• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /15 ਨਵੰਬਰ ਤੋਂ ਪਹਿਲਾਂ 'ਆਪ' ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ; ਦਿੱਲੀ ਬੁਲਾਈ ਮੀਟਿੰਗ

15 ਨਵੰਬਰ ਤੋਂ ਪਹਿਲਾਂ 'ਆਪ' ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ; ਦਿੱਲੀ ਬੁਲਾਈ ਮੀਟਿੰਗ

AAP News: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਮਾਹੌਲ ਭਖ ਗਿਆ ਹੈ।

Written ByRavinder Singh
Published: Oct 29, 2026, 02:34 PM IST|Updated: Oct 29, 2026, 02:38 PM IST
joinshare
15 ਨਵੰਬਰ ਤੋਂ ਪਹਿਲਾਂ 'ਆਪ' ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ; ਦਿੱਲੀ ਬੁਲਾਈ ਮੀਟਿੰਗ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਭਾਜਪਾ-ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵੱਡਾ ਬਿਆਨ

ਭਾਜਪਾ-ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵੱਡਾ ਬਿਆਨ

2

9.34 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ; ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 24ਵੀਂ ਕਿਸ਼ਤ ਭਲਕੇ ਹੋਵੇਗੀ ਜਾਰੀ

3

15 ਨਵੰਬਰ ਤੋਂ ਪਹਿਲਾਂ 'ਆਪ' ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ; ਦਿੱਲੀ ਬੁਲਾਈ ਮੀਟਿੰਗ

4

ਪਿਓ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਧੀ ਦਾ ਕਤਲ; ਪੁਲਿਸ ਇਸ ਐਂਗਲ ਉਤੇ ਕਰ ਰਹੀ ਜਾਂਚ

5

ਮਹਿੰਗਾਈ ਦਾ ਝਟਕਾ; ਦੁੱਧ ਦੀਆਂ ਕੀਮਤਾਂ ਵਿੱਚ ਪ੍ਰਤੀ ਕਿਲੋ 3 ਰੁਪਏ ਦਾ ਵਾਧਾ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

AAP News: ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦਰਮਿਆਨ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਭਲਕੇ ਅਹਿਮ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਉਤੇ ਚਰਚਾ ਹੋਣ ਦੀ ਸੰਭਾਵਨਾ ਹੈ।  

'ਆਪ' ਦੀ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਤੋਂ ਭਗਵੰਤ ਮਾਨ, ਰਾਜਬੀਰ ਸਿੰਘ ਘੁੰਮਣ ਅਤੇ ਬਾਕੀ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਹੋਵੇਗੀ। 2027 ਦੇ ਇਲੈਕਸ਼ਨ ਤਿਆਰੀਆਂ ਨੂੰ ਲੈ ਸਮੀਖਿਆ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਨਾਵਾਂ ਨੂੰ ਵੀ ਲੈ ਕੇ ਚਰਚਾ ਹੋਵੇਗੀ। 

ਨਵੰਬਰ ਮਹੀਨੇ ਵਿੱਚ ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਜਾ ਸਕਦੀ ਹੈ। ਆਮ ਆਦਮੀ ਪਾਰਟੀ ਇਲੈਕਸ਼ਨ ਤੋਂ ਪਹਿਲਾਂ ਹੀ ਲਿਸਟ ਜਾਰੀ ਕਰਕੇ ਪਾਰਟੀ ਵੱਲੋਂ ਪਹਿਲਕਦਮੀ ਕਰਨ ਦੀ ਤਿਆਰੀ ਕਰ ਰਹੀ ਹੈ। ਕਾਬਿਲੇਗੌਰ ਹੈ ਕਿ 2022 ਦੇ ਇਲੈਕਸ਼ਨ ਵਿੱਚ ਵੀ ਪਾਰਟੀ ਵੱਲੋਂ ਉਮੀਦਵਾਰ ਜਲਦੀ ਐਲਾਨ ਦਿੱਤੇ ਗਏ ਸਨ।

ਆਮ ਆਦਮੀ ਪਾਰਟੀ (ਆਪ) ਕਥਿਤ ਤੌਰ 'ਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ। ਉਪਲਬਧ ਜਾਣਕਾਰੀ ਅਨੁਸਾਰ, ਪਾਰਟੀ 15 ਨਵੰਬਰ ਤੋਂ ਪਹਿਲਾਂ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਉਮੀਦਵਾਰਾਂ ਦੇ ਨਾਵਾਂ 'ਤੇ ਚਰਚਾ ਕਰਨ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।

ਇਸ ਮੀਟਿੰਗ ਵਿੱਚ ਉਮੀਦਵਾਰਾਂ ਦੇ ਨਾਵਾਂ ਉਤੇ ਚਰਚਾ ਤੋਂ ਇਲਾਵਾ ਚੋਣ ਪ੍ਰਬੰਧਨ ਅਤੇ ਪਾਰਟੀ ਦੀ ਅਗਲੀ ਰਣਨੀਤੀ ’ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਇਸ ਦੌਰਾਨ ਕਿਹੜੀਆਂ ਸੀਟਾਂ ’ਤੇ ਮੌਜੂਦਾ ਵਿਧਾਇਕਾਂ ਨੂੰ ਮੁੜ ਮੌਕਾ ਦਿੱਤਾ ਜਾਵੇ ਤੇ ਕਿਹੜੇ ਹਲਕਿਆਂ ਵਿੱਚ ਨਵੇਂ ਚਿਹਰਿਆਂ ’ਤੇ ਵਿਚਾਰ ਕੀਤਾ ਜਾਵੇ, ਇਹ ਵੀ ਚਰਚਾ ਦਾ ਹਿੱਸਾ ਹੋ ਸਕਦਾ ਹੈ। ਹਾਲਾਂਕਿ, ਇਨ੍ਹਾਂ ਮੁੱਦਿਆਂ ਬਾਰੇ ਪਾਰਟੀ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਕਾਬਿਲੇਗੌਰ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਸਾਰੀਆਂ 117 ਸੀਟਾਂ 'ਤੇ ਚੋਣ ਲੜੀ। ਇਨ੍ਹਾਂ ਵਿੱਚੋਂ ਪਾਰਟੀ ਨੇ 92 ਸੀਟਾਂ ਜਿੱਤੀਆਂ ਅਤੇ 25 ਉਤੇ ਹਾਰ ਮਿਲੀ ਸੀ। ਇਸ ਤੋਂ ਬਾਅਦ ਨਵੰਬਰ 2024 ਵਿੱਚ ਚਾਰ ਸੀਟਾਂ ਲਈ ਹੋਈਆਂ ਉਪ ਚੋਣਾਂ ਵਿੱਚ, 'ਆਪ' ਨੇ ਗਿੱਦੜਬਾਹਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਸਮੇਤ ਤਿੰਨ ਸੀਟਾਂ ਜਿੱਤੀਆਂ, ਜਦੋਂ ਕਿ ਇੱਕ ਸੀਟ ਕਾਂਗਰਸ ਨੂੰ ਗਈ।

ਇਸ ਨਾਲ ਵਿਧਾਨ ਸਭਾ ਵਿੱਚ 'ਆਪ' ਦੀਆਂ ਸੀਟਾਂ ਦੀ ਗਿਣਤੀ 94 ਹੋ ਗਈ। ਨਵੰਬਰ 2025 ਵਿੱਚ ਤਰਨਤਾਰਨ ਸੀਟ ਲਈ ਹੋਈ ਉਪ ਚੋਣ ਵਿੱਚ 'ਆਪ' ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 12,091 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। ਜੁਲਾਈ 2024 ਅਤੇ ਨਵੰਬਰ 2025 ਵਿਚਕਾਰ ਹੋਈਆਂ ਸੱਤ ਉਪ ਚੋਣਾਂ ਵਿੱਚ, 'ਆਪ' ਨੇ ਛੇ ਸੀਟਾਂ ਜਿੱਤੀਆਂ ਅਤੇ ਇੱਕ ਹਾਰ ਗਈ।

Add Zee News as a Preferred Source
TAGS:
Punjab News