• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਨਿਹੰਗ ਸਿੰਘਾਂ ਦੇ ਬਾਣੇ ਦੀ ਆੜ ਹੇਠ ਗੁਰੂ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

ਨਿਹੰਗ ਸਿੰਘਾਂ ਦੇ ਬਾਣੇ ਦੀ ਆੜ ਹੇਠ ਗੁਰੂ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

Samrala News: ਸਮਰਾਲਾ ਵਿੱਚ ਮਨਪ੍ਰੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਕੁਝ ਵਿਅਕਤੀ ਨਿਹੰਗ ਸਿੰਘਾਂ ਦਾ ਬਾਣਾ ਪਹਿਨ ਕੇ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਠੇਸ ਪਹੁੰਚਾ ਰਹੇ ਹਨ।

Written ByRavinder Singh
Published: Nov 28, 2026, 19:08 IST|Updated: Nov 28, 2026, 19:10 IST
joinshare
ਨਿਹੰਗ ਸਿੰਘਾਂ ਦੇ ਬਾਣੇ ਦੀ ਆੜ ਹੇਠ ਗੁਰੂ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਨਗਰ ਕੌਂਸਲ ਚੋਣ ਵਿੱਚ  ਕਾਂਗਰਸੀ ਉਮੀਦਵਾਰ ਆਪਣੀ ਵੋਟ ਨਹੀਂ ਭੁਗਤਾ ਸਕੇ, ਜਾਣੋ ਅਜੀਬ ਕਾਰਨ

ਨਗਰ ਕੌਂਸਲ ਚੋਣ ਵਿੱਚ ਕਾਂਗਰਸੀ ਉਮੀਦਵਾਰ ਆਪਣੀ ਵੋਟ ਨਹੀਂ ਭੁਗਤਾ ਸਕੇ, ਜਾਣੋ ਅਜੀਬ ਕਾਰਨ

2

ਨਿਹੰਗ ਸਿੰਘਾਂ ਦੇ ਬਾਣੇ ਦੀ ਆੜ ਹੇਠ ਗੁਰੂ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

3

ਸੁਲਤਾਨਪੁਰ ਲੋਧੀ ’ਚ ਭਿਆਨਕ ਸੜਕ ਹਾਦਸਾ! ਦੋ ਮਾਸੂਮ ਬੱਚਿਆਂ ਸਮੇਤ 4 ਗੰਭੀਰ ਜ਼ਖਮੀ

4

ਧਰਮ ਇੱਕ ਸੁਤੰਤਰ ਹਸਤੀ ਹੈ; ਸਰਕਾਰਾਂ ਨੂੰ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

5

ਜਲੰਧਰ 'ਚ ਮਾਨਸਿਕ ਤੌਰ ਉਤੇ ਪਰੇਸ਼ਾਨ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ਉਤੇ ਕੀਤੀ ਕੁੱਟਮਾਰ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Samrala News: ਸਮਰਾਲਾ ਵਿੱਚ ਮਨਪ੍ਰੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਕੁਝ ਵਿਅਕਤੀ ਨਿਹੰਗ ਸਿੰਘਾਂ ਦਾ ਬਾਣਾ ਪਹਿਨ ਕੇ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਿਧਾਂਤਾਂ ਨੂੰ ਠੇਸ ਪਹੁੰਚਾ ਰਹੇ ਹਨ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਮੱਖਣ ਸਿੰਘ ਵਾਸੀ ਪਿੰਡ ਮਹਿਦੂਦਾ ਅਤੇ ਫੌਜੀ ਸਿੰਘ ਵਾਸੀ ਪਿੰਡ ਟੰਡਾਰੀ ਸਮੇਤ ਕੁਝ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। 

ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ’ਤੇ ਹਮਲਾ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ, ਜਿਨ੍ਹਾਂ ਸਬੰਧੀ ਉਨ੍ਹਾਂ ਕੋਲ ਰਿਕਾਰਡਿੰਗ ਮੌਜੂਦ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਸ਼ਰਾਬ ਪੀਣ ਅਤੇ ਅੰਡੇ ਖਾਣ ਦੀਆਂ ਵੀਡੀਓਜ਼ ਸਮੇਤ ਹੋਰ ਸਬੂਤ ਵੀ ਸੌਂਪੇ ਜਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਮਨਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਬਾਣਾ ਪਹਿਨ ਕੇ ਅਜਿਹੀਆਂ ਹਰਕਤਾਂ ਕਰਨਾ ਸਿੱਖ ਰਹਿਤ ਮਰਿਆਦਾ ਅਤੇ ਸਿੱਖ ਸਿਧਾਂਤਾਂ ਦੇ ਉਲਟ ਹੈ।

ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਿਆਂ ਖ਼ਿਲਾਫ਼ ਵੀ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਜਤਿੰਦਰ ਸਿੰਘ ਬਿਜਲੀਪੁਰ ਕਿਹਾ ਕਿ ਮਨਪ੍ਰੀਤ ਸਿੰਘ ਨੂੰ ਮੱਖਣ ਸਿੰਘ ਨਾਮਕ ਵਿਅਕਤੀ, ਜੋ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਨਿਹੰਗ ਸਿੰਘਾਂ ਵਾਲਾ ਬਾਣਾ ਪਹਿਨਿਆ ਹੋਇਆ ਸੀ, ਵੱਲੋਂ ਮਨਪ੍ਰੀਤ ਸਿੰਘ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਅਨੁਸਾਰ ਮੁਲਜ਼ਮ ਪੀੜਤ ਦੀ ਫੈਕਟਰੀ ਵਿੱਚ ਵੀ ਪਹੁੰਚੇ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਸਬੰਧੀ 112 ਨੰਬਰ ’ਤੇ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਸੀ, ਪਰ ਕਥਿਤ ਤੌਰ ’ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

 ਜਤਿੰਦਰ ਸਿੰਘ ਬਿਜਲੀਪੁਰ ਨੇ ਦੱਸਿਆ ਕਿ ਅੱਜ ਸਬੰਧਤ ਵਿਅਕਤੀਆਂ ਨੂੰ ਥਾਣੇ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਹੁਣ ਉਹ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਹਨ ਕਿ ਪੀੜਤ ਮਨਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਮੰਗਾਂ ਨੂੰ ਸੁਣ ਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਇਨਸਾਫ਼ ਨਹੀਂ ਦਿੱਤਾ ਜਾਂਦਾ ਅਤੇ ਬਣਦੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਉਹ ਇਨਸਾਫ਼ ਦਿਵਾ ਕੇ ਹੀ ਧਰਨੇ ਤੋਂ ਉੱਠਣਗੇ।

 ਇਸ ਮਾਮਲੇ ਸਬੰਧੀ ਜਦੋਂ ਥਾਣਾ ਸਮਰਾਲਾ ਦੇ ਐਸਐਚਓ ਹੀਰਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਨਪ੍ਰੀਤ ਸਿੰਘ ਵੱਲੋਂ ਪੁਲਿਸ ਨੂੰ ਦਰਖਾਸਤ ਦਿੱਤੀ ਗਈ ਹੈ। ਦਰਖਾਸਤ ਵਿੱਚ ਮਨਪ੍ਰੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਕੁਝ ਵਿਅਕਤੀ ਨਿਹੰਗ ਸਿੰਘਾਂ ਦੇ ਬਾਣੇ ਦੀ ਆੜ ਵਿੱਚ ਉਸ ਨੂੰ ਧਮਕੀਆਂ ਦੇ ਰਹੇ ਹਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ ਦਰਖਾਸਤ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਕੁਝ ਵਿਅਕਤੀ ਅੰਡੇ ਅਤੇ ਮੀਟ ਦਾ ਸੇਵਨ ਕਰਕੇ ਗੁਰੂ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕਰ ਰਹੇ ਹਨ। ਐਸਐਚਓ ਹੀਰਾ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ ਅਤੇ ਜਾਂਚ ਪੜਤਾਲ ਤੋਂ ਬਾਅਦ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮੁੱਖ ਮੁਲਜ਼ਮ ਮੱਖਣ ਸਿੰਘ ਅਤੇ ਫੌਜੀ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਜਾਂਚ ਅਤੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕਰੇਗੀ।

Add Zee News as a Preferred Source
TAGS:
Punjab News