SOCIAL MEDIA

Newsletter

PARTNER SITES
भाषा चुनें राज्य चुनें

ਪਾਕਿਸਤਾਨੀ ਸਿੱਖਾਂ ਦਾ 49 ਮੈਂਬਰੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਨਤਮਸਤਕ

ਅੱਜ ਜਥਾ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਪਾਕਿਸਤਾਨੀ ਸਿੱਖ ਜਥਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਅੱਜ ਰਾਤ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੁੱਜੇਗਾ। ਉਪਰੰਤ 30 ਅਕਤੂਬਰ ਨੂੰ ਜਥਾ ਮੁੜ ਦਿੱਲੀ ਤੋਂ ਵਾਇਆ ਤਾਸ਼ਕੰਦ ਹਵਾਈ ਜਹਾਜ਼ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ।

Written By Ravinder Singh
Published: Oct 26, 2026, 03:29 PM IST | Updated: Oct 26, 2026, 03:31 PM IST
Join

Pakistani Sikh Pilgrims (ਬਿਮਲ ਸ਼ਰਮਾ): ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ’ਤੇ ਆਏ ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਅੱਜ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਅਕੀਦਤ ਅਰਪਣ ਕੀਤੀ। 

ਇਹ ਜਥਾ ਬੀਤੀ ਦੇਰ ਰਾਤ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਪੁੱਜਾ ਸੀ। ਸ੍ਰੀ ਅਨੰਦਪੁਰ ਸਾਹਿਬ ਪੁੱਜੇ ਜਥੇ ਦਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਰਫੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਅਜਮੇਰ ਸਿੰਘ ਖੇੜਾ ਅਤੇ ਤਖ਼ਤ ਸਾਹਿਬ ਦੇ ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਸਵਾਗਤ ਕੀਤਾ। ਅੱਜ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁਰੂ ਤੇਗ ਬਹਾਦਰ ਜੀ ਦੇ ਸੀਸ ਦੇ ਸਸਕਾਰ ਅਸਥਾਨ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕੀਤੇ। 

ਉਪਰੰਤ ਅੰਤ੍ਰਿਗ ਕਮੇਟੀ ਮੈਂਬਰ ਡਾ. ਦਿਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਦੀ ਅਗਵਾਈ ਵਿਚ ਪ੍ਰਬੰਧਕਾਂ ਵੱਲੋਂ ਤਖ਼ਤ ਸਾਹਿਬ ਦੇ ਬਲਦੇਵ ਸਿੰਘ ਮਾਹਿਲਪੁਰੀ ਮੀਟਿੰਗ ਹਾਲ ਵਿਖੇ ਜਥੇ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨ ਕੀਤਾ ਗਿਆ। ਜਥੇ ਦੇ ਆਗੂ ਭੁਪਿੰਦਰ ਸਿੰਘ ਨੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਕੇ ਉਨ੍ਹਾਂ ਨੂੰ ਅਥਾਹ ਸਕੂਨ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਇਸ ਯਾਤਰਾ ਦੀਆਂ ਯਾਦਾਂ ਨੂੰ ਉਹ ਹਮੇਸ਼ਾ ਆਪਣੇ ਚੇਤਿਆਂ ਵਿੱਚ ਵਸਾ ਕੇ ਰੱਖਣਗੇ। ਜਥੇ ਵਿੱਚ 31 ਮਰਦਾਂ, 17 ਔਰਤਾਂ ਅਤੇ ਇੱਕ ਬੱਚੇ ਸਮੇਤ ਕੁੱਲ 49 ਮੈਂਬਰ ਸ਼ਾਮਲ ਸਨ। ਦੱਸਣਯੋਗ ਹੈ ਕਿ ਇਹ ਜਥਾ 8 ਅਕਤੂਬਰ 2026 ਨੂੰ ਪਾਕਿਸਤਾਨ ਤੋਂ ਵਾਇਆ ਤਾਸ਼ਕੰਦ (ਉਜ਼ਬੇਕਿਸਤਾਨ) ਭਾਰਤ ਪਹੁੰਚਿਆ ਸੀ। ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਬੀਤੇ ਕੱਲ੍ਹ ਜਥਾ ਦਿੱਲੀ ਸਥਿਤ ਗੁਰਦੁਆਰਿਆਂ ਦੇ ਦਰਸ਼ਨ ਕਰਨ ਉਪਰੰਤ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜਾ ਸੀ। 

ਅੱਜ ਜਥਾ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਪਾਕਿਸਤਾਨੀ ਸਿੱਖ ਜਥਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਅੱਜ ਰਾਤ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪੁੱਜੇਗਾ। ਉਪਰੰਤ 30 ਅਕਤੂਬਰ ਨੂੰ ਜਥਾ ਮੁੜ ਦਿੱਲੀ ਤੋਂ ਵਾਇਆ ਤਾਸ਼ਕੰਦ ਹਵਾਈ ਜਹਾਜ਼ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES