• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਰਾਸ਼ਟਰੀ
  • /ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ; ਜਾਣੋ ਨਵੇਂ ਰੇਟ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ; ਜਾਣੋ ਨਵੇਂ ਰੇਟ

Petrol-Diesel Prices Hike News: ਤਿਉਹਾਰੀ ਸੀਜ਼ਨ ਵਿਚਾਲੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਨਿੱਜੀ ਤੇਲ ਕੰਪਨੀ Jio-bp ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ।

Written ByRavinder Singh
Published: Oct 12, 2026, 01:30 PM IST|Updated: Oct 12, 2026, 01:35 PM IST
joinshare
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ; ਜਾਣੋ ਨਵੇਂ ਰੇਟ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Petrol-Diesel Prices Hike News: ਘਰੋਂ ਨਿਕਲਣ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜ਼ਰੂਰ ਚੈੱਕ ਕਰ ਲਓ। ਨਿੱਜੀ ਤੇਲ ਕੰਪਨੀ Jio-bp ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਰਿਲਾਇੰਸ ਇੰਡਸਟਰੀਜ਼ ਦੀ ਹਮਾਇਤ ਪ੍ਰਾਪਤ ਇਸ ਕੰਪਨੀ ਨੇ ਪੈਟਰੋਲ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 3 ਰੁਪਏ ਪ੍ਰਤੀ ਲੀਟਰ ਮਹਿੰਗਾ ਕੀਤਾ ਹੈ। ਨਵੀਆਂ ਦਰਾਂ 11 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹਰਿਆਣਾ ਵਿੱਚ Jio-bp ਦੇ ਪੈਟਰੋਲ ਪੰਪਾਂ ’ਤੇ ਪੈਟਰੋਲ ਲਗਭਗ 109.80 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.75 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਪੰਜਾਬ ਵਿੱਚ ਪੈਟਰੋਲ ਦੀ ਕੀਮਤ ਲਗਭਗ 108.54 ਰੁਪਏ ਅਤੇ ਡੀਜ਼ਲ ਦੀ ਕੀਮਤ 99.19 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

ਇਸੇ ਤਰ੍ਹਾਂ ਰਾਜਸਥਾਨ ਵਿੱਚ ਵੀ ਕੰਪਨੀ ਦੇ ਪੈਟਰੋਲ ਪੰਪਾਂ ’ਤੇ ਕੀਮਤਾਂ ਵੱਖ-ਵੱਖ ਹਨ। ਉੱਥੇ ਪੈਟਰੋਲ 113.91 ਰੁਪਏ ਤੋਂ 117.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 97.15 ਰੁਪਏ ਤੋਂ 100.78 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਸਥਾਨਕ ਟੈਕਸਾਂ ਕਾਰਨ ਵੱਖ-ਵੱਖ ਸੂਬਿਆਂ ਵਿੱਚ ਬਾਲਣ ਦੀਆਂ ਕੀਮਤਾਂ ਵਿੱਚ ਅੰਤਰ ਦੇਖਣ ਨੂੰ ਮਿਲਦਾ ਹੈ।

ਸਰਕਾਰੀ ਤੇਲ ਕੰਪਨੀਆਂ ਨੇ ਨਹੀਂ ਬਦਲੀਆਂ ਕੀਮਤਾਂ

12 ਅਕਤੂਬਰ ਨੂੰ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ। ਹਾਲਾਂਕਿ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਉੱਚੇ ਪੱਧਰ ’ਤੇ ਬਣੀਆਂ ਹੋਈਆਂ ਹਨ। ਅਜਿਹੇ ਹਾਲਾਤ ਵਿੱਚ ਸਰਕਾਰੀ ਕੰਪਨੀਆਂ ਵੱਲੋਂ ਕੀਮਤਾਂ ਸਥਿਰ ਰੱਖਣ ਨਾਲ ਖਪਤਕਾਰਾਂ ਨੂੰ ਕੁਝ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਬਾਜ਼ਾਰ ਹੁਣ ਨਹੀਂ ਹੋਣਗੇ ਬੰਦ! CTI ਦਾ ਵੱਡਾ ਐਲਾਨ, 2000 ਕਰੋੜ ਦੇ ਨੁਕਸਾਨ ਤੋਂ ਬਾਅਦ ਮੰਗੀ ਪੁਲਿਸ ਸੁਰੱਖਿਆ

ਰਾਜਧਾਨੀ ਦਿੱਲੀ ਵਿੱਚ ਪੈਟਰੋਲ 102.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ। ਉੱਧਰ, ਮੁੰਬਈ ਵਿੱਚ ਪੈਟਰੋਲ ਦੀ ਕੀਮਤ 111.21 ਰੁਪਏ ਅਤੇ ਡੀਜ਼ਲ ਦੀ ਕੀਮਤ 97.83 ਰੁਪਏ ਪ੍ਰਤੀ ਲੀਟਰ ਹੈ। ਤਿਉਹਾਰੀ ਸੀਜ਼ਨ ਵਿਚਾਲੇ ਆਮ ਲੋਕਾਂ ਨੂੰ ਮਹਿੰਗਾਈ ਦਾ ਇਹ ਵੱਡਾ ਝਟਕਾ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, 24 ਘੰਟਿਆਂ ਅੰਦਰ ਖਾਤਿਆਂ ਵਿੱਚ ਪੈਸੇ ਪਾਉਣ ਦਾ ਦਾਅਵਾ
 

Add Zee News as a Preferred Source
TAGS:
Petrol-Diesel Prices Hike
National News
Zee punjabi News