'ਆਪ' ਜਲਦ ਹੀ ਪੰਜਾਬ ਵਿੱਚ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰੇਗੀ
AAP second candidate list Punjab: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ।
AAP second candidate list Punjab: ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਸੂਤਰਾਂ ਅਨੁਸਾਰ ਪਾਰਟੀ ਇੱਕ ਜਾਂ ਦੋ ਦਿਨਾਂ ਵਿੱਚ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਸਕਦੀ ਹੈ।
ਇਸ ਦੂਜੀ ਸੂਚੀ ਵਿੱਚ ਲਗਭਗ 25 ਉਮੀਦਵਾਰਾਂ ਦੇ ਨਾਮ ਸ਼ਾਮਲ ਹੋ ਸਕਦੇ ਹਨ। ਸਭ ਤੋਂ ਵੱਡੀ ਖ਼ਬਰ ਇਹ ਹੈ ਕਿ ਇਸ ਵਾਰ ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਰੱਦ ਹੋ ਸਕਦੀਆਂ ਹਨ। ਪਾਰਟੀ ਸਰਵੇਖਣਾਂ, ਫੀਲਡ ਰਿਪੋਰਟਾਂ ਅਤੇ ਸੱਤਾ ਵਿਰੋਧੀ ਲਹਿਰ ਦੇ ਆਧਾਰ 'ਤੇ ਟਿਕਟਾਂ ਦਾ ਫੈਸਲਾ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ - 20 IAS ਅਫ਼ਸਰਾਂ ਦੀਆਂ ਬਦਲੀਆਂ, 6 ਜ਼ਿਲ੍ਹਿਆਂ ਦੇ DC ਬਦਲੇ
ਮਾੜੇ ਪ੍ਰਦਰਸ਼ਨ ਵਾਲੇ ਵਿਧਾਇਕਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ। 'ਆਪ' ਪਹਿਲਾਂ ਹੀ 40 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਚੁੱਕੀ ਹੈ, ਜਿਸ ਵਿੱਚ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਮ ਸ਼ਾਮਲ ਹੈ। ਦੂਜੀ ਸੂਚੀ ਜਾਰੀ ਹੋਣ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਉਥਲ-ਪੁਥਲ ਹੋਣ ਦੀ ਉਮੀਦ ਹੈ।
ਦੂਜੇ ਪਾਸੇ ਭਾਰਤੀ ਚੋਣ ਕਮਿਸ਼ਨ ਵੱਲੋਂ ਵੀ ਇਲੈਕਸ਼ਨ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ। ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਕਮਿਸ਼ਨਰ (ਸੀਈਸੀ) ਇਸੇ ਮਹੀਨੇ ਨਵੰਬਰ ਦੇ ਅਖੀਰ ਤੱਕ ਪੰਜਾਬ ਦਾ ਦੌਰਾ ਕਰ ਸਕਦੇ ਹਨ। ਇਸ ਦੌਰੇ ਦੌਰਾਨ ਚੋਣ ਪ੍ਰਬੰਧਾਂ, ਸੁਰੱਖਿਆ ਵਿਵਸਥਾ ਅਤੇ ਹੋਰ ਅਹਿਮ ਪਹਿਲੂਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦਸੰਬਰ ਦੇ ਆਖਰੀ ਹਫ਼ਤੇ ਤੱਕ ਦੇਸ਼ ਦੇ ਪੰਜ ਚੋਣਾਂ ਵਾਲੇ ਸੂਬਿਆਂ ਦੀ ਸਮੀਖਿਆ ਪੂਰੀ ਕਰ ਸਕਦਾ ਹੈ। ਇਸ ਤੋਂ ਬਾਅਦ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਸਮੇਤ ਹੋਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਅਨੁਮਾਨ ਮੁਤਾਬਕ ਪੰਜਾਬ ਵਿੱਚ ਫਰਵਰੀ ਦੇ ਆਖਰੀ ਹਫ਼ਤੇ ਜਾਂ ਮਾਰਚ ਦੀ ਸ਼ੁਰੂਆਤ ਵਿੱਚ ਵੋਟਿੰਗ ਹੋ ਸਕਦੀ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਗਜੀਤ ਸਿੰਘ ਬਬੀਹਾ ਤੇ ਭਾਈ ਕੁਲਵਿੰਦਰ ਸਿੰਘ ਖਰੜ 'ਤੇ ਕੀਰਤਨ ਕਰਨ ਉਤੇ ਰੋਕ