• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਚੇਤਨ ਸਿੰਘ ਜੋੜੇਮਾਜਰਾ ਤੇ ਹਰਮੀਤ ਪਠਾਣਮਾਜਰਾ ਦੇ ਅਸਤੀਫ਼ੇ ਉਤੇ 'ਆਪ' ਦਾ ਵੱਡਾ ਬਿਆਨ

ਚੇਤਨ ਸਿੰਘ ਜੋੜੇਮਾਜਰਾ ਤੇ ਹਰਮੀਤ ਪਠਾਣਮਾਜਰਾ ਦੇ ਅਸਤੀਫ਼ੇ ਉਤੇ 'ਆਪ' ਦਾ ਵੱਡਾ ਬਿਆਨ

Punjab AAP News: ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਦੇ ਅਸਤੀਫ਼ੇ ਮਗਰੋਂ 'ਆਪ' ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Written ByRavinder Singh
Published: Nov 01, 2026, 06:01 PM IST|Updated: Nov 01, 2026, 06:03 PM IST
joinshare
ਚੇਤਨ ਸਿੰਘ ਜੋੜੇਮਾਜਰਾ ਤੇ ਹਰਮੀਤ ਪਠਾਣਮਾਜਰਾ ਦੇ ਅਸਤੀਫ਼ੇ ਉਤੇ 'ਆਪ' ਦਾ ਵੱਡਾ ਬਿਆਨ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਸਰਕਾਰ ਦੇ ਵਫਦ ਨਾਲ ਮੀਟਿੰਗ 'ਚ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਨੇ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਦੇ ਵਫਦ ਨਾਲ ਮੀਟਿੰਗ 'ਚ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਨੇ ਲਿਆ ਵੱਡਾ ਫੈਸਲਾ

2

ਸਾਊਦੀ ਅਰਬ ’ਚ ਸਿਰ ਕਲਮ ਦੀ ਸਜ਼ਾ ਟਲਣ ਨਾਲ ਪਿੰਡ ਮਾਣਕੀ ਦੇ ਸੁਖਚੈਨ ਸਿੰਘ ਦੇ ਪਰਿਵਾਰ ਨੂੰ ਮਿਲੀ ਕੁਝ ਰਾਹਤ

3

ਅੰਮ੍ਰਿਤਸਰ ਵਿੱਚ ਕੁਲਦੀਪ ਸਿੰਘ ਧਾਲੀਵਾਲ ਦੀ ਗਰਜ; ਭਾਜਪਾ ਨੂੰ ਦੱਸਿਆ ‘ਕਬਾੜਖਾਨਾ’, ਪ੍ਰਤਾਪ ਸਿੰਘ ਬਾਜਵਾ ਨੂੰ ਘੇਰਿਆ

4

ASI ਨੇ ਖੁਦ ਹੈਰੋਇਨ ਰੱਖ ਕੇ ਸ਼ਿਵ ਸੈਨਾ ਆਗੂ ਨੂੰ ਕਰਵਾਇਆ ਗ੍ਰਿਫ਼ਤਾਰ; ਸਸਪੈਂਡ

5

ਚੇਤਨ ਸਿੰਘ ਜੋੜੇਮਾਜਰਾ ਤੇ ਹਰਮੀਤ ਪਠਾਣਮਾਜਰਾ ਦੇ ਅਸਤੀਫ਼ੇ ਉਤੇ 'ਆਪ' ਦਾ ਵੱਡਾ ਬਿਆਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab AAP News: ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਚੇਤਨ ਸਿੰਘ ਜੋੜੇਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਦੇ ਅਸਤੀਫ਼ੇ ਮਗਰੋਂ 'ਆਪ' ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 'ਆਪ' ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਇਨ੍ਹਾਂ ਦੀਆਂ ਹਰਕਤਾਂ ਕਾਰਨ ਪਾਰਟੀ ਵਿਚੋਂ ਪਹਿਲਾਂ ਹੀ ਲਾਂਭੇ ਕਰ ਦਿੱਤਾ ਗਿਆ ਸੀ।

 ਹੁਣ ਇਹ ਦੋਵੇਂ ਉਸ ਭਾਜਪਾ ਵਿਚ ਜਾਣਗੇ ਜਿਸ ਨੂੰ ਪੰਜਾਬ ਵਿਚ ਉਮੀਦਵਾਰ ਨਹੀਂ ਲੱਭ ਰਹੇ, ਭਾਜਪਾ ਰਹਿੰਦ ਖੂੰਹਦ ਵਾਲੀ ਪਾਰਟੀ ਹੀ ਹੈ ਜਿਸ ਕੋਲ ਪਾਰਟੀਆਂ ਦੇ ਕੱਢੇ ਲੋਕ ਹੀ ਜਾਂਦੇ ਹਨ।

ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੈ ਪਰ ਇਨਾਂ ਦੋਵਾਂ ਦੀਆਂ ਹਰਕਤਾਂ ਕਰਕੇ ਪਾਰਟੀ ਨੇ ਪਹਿਲਾਂ ਹੀ ਇਨਾਂ ਨੂੰ ਲਾਂਭੇ ਕੀਤਾ ਹੋਇਆ ਸੀ ਹੁਣ ਇਹ ਦੋਵੇਂ ਉਸ ਭਾਜਪਾ ਵਿਚ ਜਾਣਗੇ ਜਿਸ ਨੂੰ ਪੰਜਾਬ ਵਿਚ ਉਮੀਦਵਾਰ ਨਹੀਂ ਲੱਭ ਰਹੇ, ਭਾਜਪਾ ਰਹਿੰਦ ਖੂੰਦ ਵਾਲੀ ਪਾਰਟੀ ਹੀ ਹੈ ਜਿਸ ਕੋਲ ਪਾਰਟੀਆਂ ਦੇ ਕੱਢੇ ਲੋਕ ਹੀ ਜਾਂਦੇ ਹਨ @AAPPunjab @BhagwantMann

— Baltej Pannu (@BaltejPannu) November 1, 2026

 

ਕੁਲਦੀਪ ਸਿੰਘ ਧਾਲੀਵਾਲ ਨੇ ਬੋਲਿਆ ਵੱਡਾ ਹਮਲਾ
ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ  ਤੋਂ ਜਦੋਂ ਪੱਤਰਕਾਰਾਂ ਨੇ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਨਮਾਜਰਾ ਅਤੇ ਜੌੜਾਮਾਜਰਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਸਬੰਧੀ ਸਵਾਲ ਪੁੱਛਿਆ ਤਾਂ ਧਾਲੀਵਾਲ ਨੇ ਬੇਹੱਦ ਤਿੱਖੇ ਅੰਦਾਜ਼ ਵਿੱਚ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨ ਆਧਾਰ ਨਹੀਂ ਬਚਿਆ। ਧਾਲੀਵਾਲ ਨੇ ਕਿਹਾ, “ਭਾਜਪਾ ਹੁਣ ਕੋਈ ਸਿਆਸੀ ਪਾਰਟੀ ਨਹੀਂ ਰਹੀ, ਸਗੋਂ ਦੂਜੀਆਂ ਪਾਰਟੀਆਂ ਵਿੱਚੋਂ ਕੱਢੇ ਗਏ ਅਤੇ ਦਾਗ਼ੀ ਆਗੂਆਂ ਨੂੰ ਇਕੱਠਾ ਕਰਨ ਵਾਲੀ ਕਬਾੜ ਦੀ ਦੁਕਾਨ ਬਣ ਗਈ ਹੈ। 

ਭਾਵੇਂ ਕੋਈ ਕਾਂਗਰਸ ਛੱਡ ਕੇ ਆਇਆ ਹੋਵੇ, ਅਕਾਲੀ ਦਲ ਵਿੱਚੋਂ ਨਿਕਲਿਆ ਹੋਵੇ ਜਾਂ ਕਿਸੇ ਹੋਰ ਪਾਰਟੀ ਤੋਂ, ਭਾਜਪਾ ਸਾਰਿਆਂ ਨੂੰ ਆਪਣੇ ਵਿੱਚ ਸ਼ਾਮਲ ਕਰਨ ਵਿੱਚ ਲੱਗੀ ਹੋਈ ਹੈ। ਜਿਸ ਪਾਰਟੀ ਦਾ ਪੰਜਾਬ ਵਿੱਚ ਆਪਣਾ ਕੋਈ ਵਜੂਦ ਨਹੀਂ, ਉਹ ਦੂਜੀਆਂ ਪਾਰਟੀਆਂ ਦੇ ਬਚੇ-ਖੁਚੇ ਆਗੂਆਂ ਦੇ ਸਹਾਰੇ ਪੰਜਾਬ ਜਿੱਤਣ ਦੇ ਸੁਪਨੇ ਦੇਖ ਰਹੀ ਹੈ। ਇਸੇ ਕਾਰਨ ਜਲੰਧਰ ਵਿੱਚ ਅਮਿਤ ਸ਼ਾਹ ਦੀ ਰੈਲੀ ਬੁਰੀ ਤਰ੍ਹਾਂ ਫਲਾਪ ਸਾਬਤ ਹੋਈ ਅਤੇ ਉਨ੍ਹਾਂ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਵੀ ਕੋਈ ਅਸਰ ਦਿਖਾਈ ਨਹੀਂ ਦਿੱਤਾ।”

ਦਾਗ਼ੀ ਆਗੂਆਂ ਲਈ ‘ਆਪ’ ਵਿੱਚ ਕੋਈ ਥਾਂ ਨਹੀਂ
ਪਾਰਟੀ ਛੱਡਣ ਵਾਲੇ ਆਗੂਆਂ ਬਾਰੇ ਸਖ਼ਤ ਰੁਖ਼ ਅਪਣਾਉਂਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਕਿਸੇ ਅਹੁਦੇ ਜਾਂ ਕੁਰਸੀ ਦੀ ਲਾਲਸਾ ਲਈ ਨਹੀਂ ਹੋਈ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੀ ਨੀਂਹ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਪੰਜਾਬ ਦੀ ਸੇਵਾ ਦੇ ਸੰਕਲਪ ਨਾਲ ਰੱਖੀ ਸੀ।

ਉਨ੍ਹਾਂ ਕਿਹਾ, “ਜਿਸ ਦਿਨ ਸਾਡੀ ਸਰਕਾਰ ਬਣੀ ਸੀ, ਉਸੇ ਦਿਨ ਪਹਿਲੀ ਮੀਟਿੰਗ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ ਕਿ ਪਾਰਟੀ ਵਿੱਚ ਭ੍ਰਿਸ਼ਟਾਚਾਰ ਜਾਂ ਕਿਸੇ ਵੀ ਤਰ੍ਹਾਂ ਦੀ ਗ਼ਲਤ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਾਡੀ ਸਰਕਾਰ ਨੇ ਆਪਣੇ ਹੀ ਮੰਤਰੀਆਂ ਅਤੇ ਵਿਧਾਇਕਾਂ ’ਤੇ ਦੋਸ਼ ਲੱਗਣ ’ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਅਤੇ ਮੁਅੱਤਲ ਕਰਨ ਵਿੱਚ ਦੇਰੀ ਨਹੀਂ ਕੀਤੀ। ਜਿਨ੍ਹਾਂ ਆਗੂਆਂ ਖ਼ਿਲਾਫ਼ ਪੁਲਿਸ ’ਤੇ ਗੋਲੀਆਂ ਚਲਾਉਣ ਜਾਂ ਜਬਰ-ਜਨਾਹ ਵਰਗੇ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ ਨੂੰ ਪਾਰਟੀ ਪਹਿਲਾਂ ਹੀ ਮੁਅੱਤਲ ਕਰਕੇ ਬਾਹਰ ਦਾ ਰਸਤਾ ਦਿਖਾ ਚੁੱਕੀ ਹੈ। 

ਅਜਿਹੇ ਲੋਕਾਂ ਲਈ ਨਾ ਕੱਲ੍ਹ ਪਾਰਟੀ ਵਿੱਚ ਕੋਈ ਥਾਂ ਸੀ, ਨਾ ਅੱਜ ਹੈ ਅਤੇ ਨਾ ਹੀ ਕਦੇ ਹੋਵੇਗੀ। ਜਿਹੜੇ ਲੋਕ ਸਿਰਫ਼ ਸੱਤਾ ਅਤੇ ਅਹੁਦਿਆਂ ਦੇ ਭੁੱਖੇ ਹਨ, ਉਹ ਪਾਰਟੀ ਛੱਡ ਕੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ।”
 

Add Zee News as a Preferred Source
TAGS:
Punjab News