ਅਮਿਤ ਸ਼ਾਹ ਨੇ ਲੁਧਿਆਣਾ ਵਿੱਚ ਦੁਸਹਿਰੇ ਮੌਕੇ ਕੀਤਾ ਰਾਵਣ ਦਹਿਨ; ਕਿਹਾ ਅੱਜ ਦੇ ਦਿਨ ਨੂੰ ਕਦੇ ਨਹੀਂ ਭੁੱਲਾਂਗਾ
Amit Shah Dussehra Celebration: ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਦੁਸਹਿਰੇ ਵਾਲੇ ਦਿਨ ਰਾਵਣ ਦਹਿਨ ਹੋ ਰਿਹਾ ਹੈ।
Amit Shah Dussehra Celebration: ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਦੁਸਹਿਰੇ ਵਾਲੇ ਦਿਨ ਰਾਵਣ ਦਹਿਨ ਹੋ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਦੇ ਦਰੇਸੀ ਗਰਾਊਂਡ ਵਿਖੇ ਰਾਵਣ ਦਾ 121 ਫੁੱਟ ਉੱਚਾ ਪੁਤਲਾ ਸਾੜਿਆ। ਉਨ੍ਹਾਂ ਨੇ ਇਸਨੂੰ ਨਸ਼ੇ ਦੀ ਬੁਰਾਈ ਦੇ ਖਾਤਮੇ ਦਾ ਪ੍ਰਤੀਕ ਦੱਸਿਆ। ਗ੍ਰਹਿ ਮੰਤਰੀ ਨੇ ਕਿਹਾ, "ਅਸੀਂ ਬੰਦਰਗਾਹਾਂ ਤੋਂ ਵੀਹ ਹਜ਼ਾਰ ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਕੀ ਤੁਸੀਂ ਚਾਹੁੰਦੇ ਹੋ ਕਿ ਅਸੀਂ ਉਨ੍ਹਾਂ ਨੂੰ ਜ਼ਬਤ ਨਾ ਕਰੀਏ?"
ਗ੍ਰਹਿ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਦੋਸ਼ੀਆਂ ਨੂੰ ਲੱਭ ਕੇ ਕਾਨੂੰਨ ਅਨੁਸਾਰ ਸਜ਼ਾ ਦਿਵਾਈ ਜਾਵੇਗੀ। ਸ਼ਾਹ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਬਾਕੀ ਦੋ ਮਾਮਲਿਆਂ ਦੀ ਜਾਂਚ ਵੀ ਸੀਬੀਆਈ ਨੂੰ ਸੌਂਪੀ ਜਾਵੇ, ਕਿਉਂਕਿ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਪਰਿਵਾਰ ਵੀ ਇਹੀ ਮੰਗ ਕਰ ਰਹੇ ਹਨ।
ਗ੍ਰਹਿ ਮੰਤਰੀ ਦੇ ਪ੍ਰੋਗਰਾਮ ਕਾਰਨ ਪੁਲਿਸ ਨੇ ਦਰੇਸੀ ਗਰਾਊਂਡ ਨੂੰ ਜਾਣ ਵਾਲੀ ਸੜਕ ਨੂੰ ਨੋ-ਵਹੀਕਲ ਜ਼ੋਨ ਘੋਸ਼ਿਤ ਕੀਤਾ ਸੀ। ਇਸ ਸਾਲ ਚੰਡੀਗੜ੍ਹ ਦੇ ਸੈਕਟਰ 46 ਵਿੱਚ ਰਾਵਣ ਦਾ 106 ਫੁੱਟ ਉੱਚਾ ਪੁਤਲਾ ਸਾੜਿਆ ਗਿਆ। ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬਚੰਦ ਕਟਾਰੀਆ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ।
ਇਸ ਤੋਂ ਪਹਿਲਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਦੁਸਹਿਰੇ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਲਈ ਸਭ ਤੋਂ ਦੁੱਖ ਵਾਲਾ ਦਿਨ ਹੈ ਜਦ ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਆਏ ਹਨ, ਜਿਨ੍ਹਾਂ ਪਰਿਵਾਰਾਂ ਦੇ ਨੌਜਵਾਨ ਬੱਚੇ ਨਸ਼ੇ ਦੀ ਬਲੀ ਚੜ੍ਹੇ ਹਨ।
ਇਹ ਵੀ ਪੜ੍ਹੋ : ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ; ਸੀਬੀਆਈ ਜਾਂਚ 120 ਦਿਨਾਂ ਵਿੱਚ ਹੋਵੇਗੀ ਪੂਰੀ
ਦੇਸ਼ ਦੀ ਗ੍ਰਹਿ ਮੰਤਰੀ ਨੇ ਇਸ ਮੌਕੇ ਪੰਜਾਬ ਦੀ ਸਰਕਾਰ ਤੋਂ ਕੁਝ ਸਵਾਲ ਕੀਤੇ ਅਤੇ ਉਨ੍ਹਾਂ ਨੇ ਕਿਹਾ ਕਿ ਜਿਹੜੇ ਬਾਕੀ ਦੋ ਕੇਸ ਹਨ ਉਹ ਵੀ ਸੀਬੀਆਈ ਨੂੰ ਦਿੱਤੇ ਜਾਣ ਤਾਂ ਕਿ ਉਨ੍ਹਾਂ ਦੀ ਵੀ ਚੰਗੀ ਤਰ੍ਹਾਂ ਜਾਂਚ ਹੋ ਸਕੇ। ਗ੍ਰਹਿ ਮੰਤਰੀ ਨੇ ਕਿਹਾ ਪੰਜਾਬ ਵਿੱਚੋਂ 31 ਦਸੰਬਰ 2029 ਤੱਕ ਨਸ਼ਾ ਬਿਲਕੁਲ ਖਤਮ ਕਰ ਦੇਣਗੇ।
ਇਹ ਵੀ ਪੜ੍ਹੋ : ਮਾਨਸਾ ਵਿੱਚ DC ਦੇ ਗੰਨਮੈਨ ਨੇ ਪਤਨੀ ਅਤੇ ਪੁੱਤਰਾਂ 'ਤੇ ਕੀਤੀ ਫਾਇਰਿੰਗ, ਫਿਰ ਖੁਦ ਨੂੰ ਕੀਤਾ ਸ਼ੂਟ; ਇੱਕ ਬੇਟੇ ਦੀ ਮੌਤ ਦੂਜਾ ਬੇਟਾ ਅਤੇ ਪਤਨੀ ਜ਼ਖਮੀ