• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਰਾਸ਼ਟਰੀ
  • /ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਦਾ ਦੇਹਾਂਤ; ਜੱਦੀ ਪਿੰਡ ਵਿੱਚ 91 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਦਾ ਦੇਹਾਂਤ; ਜੱਦੀ ਪਿੰਡ ਵਿੱਚ 91 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

Yogi Adityanath Mother Death: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਡੂੰਘਾ ਸਦਮਾ ਲੱਗਿਆ ਹੈ।

Written ByRavinder Singh
Published: Nov 20, 2026, 13:56 IST|Updated: Nov 20, 2026, 13:58 IST
joinshare
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਦਾ ਦੇਹਾਂਤ; ਜੱਦੀ ਪਿੰਡ ਵਿੱਚ 91 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

2

ਸ਼ਾਹਕੋਟ ਦੇ ਤਲਵੰਡੀ ਸੰਘੇੜਾ ਪਿੰਡ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ

3

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਵਾਈ ਅੱਡੇ ਉਤੇ ਪੁੱਜੇ; ਹਵਾਈ ਅੱਡੇ ਤੋਂ ਜੱਲੂਪੁਰ ਖੇੜਾ ਤੱਕ ਚੱਪੇ-ਚੱਪੇ ਉਤੇ ਪੁਲਿਸ ਦੀ ਬਾਜ਼ ਅੱਖ

4

ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

5

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Yogi Adityanath Mother Death: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਡੂੰਘਾ ਸਦਮਾ ਲੱਗਿਆ ਹੈ। ਉਨ੍ਹਾਂ ਦੀ ਮਾਤਾ ਸਾਵਿਤਰੀ ਦੇਵੀ 91 ਸਾਲ ਦੀ ਉਮਰ ਵਿੱਚ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਪੰਚੂਰ ਵਿੱਚ ਸ਼ੁੱਕਰਵਾਰ ਸਵੇਰੇ ਕਰੀਬ 11 ਵਜੇ ਆਖਰੀ ਸਾਹ ਲਏ। ਮੌਤ ਸਮੇਂ ਯੋਗੀ ਆਦਿੱਤਿਆਨਾਥ ਦੇ ਭਰਾ ਮਹਿੰਦਰ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰ ਘਰ ਵਿੱਚ ਮੌਜੂਦ ਸਨ।

ਪੁਲਿਸ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸਾਵਿਤਰੀ ਦੇਵੀ ਦਾ ਅੰਤਿਮ ਸਸਕਾਰ ਸ਼ਨਿੱਚਰਵਾਰ ਨੂੰ ਰਿਸ਼ੀਕੇਸ਼ ਦੇ ਸੰਪੂਰਨਾਨੰਦ ਘਾਟ ਵਿੱਚ ਕੀਤਾ ਜਾ ਸਕਦਾ ਹੈ। ਮਾਤਾ ਦੇ ਦੇਹਾਂਤ ਦੀ ਖ਼ਬਰ ਮਿਲਣ ਸਮੇਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਗੋਰਖਪੁਰ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਸਨ। ਉਹ 'ਸਸ਼ਕਤ ਨੌਜਵਾਨ, ਖੁਸ਼ਹਾਲ ਉੱਤਰ ਪ੍ਰਦੇਸ਼' ਮੁਹਿੰਮ ਤਹਿਤ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ।

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਯੋਗੀ ਆਦਿੱਤਿਆਨਾਥ ਦੇ ਪਿਤਾ ਆਨੰਦ ਸਿੰਘ ਬਿਸ਼ਟ ਦਾ 20 ਅਪ੍ਰੈਲ 2020 ਨੂੰ ਕੋਰੋਨਾ ਮਹਾਂਮਾਰੀ ਦੌਰਾਨ ਦੇਹਾਂਤ ਹੋ ਗਿਆ ਸੀ। ਕੋਵਿਡ ਨਿਯਮਾਂ ਤੇ ਸਰਕਾਰੀ ਜ਼ਿੰਮੇਵਾਰੀਆਂ ਕਾਰਨ ਯੋਗੀ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ।

ਸੰਨਿਆਸ ਲੈਣ ਸਮੇਂ ਮਾਂ ਨੇ ਦਿੱਤਾ ਸੀ ਆਸ਼ੀਰਵਾਦ
ਯੋਗੀ ਆਦਿੱਤਿਆਨਾਥ ਦੇ ਜੀਵਨ ਨਾਲ ਜੁੜਿਆ ਇੱਕ ਭਾਵੁਕ ਕਿੱਸਾ ਵੀ ਸਾਹਮਣੇ ਆਉਂਦਾ ਹੈ। ਸਾਲ 1993 ਵਿੱਚ ਉਨ੍ਹਾਂ ਨੇ ਘਰ ਛੱਡ ਕੇ ਅਧਿਆਤਮਿਕ ਜੀਵਨ ਵੱਲ ਜਾਣ ਦਾ ਫ਼ੈਸਲਾ ਕੀਤਾ ਸੀ। ਸ਼ੁਰੂ ਵਿੱਚ ਪਰਿਵਾਰ ਨੂੰ ਲੱਗਿਆ ਕਿ ਉਹ ਰੁਜ਼ਗਾਰ ਦੀ ਭਾਲ ਵਿੱਚ ਘਰੋਂ ਜਾ ਰਹੇ ਹਨ। ਪਰ ਬਾਅਦ ਵਿੱਚ ਨਾਥ ਸੰਪਰਦਾ ਵਿੱਚ ਦੀਖਿਆ ਲੈ ਕੇ ਉਹ ਸੰਨਿਆਸੀ ਬਣ ਗਏ।

ਜਦੋਂ ਉਹ ਸੰਨਿਆਸ ਧਾਰਨ ਕਰਨ ਤੋਂ ਬਾਅਦ ਪਹਿਲੀ ਵਾਰ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਮਾਤਾ ਸਾਵਿਤਰੀ ਦੇਵੀ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਮਾਂ ਨੇ ਆਪਣੇ ਪੁੱਤਰ ਨੂੰ ਫਲ, ਚੌਲ ਅਤੇ ਪੈਸੇ ਭੇਟ ਕੀਤੇ। ਹਾਲਾਂਕਿ, ਜਦੋਂ ਉਨ੍ਹਾਂ ਨੇ ਯੋਗੀ ਦੇ ਫ਼ੈਸਲੇ ਅਤੇ ਦ੍ਰਿੜ ਇਰਾਦੇ ਨੂੰ ਸਮਝਿਆ ਤਾਂ ਆਖਰਕਾਰ ਉਨ੍ਹਾਂ ਨੂੰ ਆਸ਼ੀਰਵਾਦ ਦੇ ਕੇ ਵਿਦਾ ਕੀਤਾ।

ਭਾਜਪਾ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਸਾਵਿਤਰੀ ਦੇਵੀ ਦੇ ਦੇਹਾਂਤ 'ਤੇ ਭਾਜਪਾ ਆਗੂਆਂ ਵੱਲੋਂ ਵੀ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਪੰਕਜ ਚੌਧਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮਾਂ ਦਾ ਇਸ ਦੁਨੀਆ ਤੋਂ ਚਲੇ ਜਾਣਾ ਅਜਿਹਾ ਘਾਟਾ ਹੈ, ਜਿਸ ਦੀ ਭਰਪਾਈ ਕਦੇ ਨਹੀਂ ਹੋ ਸਕਦੀ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਹੌਸਲਾ ਦੇਣ ਦੀ ਕਾਮਨਾ ਵੀ ਕੀਤੀ।

ਸਾਵਿਤਰੀ ਦੇਵੀ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਆਪਣੇ ਐਕਸ ਹੈਂਡਲ ਰਾਹੀਂ ਪੋਸਟ ਸਾਂਝੀ ਕਰਕੇ ਦੁੱਖ ਪ੍ਰਗਟਾਇਆ। 

ਇਹ ਵੀ ਪੜ੍ਹੋ : Punjabi News Live: ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਐਸਜੀਪੀਸੀ ਦਾ ਮੁੜ ਚੁਣਿਆ ਪ੍ਰਧਾਨ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
 

Add Zee News as a Preferred Source
TAGS:
National News