪਿੰਡ ਨੇਮਰਾ ਵਿੱਚ ਕੀਤਾ ਗਿਆ।

Written ByRavinder Singh
Published: Oct 08, 2026, 05:34 PM IST|Updated: Oct 08, 2026, 05:37 PM IST
joinshare
ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦਾ ਗਮਗੀਨ ਮਾਹੌਲ ਵਿੱਚ ਹੋਇਆ ਅੰਤਿਮ ਸਸਕਾਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Rupi Soren Death News: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੁਰਖਿਆਂ ਦੇ ਪਿੰਡ ਨੇਮਰਾ ਵਿੱਚ ਕੀਤਾ ਗਿਆ। ਮੁੱਖ ਮੰਤਰੀ ਹੇਮੰਤ ਸੋਰੇਨ ਨੇ ਖੁਦ ਆਪਣੀ ਮਾਂ ਦੀ ਚਿਤਾ ਨੂੰ ਅਗਨੀ ਦਿੱਤੀ। ਅੰਤਿਮ ਵਿਦਾਈ ਦੇ ਸਮੇਂ ਉਹ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚੋਂ ਹੰਝੂ ਵਹਿ ਤੁਰੇ। ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਹੌਸਲਾ ਦਿੱਤਾ।

ਰੂਪੀ ਸੋਰੇਨ ਦੇ ਦੇਹਾਂਤ ਦੀ ਖ਼ਬਰ ਤੋਂ ਬਾਅਦ ਨੇਮਰਾ ਪਿੰਡ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਅੰਤਿਮ ਸੰਸਕਾਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ ਅਤੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਖ਼ਾਸ ਕਰਕੇ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਆਗੂਆਂ ਨੇ ਵੀ ਰੂਪੀ ਸੋਰੇਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

ਜੇਐਮਐਮ ਆਗੂ ਅਤੇ ਧਨਬਾਦ ਦੇ ਸਾਬਕਾ ਮੇਅਰ ਚੰਦਰਸ਼ੇਖਰ ਅਗਰਵਾਲ ਨੇ ਕਿਹਾ ਕਿ ਸ਼ਿਬੂ ਸੋਰੇਨ ਦੀ ਜੀਵਨ ਸਾਥੀ ਦਾ ਵਿਛੋੜਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਰੂਪੀ ਸੋਰੇਨ ਨੇ ਸ਼ਿਬੂ ਸੋਰੇਨ ਦੇ ਜੀਵਨ ਦੇ ਉਤਾਰ-ਚੜ੍ਹਾਅ ਵਿੱਚ ਉਨ੍ਹਾਂ ਦਾ ਸਾਥ ਦਿੱਤਾ ਅਤੇ ਮੁਸ਼ਕਲ ਸਮਿਆਂ ਵਿੱਚ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਰਹੀ। ਉਨ੍ਹਾਂ ਨੇ ਝਾਰਖੰਡ ਅੰਦੋਲਨ ਅਤੇ ਸੂਬੇ ਦੇ ਗਠਨ ਲਈ ਹੋਏ ਲੰਬੇ ਸੰਘਰਸ਼ ਨੂੰ ਵੀ ਨੇੜਿਓਂ ਦੇਖਿਆ ਸੀ।

ਜੇਐਮਐਮ ਆਗੂ ਅਤੇ ਪ੍ਰਧਾਨ ਅਮਿਤੇਸ਼ ਸਹਾਏ ਨੇ ਵੀ ਰੂਪੀ ਸੋਰੇਨ ਦੇ ਦੇਹਾਂਤ ’ਤੇ ਸੰਵੇਦਨਾ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਰੂਪੀ ਸੋਰੇਨ ਨਾਲ ਉਨ੍ਹਾਂ ਦੇ ਲੰਬੇ ਸਮੇਂ ਤੋਂ ਪਰਿਵਾਰਕ ਸਬੰਧ ਸਨ। ਉਹ ਅਕਸਰ ਉਨ੍ਹਾਂ ਦੇ ਘਰ ਜਾਂਦੇ ਰਹੇ ਅਤੇ ਰੂਪੀ ਸੋਰੇਨ ਤੋਂ ਮਾਂ ਵਰਗਾ ਪਿਆਰ ਮਿਲਦਾ ਸੀ।

ਅਮਿਤੇਸ਼ ਸਹਾਏ ਨੇ ਕਿਹਾ ਕਿ ਰੂਪੀ ਸੋਰੇਨ ਉਨ੍ਹਾਂ ਨੂੰ ਪਿਆਰ ਨਾਲ ‘ਸਹਾਏ ਭਈਆ’ ਕਹਿ ਕੇ ਬੁਲਾਉਂਦੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਇਹ ਸਿਰਫ਼ ਇੱਕ ਸਿਆਸੀ ਪਰਿਵਾਰ ਨਾਲ ਜੁੜੀ ਸ਼ਖਸੀਅਤ ਦਾ ਦੇਹਾਂਤ ਨਹੀਂ, ਸਗੋਂ ਆਪਣੇ ਪਰਿਵਾਰਕ ਮੈਂਬਰ ਨੂੰ ਗੁਆਉਣ ਵਰਗਾ ਹੈ। ਉਨ੍ਹਾਂ ਨੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਣ ਲਈ ਪ੍ਰਾਰਥਨਾ ਕੀਤੀ।

Add Zee News as a Preferred Source
TAGS:
National News
Zee punjabi News
Punjabi News