• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅਕਾਲੀ ਦਲ ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਬੇਨਕਾਬ ਕੀਤਾ: ਬਲਤੇਜ ਪੰਨੂ

ਅਕਾਲੀ ਦਲ ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਬੇਨਕਾਬ ਕੀਤਾ: ਬਲਤੇਜ ਪੰਨੂ

Baltej Pannu News: ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਸਾਨ ਆਗੂ ਅਜਮੇਰ ਸਿੰਘ ਲੱਖੋਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਮਰਥਨ ਦੇਣ ਦੇ ਐਲਾਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

Written ByRavinder Singh
Published: Nov 19, 2026, 17:24 IST|Updated: Nov 19, 2026, 17:28 IST
joinshare
ਅਕਾਲੀ ਦਲ ਨੂੰ ਅਜਮੇਰ ਸਿੰਘ ਲੱਖੋਵਾਲ ਦੇ ਸਮਰਥਨ ਨੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਨੂੰ ਬੇਨਕਾਬ ਕੀਤਾ: ਬਲਤੇਜ ਪੰਨੂ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

2

ਸ਼ਾਹਕੋਟ ਦੇ ਤਲਵੰਡੀ ਸੰਘੇੜਾ ਪਿੰਡ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ

3

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਵਾਈ ਅੱਡੇ ਉਤੇ ਪੁੱਜੇ; ਹਵਾਈ ਅੱਡੇ ਤੋਂ ਜੱਲੂਪੁਰ ਖੇੜਾ ਤੱਕ ਚੱਪੇ-ਚੱਪੇ ਉਤੇ ਪੁਲਿਸ ਦੀ ਬਾਜ਼ ਅੱਖ

4

ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

5

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Baltej Pannu News: ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਸਾਨ ਆਗੂ ਅਜਮੇਰ ਸਿੰਘ ਲੱਖੋਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸਮਰਥਨ ਦੇਣ ਦੇ ਐਲਾਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਨੂ ਨੇ ਲੱਖੋਵਾਲ ਦੇ ਇਸ ਕਦਮ ਨੂੰ ਮੌਕਾਪ੍ਰਸਤੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਕਿਸਾਨਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ। ਬਲਤੇਜ ਪੰਨੂ ਨੇ ਦੋਸ਼ ਲਾਇਆ ਕਿ 2007 ਤੋਂ 2017 ਦੌਰਾਨ ਅਕਾਲੀ ਦਲ ਦੀ ਸਰਕਾਰ ਵੇਲੇ ਲੱਖੋਵਾਲ ਮੰਡੀ ਬੋਰਡ ਦੇ ਚੇਅਰਮੈਨ ਦੇ ਅਹੁਦੇ 'ਤੇ ਸਨ। 

ਉਨ੍ਹਾਂ ਸਵਾਲ ਉਠਾਇਆ ਕਿ ਉਨ੍ਹਾਂ ਦਸ ਸਾਲਾਂ ਦੇ ਕਾਰਜਕਾਲ ਦੌਰਾਨ ਲੱਖੋਵਾਲ ਨੇ ਕਿਸਾਨਾਂ ਦੇ ਹਿੱਤਾਂ ਜਾਂ ਉਨ੍ਹਾਂ ਦੇ ਮੁੱਦਿਆਂ ਦੀ ਗੱਲ ਕਦੇ ਨਹੀਂ ਕੀਤੀ ਅਤੇ ਨਾ ਹੀ ਇਸ ਦਾ ਕੋਈ ਰਿਕਾਰਡ ਮਿਲਦਾ ਹੈ। ਪੰਨੂ ਅਨੁਸਾਰ, ਉਸ ਸਮੇਂ ਵੀ ਸੱਤਾ ਦਾ ਸੁੱਖ ਭੋਗਣ ਲਈ ਹੀ ਅੰਦਰਖਾਤੇ ਸਮਝੌਤਾ ਕੀਤਾ ਗਿਆ ਸੀ। ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ 'ਆਪ' ਆਗੂ ਨੇ ਕਿਹਾ ਕਿ ਅੰਦੋਲਨ ਦੀ ਸ਼ੁਰੂਆਤ ਵਿੱਚ ਲੱਖੋਵਾਲ ਨੂੰ ਇਸ ਗੱਲ ਦਾ ਅੰਦਾਜ਼ਾ ਸੀ ਕਿ ਕਿਸਾਨਾਂ ਵਿੱਚ ਉਨ੍ਹਾਂ ਦੀ ਸਾਖ਼ ਕਿਹੋ ਜਿਹੀ ਹੈ। ਇਸੇ ਕਾਰਨ ਉਨ੍ਹਾਂ ਨੇ ਖ਼ੁਦ ਸਾਹਮਣੇ ਆਉਣ ਦੀ ਬਜਾਏ ਆਪਣੇ ਪੁੱਤਰ ਨੂੰ ਅੱਗੇ ਕਰਕੇ ਜਥੇਬੰਦੀ ਨੂੰ ਅੰਦੋਲਨ ਨਾਲ ਜੋੜਿਆ। 

ਪੰਨੂ ਨੇ ਤੰਜ ਕੱਸਦਿਆਂ ਕਿਹਾ ਕਿ ਕਈ ਸਾਲਾਂ ਤੱਕ ਪਰਦੇ ਪਿੱਛੇ ਰਹਿਣ ਤੋਂ ਬਾਅਦ ਹੁਣ ਜਦੋਂ ਇੱਕ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਦੀ ਵਾਰੀ ਆਈ ਹੈ, ਤਾਂ ਲੱਖੋਵਾਲ ਖ਼ੁਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਬਲਤੇਜ ਪੰਨੂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਲੱਖੋਵਾਲ ਇਹ ਸਪੱਸ਼ਟ ਕਰਨ ਕਿ 2007 ਤੋਂ 2017 ਦਰਮਿਆਨ ਉਨ੍ਹਾਂ ਨੇ ਅਕਾਲੀ ਦਲ ਤੋਂ ਕਿਸਾਨਾਂ ਦਾ ਕਿਹੜਾ ਭਲਾ ਕਰਵਾਇਆ ਸੀ ਜਾਂ ਅੱਗੇ ਉਹ ਕੀ ਕਰਵਾ ਲੈਣਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਕਿਸਾਨਾਂ ਨੂੰ ਇਹ ਗੱਲ ਪੂਰੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਲੱਖੋਵਾਲ ਦੀਆਂ ਰਣਨੀਤੀਆਂ ਕਿਸ ਤਰ੍ਹਾਂ ਦੀਆਂ ਰਹੀਆਂ ਹਨ ਅਤੇ ਉਹ ਕਿਸ ਦੇ ਹਿੱਤ ਵਿੱਚ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ : Punjabi News Live: ਭਾਖੜਾ ਨਹਿਰ 'ਤੇ ਪੁਲ ਟੁੱਟਣ ਕਾਰਨ ਦੋ ਟਰੱਕ ਲਟਕੇ; ਵਿਰੋਧੀ ਧਿਰ ਤੇ ਸੱਤਾਧਾਰੀ ਆਹਮੋ-ਸਾਹਮਣੇ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
 

Add Zee News as a Preferred Source
TAGS:
Punjab News