ਲਹਿਰਾਗਾਗਾ ਜਾਖਲ ਰੋਡ ਉਤੇ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ
Lehragaga Jakhal Road Accident: ਲਹਿਰਾਗਾਗਾ ਜਾਖਲ ਰੋਡ ਉਤੇ ਸੜਕ ਹਾਦਸੇ ਵਿੱਚ 5 ਤੋਂ ਵਧ ਲੋਕਾਂ ਦੀ ਮੌਤ ਹੋ ਗਈ ਹੈ।
Lehragaga Jakhal Road Accident: ਲਹਿਰਾਗਾਗਾ ਜਾਖਲ ਰੋਡ ਉਤੇ ਸੜਕ ਹਾਦਸੇ ਵਿੱਚ 5 ਤੋਂ ਵਧ ਲੋਕਾਂ ਦੀ ਮੌਤ ਹੋ ਗਈ ਹੈ। ਮਨਰੇਗਾ ਵਰਕਰ ਸੜਕ ਉੱਤੇ ਕੰਮ ਕਰ ਰਹੇ ਸਨ। ਲਗਭਗ 23 ਵਰਕਰ ਸੜਕ ਉਤੇ ਕੰਮ ਕਰ ਰਹੇ ਸੀ। ਮਨਰੇਗਾ ਵਿੱਚ ਕੰਮ ਕਰ ਰਹੀਆਂ ਔਰਤਾਂ ਅਤੇ ਵਿਅਕਤੀਆਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਦਰੜ ਦਿੱਤਾ। ਲਗਭਗ ਅੱਠ ਲੋਕਾਂ ਦੀ ਮੌਤ ਅਤੇ ਕਈ ਲੋਕ ਗੰਭੀਰ ਜ਼ਖਮੀ ਹੋ ਗਏ ਹਨ।
ਰਿਪੋਰਟਾਂ ਅਨੁਸਾਰ ਲਗਭਗ ਅੱਧਾ ਦਰਜਨ ਮਹਿਲਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮਨਰੇਗਾ (MGNREGA) ਤਹਿਤ ਕੰਮ ਕਰ ਰਹੇ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਲਗਭਗ 23 ਮਜ਼ਦੂਰ, ਜਿਨ੍ਹਾਂ ਵਿੱਚ ਮਰਦ ਤੇ ਔਰਤਾਂ ਦੋਵੇਂ ਸ਼ਾਮਲ ਸਨ, ਸੜਕ 'ਤੇ ਕੰਮ ਕਰ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅਚਾਨਕ ਵਾਪਰੀ ਇਸ ਘਟਨਾ ਤੋਂ ਬਾਅਦ ਮੌਕੇ 'ਤੇ ਹਫ਼ੜਾ-ਦਫ਼ੜੀ ਮਚ ਗਈ ਤੇ ਕਈ ਮਜ਼ਦੂਰ ਸੜਕ 'ਤੇ ਹੀ ਡਿੱਗ ਕੇ ਜ਼ਖ਼ਮੀ ਹੋ ਗਏ। ਇਸ ਤੋਂ ਉਥੇ ਹਫੜਾ ਦਫੜੀ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ : ਗਵਾਲੀਅਰ ਵਿੱਚ ਮੰਦਰ ਦੀ ਕੰਧ ਵਿੱਚ ਟਕਰਾਇਆ ਬੇਕਾਬੂ ਟਰੱਕ; 13 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ
ਹਾਦਸੇ ਤੋਂ ਬਾਅਦ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖਲ ਕਰਵਾਇਆ। ਜ਼ਖ਼ਮੀਆਂ ਨੂੰ ਲਹਿਰਾਗਾਗਾ ਅਤੇ ਸੁਨਾਮ ਦੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਜ਼ਖ਼ਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਤੇ ਹਾਲਾਤ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਵਿੱਚ ਜਾਨ ਗੁਆਉਣ ਵਾਲੀਆਂ ਮਹਿਲਾ ਮਜ਼ਦੂਰਾਂ ਦੀ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ : ਛੋਟੇ ਸਿੱਧੂ ਮੂਸੇਵਾਲਾ ਦੇ ਪਿਸਤੌਲ ਵਾਲੇ ਇਸ਼ਾਰੇ ਕਾਰਨ ਮਾਤਾ-ਪਿਤਾ ਖਿਲਾਫ਼ ਸ਼ਿਕਾਇਤ ਦਰਜ