• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਵਿਚਾਲੇ ਗਠਜੋੜ ਲਗਭਗ ਤੈਅ; ਪੰਜਾਬ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ

ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਵਿਚਾਲੇ ਗਠਜੋੜ ਲਗਭਗ ਤੈਅ; ਪੰਜਾਬ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ

Akali Dal Punar Surjit BSP Alliance News: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨ ਬਣਨ ਲੱਗੇ ਹਨ।

Written ByRavinder Singh
Published: Nov 23, 2026, 10:48 IST|Updated: Nov 23, 2026, 10:51 IST
joinshare
ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਵਿਚਾਲੇ ਗਠਜੋੜ ਲਗਭਗ ਤੈਅ; ਪੰਜਾਬ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਆਸਾਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

2

ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਕੁਮਾਰ ਗੋਇਲ

3

'ਆਪ' ਨੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ; ਦੇਖੋ ਪੂਰੀ ਲਿਸਟ

4

ਡੇਅਰੀ ਫਾਰਮਿੰਗ ਐਸੋਸੀਏਸ਼ਨ ਨੇ ਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ

5

ਅੰਮ੍ਰਿਤਸਰ ਵਿੱਚ ਅਵਾਰਾ ਕੁੱਤਿਆਂ ਨੇ ਨੋਚ-ਨੋਚ 8 ਸਾਲਾਂ ਬੱਚੇ ਨੂੰ ਮੌਤ ਦੇ ਘਾਟ ਉਤਾਰਿਆ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Akali Dal Punar Surjit BSP Alliance News: ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨ ਬਣਨ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦਰਮਿਆਨ ਚੋਣ ਗਠਜੋੜ ਲਗਭਗ ਤੈਅ ਹੋ ਗਿਆ ਹੈ। ਦੋਵੇਂ ਪਾਰਟੀਆਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਬਾਰੇ ਸਹਿਮਤੀ ਬਣ ਗਈ ਹੈ ਅਤੇ ਗਠਜੋੜ ਸਬੰਧੀ ਗੱਲਬਾਤ ਵੀ ਮੁਕੰਮਲ ਹੋ ਚੁੱਕੀ ਹੈ। 

ਇਸ ਦਾ ਰਸਮੀ ਐਲਾਨ ਜਲਦ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਐਤਵਾਰ ਦੇਰ ਸ਼ਾਮ ਫਰੀਦਕੋਟ ਵਿਚ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਦਰਮਿਆਨ ਮੀਟਿੰਗ ਹੋਈ। ਮੀਟਿੰਗ ਵਿੱਚ ਦੋਵਾਂ ਪਾਰਟੀਆਂ ਦੇ ਆਗਾਮੀ ਚੋਣਾਂ ਵਿੱਚ ਇਕੱਠਿਆਂ ਉਤਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਅਕਾਲੀ ਆਗੂ ਅਮਨਿੰਦਰ ਸਿੰਘ ਬੰਨੀ ਨੇ ਇਸ ਗਠਜੋੜ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਆਗਾਮੀ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨਗੀਆਂ। ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਰਸਮੀ ਐਲਾਨ ਜਲਦ ਕਰ ਦਿੱਤਾ ਜਾਵੇਗਾ।

2027 ਦੀਆਂ ਚੋਣਾਂ ਲਈ ਨਵੇਂ ਸਿਆਸੀ ਸਮੀਕਰਨ
ਇਸ ਸੰਭਾਵੀ ਗੱਠਜੋੜ ਨੂੰ ਪੰਜਾਬ ਦੀ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਬਸਪਾ ਦਾ ਪੰਜਾਬ ਵਿੱਚ ਦਲਿਤ ਭਾਈਚਾਰੇ ਵਿੱਚ ਆਧਾਰ ਹੈ, ਜਦੋਂਕਿ ਅਕਾਲੀ ਦਲ (ਪੁਨਰ ਸੁਰਜੀਤ) ਪੰਥਕ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਕਰ ਰਿਹਾ ਹੈ। ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਆਗਾਮੀ ਚੋਣਾਂ ਵਿੱਚ ਨਵੇਂ ਸਿਆਸੀ ਸਮੀਕਰਨ ਬਣ ਸਕਦੇ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ, ਪੰਥਕ ਸੰਸਥਾਵਾਂ ਅਤੇ ਹੋਰ ਸੰਗਠਨਾਂ ਨਾਲ ਮਿਲ ਕੇ ਸਾਂਝਾ ਪੰਜਾਬ ਮੋਰਚਾ ਬਣਾਉਣ ਵਿੱਚ ਵੀ ਭੂਮਿਕਾ ਨਿਭਾਈ ਸੀ। ਇਸ ਮੋਰਚੇ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਨ ਦਾ ਐਲਾਨ ਕੀਤਾ ਸੀ।

ਬਸਪਾ ਨਾਲ ਸੰਭਾਵੀ ਗਠਜੋੜ ਮਗਰੋਂ ਪੰਜਾਬ ਦੀਆਂ ਹੋਰਨਾਂ ਸਿਆਸੀ ਪਾਰਟੀਆਂ ਦੀਆਂ ਚੋਣ ਤਿਆਰੀਆਂ ਅਤੇ ਗੱਠਜੋੜਾਂ ਉੱਤੇ ਵੀ ਇਸ ਦਾ ਅਸਰ ਪੈ ਸਕਦਾ ਹੈ। ਹਾਲਾਂਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਅਤੇ ਸਾਂਝੀ ਚੋਣ ਰਣਨੀਤੀ ਬਾਰੇ ਅਜੇ ਕੋਈ ਵੇਰਵਾ ਸਾਹਮਣੇ ਨਹੀਂ ਆਇਆ।

ਇਹ ਵੀ ਪੜ੍ਹੋ : Live: ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਵਿਚਾਲੇ ਅੱਜ ਹੋਵੇਗੀ ਅਹਿਮ ਮੀਟਿੰਗ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:
Punjab News