Kapurthala News: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ਉਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਸੱਤਾਧਾਰੀ ਪਾਰਟੀ ਵੱਲੋਂ ਵੀ ਨਿਯੁਕਤੀ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਨਿਯੁਕਤੀ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਨੇ ਦਵਿੰਦਰ ਪਾਲ ਸਿੰਘ ਦੀ ਨਿਯੁਕਤੀ ਸਬੰਧੀ ਅਧਿਕਾਰਤ ਪੱਤਰ ਜਾਰੀ ਕੀਤਾ ਹੈ। ਇਸ ਨਿਯੁਕਤੀ ਮਗਰੋਂ ਦਵਿੰਦਰਪਾਲ ਸਿੰਘ ਦੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਨ੍ਹਾਂ ਦੀ ਇਸ ਨਿਯੁਕਤੀ ਨੂੰ ਕਪੂਰਥਲਾ ਵਿੱਚ ਪਾਰਟੀ ਦੀ ਆਉਣ ਵਾਲੀ ਰਾਜਨੀਤਿਕ ਰਣਨੀਤੀ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਫੈਸਲੇ ਨਾਲ ਇਲਾਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਇਸ ਨਿਯੁਕਤੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਨਾਲ ਕਪੂਰਥਲਾ ਦੀ ਸਥਾਨਕ ਰਾਜਨੀਤੀ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ।
ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਦਵਿੰਦਰ ਪਾਲ ਸਿੰਘ ਆਪਣੇ ਹਲਕੇ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਿਹੜੇ ਕਦਮ ਚੁੱਕਦੇ ਹਨ ਤੇ ਉਨ੍ਹਾਂ ਦੀ ਨਿਯੁਕਤੀ ਦਾ ਸਥਾਨਕ ਸਿਆਸਤ 'ਤੇ ਕੀ ਅਸਰ ਪੈਂਦਾ ਹੈ। ਗੌਰਤਲਬ ਹੈ ਕਿ ਬੀਤੇ ਦਿਨੀਂ ਜਲੰਧਰ ਛਾਉਣੀ ਹਲਕੇ ਤੋਂ ਦੀਪਕ ਬਾਲੀ ਨੂੰ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਸੀ।
ਦੀਪਕ ਬਾਲੀ ਦੀ ਨਿਯੁਕਤੀ ਨਾਲ ਜਲੰਧਰ ਛਾਉਣੀ ਹਲਕੇ ਦੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਰਾਜਨੀਤਿਕ ਮਾਹਰਾਂ ਦਾ ਮੰਨਣਾ ਹੈ ਕਿ ਦੀਪਕ ਬਾਲੀ ਦੇ ਤਜਰਬੇ ਤੇ ਜਨਤਕ ਅਧਾਰ ਨਾਲ ਜਲੰਧਰ ਛਾਉਣੀ ਵਿੱਚ 'ਆਪ' ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।
ਵੱਡੀ ਜ਼ਿੰਮੇਵਾਰੀ ਦੀਪਕ ਬਾਲੀ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ, ਸੂਬਾ ਇੰਚਾਰਜ ਮਨੀਸ਼ ਸਿਸੋਦੀਆ, ਪ੍ਰਧਾਨ ਅਮਨ ਅਰੋੜਾ ਤੇ ਸਮੁੱਚੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਤੇ ਸਰਕਾਰ ਦੇ ਲੋਕ-ਹਿੱਤ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।