• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਰਾਸ਼ਟਰੀ
  • /ਹਰਮਨਪ੍ਰੀਤ ਕੌਰ ਨੇ ਤਿੰਨੋਂ ਫਾਰਮੈਂਟਾਂ ਵਿੱਚੋਂ ਕਪਤਾਨੀ ਤੋਂ ਦਿੱਤਾ ਅਸਤੀਫ਼ਾ

ਹਰਮਨਪ੍ਰੀਤ ਕੌਰ ਨੇ ਤਿੰਨੋਂ ਫਾਰਮੈਂਟਾਂ ਵਿੱਚੋਂ ਕਪਤਾਨੀ ਤੋਂ ਦਿੱਤਾ ਅਸਤੀਫ਼ਾ

Harmanpreet Kaur Resignation News: ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਨੇ ਮੰਗਲਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਤਿੰਨੋਂ ਫਾਰਮੈਟਾਂ ਵਿੱਚ ਟੀਮ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ।

Written ByRavinder Singh
Published: Oct 06, 2026, 01:19 PM IST|Updated: Oct 06, 2026, 01:21 PM IST
joinshare
ਹਰਮਨਪ੍ਰੀਤ ਕੌਰ ਨੇ ਤਿੰਨੋਂ ਫਾਰਮੈਂਟਾਂ ਵਿੱਚੋਂ ਕਪਤਾਨੀ ਤੋਂ ਦਿੱਤਾ ਅਸਤੀਫ਼ਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Harmanpreet Kaur Resignation News: ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਨੇ ਮੰਗਲਵਾਰ ਨੂੰ ਇੱਕ ਵੱਡਾ ਫੈਸਲਾ ਲੈਂਦਿਆਂ ਤਿੰਨੋਂ ਫਾਰਮੈਟਾਂ ਵਿੱਚ ਟੀਮ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ। ਹਰਮਨਪ੍ਰੀਤ ਨੇ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਇਹ ਫੈਸਲਾ ਉਸ ਲਈ ਆਸਾਨ ਨਹੀਂ ਸੀ, ਪਰ ਹੁਣ ਉਹ ਆਪਣਾ ਧਿਆਨ ਇੱਕ ਖਿਡਾਰੀ ਦੇ ਤੌਰ 'ਤੇ ਅੱਗੇ ਵਧਣ 'ਤੇ ਕੇਂਦਰਿਤ ਕਰਨਾ ਚਾਹੁੰਦੀ ਹੈ।

37 ਸਾਲਾ ਹਰਮਨਪ੍ਰੀਤ ਨੇ ਭਾਰਤ ਲਈ 5 ਟੈਸਟ, 51 ਵਨਡੇ ਅਤੇ 155 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਕਪਤਾਨੀ ਕੀਤੀ। ਕਪਤਾਨ ਦੇ ਤੌਰ 'ਤੇ ਉਸਦੀ ਆਖਰੀ ਜ਼ਿੰਮੇਵਾਰੀ ਪਿਛਲੇ ਮਹੀਨੇ ਨਿਸਿਨ ਵਿੱਚ ਹੋਈਆਂ ਏਸ਼ੀਆਈ ਖੇਡਾਂ ਵਿੱਚ ਭਾਰਤੀ ਟੀਮ ਨੂੰ ਲਗਾਤਾਰ ਦੂਜੀ ਵਾਰ ਸੋਨ ਤਗਮਾ ਦਿਵਾਉਣਾ ਸੀ।

ਹਰਮਨਪ੍ਰੀਤ ਦਾ ਇਹ ਫੈਸਲਾ ਭਾਰਤੀ ਮਹਿਲਾ ਟੀਮ ਦੀ ਉਪ-ਕਪਤਾਨ ਸਮ੍ਰਿਤੀ ਮੰਧਾਨਾ ਅਤੇ ਮੁੱਖ ਕੋਚ ਅਮੋਲ ਮਜੂਮਦਾਰ ਨਾਲ ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਦੀ ਮੁਲਾਕਾਤ ਤੋਂ ਇੱਕ ਦਿਨ ਬਾਅਦ ਆਇਆ ਹੈ। ਗੁਹਾਟੀ ਵਿੱਚ ਹੋਈ ਇਸ ਬੈਠਕ ਦੌਰਾਨ ਟੀਮ ਦੇ ਭਵਿੱਖ ਅਤੇ ਅਗਲੇ ਪੜਾਅ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ।

ਆਪਣੇ ਸੰਦੇਸ਼ ਵਿੱਚ ਹਰਮਨਪ੍ਰੀਤ ਨੇ ਕਿਹਾ ਕਿ ਉਸਨੇ ਭਾਰਤੀ ਮਹਿਲਾ ਕ੍ਰਿਕਟ ਅਤੇ ਟੀਮ ਲਈ ਆਪਣਾ ਪੂਰਾ ਸਮਰਪਣ ਦਿੱਤਾ ਹੈ। ਕਈ ਵਾਰ ਟੀਮ ਦੇ ਹਿੱਤ ਨੂੰ ਪਹਿਲ ਦਿੰਦਿਆਂ ਉਸਨੇ ਆਪਣੀ ਖੇਡ ਅਤੇ ਨਿੱਜੀ ਇੱਛਾਵਾਂ ਨੂੰ ਵੀ ਪਿੱਛੇ ਰੱਖਿਆ।

ਉਸਨੇ ਕਪਤਾਨ ਵਜੋਂ ਲਏ ਗਏ ਫੈਸਲਿਆਂ ਨੂੰ ਲੈ ਕੇ ਹੋਈ ਆਲੋਚਨਾ ਦਾ ਵੀ ਜ਼ਿਕਰ ਕੀਤਾ। ਹਰਮਨਪ੍ਰੀਤ ਨੇ ਕਿਹਾ ਕਿ ਕਈ ਫੈਸਲੇ ਮੁਸ਼ਕਲ ਸਨ ਅਤੇ ਹਰ ਕੋਈ ਉਨ੍ਹਾਂ ਨੂੰ ਸਮਝ ਨਹੀਂ ਸਕਿਆ, ਪਰ ਉਸਦਾ ਮਕਸਦ ਹਮੇਸ਼ਾ ਟੀਮ ਨੂੰ ਬਿਹਤਰ ਬਣਾਉਣਾ ਅਤੇ ਨਵੀਆਂ ਖਿਡਾਰਨਾਂ ਨੂੰ ਮੌਕੇ ਦੇਣਾ ਰਿਹਾ।

ਆਪਣੇ ਲੰਬੇ ਸਫ਼ਰ ਨੂੰ ਯਾਦ ਕਰਦਿਆਂ ਉਸਨੇ ਕਿਹਾ ਕਿ ਉਸਨੇ ਨਿਰਾਸ਼ਾ, ਦਿਲ ਟੁੱਟਣ, ਆਲੋਚਨਾ ਅਤੇ ਮੁਸ਼ਕਲ ਦੌਰ ਦੇਖੇ ਹਨ, ਪਰ ਇਸਦੇ ਨਾਲ ਹੀ ਜਿੱਤਾਂ, ਜਸ਼ਨਾਂ ਅਤੇ ਦੇਸ਼ ਦੀ ਨੁਮਾਇੰਦਗੀ ਕਰਨ ਦਾ ਮਾਣ ਵੀ ਹਾਸਲ ਕੀਤਾ ਹੈ।

ਵਿਸ਼ਵ ਕੱਪ ਜਿੱਤ ਤੋਂ ਬਾਅਦ ਕਪਤਾਨੀ ਛੱਡਣ ਦਾ ਫੈਸਲਾ ਕਰਦਿਆਂ ਹਰਮਨਪ੍ਰੀਤ ਨੇ ਕਿਹਾ ਕਿ ਉਸਨੂੰ ਵਿਸ਼ਵਾਸ ਹੈ ਕਿ ਭਾਰਤੀ ਮਹਿਲਾ ਟੀਮ ਸਹੀ ਦਿਸ਼ਾ ਵਿੱਚ ਅੱਗੇ ਵੱਧ ਰਹੀ ਹੈ। ਉਸਨੇ ਕਿਹਾ ਕਿ ਟੀਮ ਵਿੱਚ ਪ੍ਰਤਿਭਾ ਅਤੇ ਮਜ਼ਬੂਤ ਨੀਂਹ ਮੌਜੂਦ ਹੈ ਅਤੇ ਹੁਣ ਉਹ ਇੱਕ ਖਿਡਾਰੀ ਵਜੋਂ ਆਪਣੀ ਅਗਲੀ ਪਾਰੀ 'ਤੇ ਧਿਆਨ ਦੇਣਾ ਚਾਹੁੰਦੀ ਹੈ।
 

Add Zee News as a Preferred Source
TAGS:
Harmanpreet Kaur Resignation
sports News
Punjabi News