• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਤਨ

ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਤਨ

ਭਾਰਤ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ, 49 ਪਾਕਿਸਤਾਨੀ ਸਿੱਖ ਸ਼ਰਧਾਲੂ ਅਟਾਰੀ-ਵਾਹਗਾ ਸਰਹੱਦ ਰਾਹੀਂ ਘਰ ਵਾਪਸ ਪਰਤ ਆਏ। ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ, ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸੜਕ ਰਾਹੀਂ ਵਾਪਸ ਆਉਣ ਦੀ ਵਿਸ਼ੇਸ਼ ਇਜਾਜ਼ਤ ਦਿੱਤੀ।

Written ByRaj Rani
Published: Nov 05, 2026, 12:32 PM IST|Updated: Nov 05, 2026, 12:40 PM IST
joinshare
ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਤਨ

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਅੰਮ੍ਰਿਤਸਰ 'ਚ ਹਥਿਆਰਾਂ-ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼: 16 ਮੁਲਜ਼ਮ ਗ੍ਰਿਫ਼ਤਾਰ, 2 ਉਜ਼ੀ ਬੰਦੂਕਾਂ, ਹੱਥਗੋਲੇ ਅਤੇ 34 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ 'ਚ ਹਥਿਆਰਾਂ-ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼: 16 ਮੁਲਜ਼ਮ ਗ੍ਰਿਫ਼ਤਾਰ, 2 ਉਜ਼ੀ ਬੰਦੂਕਾਂ, ਹੱਥਗੋਲੇ ਅਤੇ 34 ਕਿਲੋ ਹੈਰੋਇਨ ਬਰਾਮਦ

2

ਅਟਾਰੀ-ਵਾਹਗਾ ਸਰਹੱਦ ਰਾਹੀਂ 49 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਪਰਤਿਆ ਵਤਨ

3

ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਹੋਇਆ ਖੂਨੀ ਝਗੜਾ, ਘਰ ਦੇ ਬਾਹਰ ਖੜੀ ਕਾਰ 'ਤੇ ਅੰਨ੍ਹੇਵਾਹ ਗੋਲੀਬਾਰੀ; ਮੁਲਜ਼ਮ ਫਰਾਰ

4

ਪੰਜਾਬ-ਚੰਡੀਗੜ੍ਹ ਵਿੱਚ 3 ਦਿਨਾਂ ਲਈ ਧੁੰਦ ਦੀ ਚੇਤਾਵਨੀ, ਜਾਣੋ ਦੀਵਾਲੀ 'ਤੇ ਕਿਹੋ ਜਿਹਾ ਰਹੇਗਾ ਮੌਸਮ

5

Multibagger Stock ਕਿਵੇਂ ਲੱਭਣੇ ਹਨ? AI ਨੇ ਦਿੱਤਾ ਹੈਰਾਨੀਜਨਕ ਜਵਾਬ: ਬਦਲ ਦੇਵੇਗਾ ਸਟਾਕ ਮਾਰਕੀਟ ਵਪਾਰ ਰਣਨੀਤੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar News/ਭਰਤ ਸ਼ਰਮਾ: ਭਾਰਤ ਦੇ ਪ੍ਰਮੁੱਖ ਇਤਿਹਾਸਕ ਅਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ ਪਾਕਿਸਤਾਨ ਤੋਂ ਆਏ 49 ਸਿੱਖ ਸ਼ਰਧਾਲੂਆਂ ਦਾ ਜਥਾ ਆਪਣੀ ਕਰੀਬ ਇੱਕ ਮਹੀਨੇ ਦੀ ਅਧਿਆਤਮਿਕ ਯਾਤਰਾ ਪੂਰੀ ਕਰਕੇ ਅਟਾਰੀ-ਵਾਹਗਾ ਸਰਹੱਦ ਰਾਹੀਂ ਸੁਰੱਖਿਅਤ ਆਪਣੇ ਵਤਨ ਪਰਤ ਗਿਆ। ਨਨਕਾਣਾ ਸਾਹਿਬ (ਪਾਕਿਸਤਾਨ) ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਆਏ ਇਸ ਜਥੇ ਨੇ ਸ੍ਰੀ ਹੇਮਕੁੰਟ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ) ਅਤੇ ਦਿੱਲੀ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ। ਇਸ ਦੌਰਾਨ ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਵਿਚਕਾਰ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਅਰਦਾਸ ਵੀ ਕੀਤੀ।

ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵਾਪਸੀ ਸਮੇਂ ਸਫ਼ਰ ਦੇ ਰਸਤੇ ਸਬੰਧੀ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਨਿਯਮਾਂ ਅਨੁਸਾਰ ਉਨ੍ਹਾਂ ਨੂੰ ਹਵਾਈ ਰਸਤੇ ਰਾਹੀਂ ਵਾਪਸ ਜਾਣਾ ਪੈਣਾ ਸੀ, ਜਿਸ ਕਾਰਨ ਕਨੈਕਟਿੰਗ ਉਡਾਣਾਂ ਅਤੇ ਲੰਮੀਆਂ ਕਾਗਜ਼ੀ ਕਾਰਵਾਈਆਂ ਕਰਕੇ 22 ਤੋਂ 24 ਘੰਟੇ ਦਾ ਸਮਾਂ ਲੱਗਦਾ ਸੀ ਅਤੇ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਸ਼ਰਧਾਲੂਆਂ ਦੀ ਇਸ ਸਮੱਸਿਆ ਨੂੰ ਦੇਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਭਾਰਤ ਸਰਕਾਰ ਕੋਲ ਵਿਸ਼ੇਸ਼ ਬੇਨਤੀ ਕੀਤੀ ਸੀ।

ਸ਼ਰਧਾਲੂਆਂ ਦੀ ਮੰਗ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਤਰਜੀਹ ਦਿੰਦਿਆਂ ਭਾਰਤ ਸਰਕਾਰ ਨੇ ਖੁੱਲ੍ਹੇ ਦਿਲ ਨਾਲ ਉਨ੍ਹਾਂ ਨੂੰ ਸੜਕ ਰਸਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਰਤਣ ਦੀ ਰਸਮੀ ਮਨਜ਼ੂਰੀ ਦੇ ਦਿੱਤੀ। ਇਸ ਤੋਂ ਬਾਅਦ ਅਟਾਰੀ ਸਰਹੱਦ ’ਤੇ ਇਮੀਗ੍ਰੇਸ਼ਨ ਅਤੇ ਸੁਰੱਖਿਆ ਸਬੰਧੀ ਸਾਰੀਆਂ ਰਸਮਾਂ ਪੂਰੀਆਂ ਕਰਨ ਉਪਰੰਤ ਜਥੇ ਨੂੰ ਪੂਰੇ ਮਾਣ-ਸਤਿਕਾਰ ਨਾਲ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ।

ਜਥੇ ਵਿੱਚ ਸ਼ਾਮਲ ਨਨਕਾਣਾ ਸਾਹਿਬ ਦੇ ਸ਼ਰਧਾਲੂ ਭੁਪਿੰਦਰ ਸਿੰਘ ਨੇ ਆਪਣੇ ਜਜ਼ਬਾਤ ਸਾਂਝੇ ਕਰਦਿਆਂ ਦੱਸਿਆ ਕਿ ਉਹ 8 ਤਰੀਕ ਨੂੰ 30 ਦਿਨਾਂ ਦੇ ਵੀਜ਼ੇ ’ਤੇ ਭਾਰਤ ਆਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਉਨ੍ਹਾਂ ਦੇ ਜੀਵਨ ਦਾ ਸਭ ਤੋਂ ਵੱਡਾ ਅਤੇ ਸੁਖਦ ਅਨੁਭਵ ਰਿਹਾ ਹੈ। ਉਨ੍ਹਾਂ ਨੇ ਯਾਤਰਾ ਦੌਰਾਨ ਕੀਤੇ ਗਏ ਸ਼ਾਨਦਾਰ ਪ੍ਰਬੰਧਾਂ ਲਈ ਭਾਰਤ ਸਰਕਾਰ, ਪਾਕਿਸਤਾਨ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਦੋਵਾਂ ਸਰਕਾਰਾਂ ਦੇ ਸਹਿਯੋਗ ਸਦਕਾ ਉਨ੍ਹਾਂ ਦੀ ਯਾਤਰਾ ਬਹੁਤ ਹੀ ਸੁਖਾਲੇ ਅਤੇ ਬਿਨਾਂ ਕਿਸੇ ਰੁਕਾਵਟ ਦੇ ਸੰਪੰਨ ਹੋਈ ਹੈ।

ਵਤਨ ਵਾਪਸੀ ਸਮੇਂ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਭਾਰਤੀ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਜਾਂਦੇ ਹਨ, ਉਸੇ ਤਰ੍ਹਾਂ ਪਾਕਿਸਤਾਨ ਵਿੱਚ ਰਹਿਣ ਵਾਲੇ ਸਿੱਖ ਸ਼ਰਧਾਲੂਆਂ ਲਈ ਵੀ ਭਾਰਤ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਨਿਰੰਤਰ ਅਤੇ ਸੁਖਾਲੇ ਢੰਗ ਨਾਲ ਖੁੱਲ੍ਹੇ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਆਦਾਨ-ਪ੍ਰਦਾਨ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਅਤੇ ਸਰਹੱਦਾਂ ’ਤੇ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਮਾਹੌਲ ਕਾਇਮ ਹੋਵੇਗਾ।
 

Add Zee News as a Preferred Source
TAGS:
Punjab News