SOCIAL MEDIA

Newsletter

PARTNER SITES
भाषा चुनें राज्य चुनें

ਅਮਿਤ ਸ਼ਾਹ ਨੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ; ਸੀਬੀਆਈ ਜਾਂਚ ਦਾ ਦਿੱਤਾ ਭਰੋਸਾ

Amit Shah Punjab Visit: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਗੁਰਦਾਸਪੁਰ ਵਿੱਚ ਨਸ਼ੇ ਦੀ ਦੁਰਵਰਤੋਂ ਦਾ ਵਿਰੋਧ ਕਰਨ 'ਤੇ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ 15 ਮਿੰਟ ਲਈ ਮੁਲਾਕਾਤ ਕੀਤੀ।

Written By Ravinder Singh
Published: Oct 20, 2026, 01:43 PM IST | Updated: Oct 20, 2026, 01:45 PM IST
Join

Amit Shah Punjab Visit: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ (20 ਅਕਤੂਬਰ) ਪੰਜਾਬ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਗੁਰਦਾਸਪੁਰ ਵਿੱਚ ਨਸ਼ੇ ਦੀ ਦੁਰਵਰਤੋਂ ਦਾ ਵਿਰੋਧ ਕਰਨ 'ਤੇ ਕਤਲ ਕੀਤੇ ਗਏ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ 15 ਮਿੰਟ ਲਈ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੇਵਲ ਸਿੰਘ ਢਿੱਲੋਂ ਤੇ ਹੋਰ ਭਾਜਪਾ ਆਗੂ ਵੀ ਮੌਜੂਦ ਸਨ। 

ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਇਨਸਾਫ਼ ਦਾ ਭਰੋਸਾ ਦਿੱਤਾ। ਬਿਕਰਮਜੀਤ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ। ਉਨ੍ਹਾਂ ਕੋਲੋਂ ਸੀਬੀਆਈ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਦੇਸ਼ ਦੇ ਗ੍ਰਹਿ ਮੰਤਰੀ ਨੇ ਭਰੋਸਾ ਦਵਾਇਆ ਹੈ ਕਿ ਸੀਬੀਆਈ ਦੀ ਜਾਂਚ ਹੋਵੇਗੀ। ਗ੍ਰਹਿ ਮੰਤਰੀ ਨੇ ਵਾਅਦਾ ਕੀਤਾ ਕਿ ਬਿਕਰਮਜੀਤ ਸਿੰਘ ਦੀ ਧੀ ਰੋਜ਼ਦੀਪ ਕੌਰ ਨੂੰ ਨੌਕਰੀ ਦਿੱਤੀ ਜਾਵੇਗੀ।  

ਨਾਲ ਹੀ ਬਾਕੀ ਭਾਜਪਾ ਦੇ ਲੀਡਰਾਂ ਨੇ ਵੀ ਇਹ ਗੱਲ ਕਹੀ ਕਿ ਦੇਸ਼ ਦੇ ਗ੍ਰਹਿ ਮੰਤਰੀ ਡਿਊਟੀ ਲਗਾ ਕੇ ਗਏ ਹਨ ਕਿ ਹਰ ਸੱਤ ਦਿਨ ਬਾਅਦ ਕੋਈ ਨਾ ਕੋਈ ਇੱਥੇ ਇਸ ਪਰਿਵਾਰ ਨੂੰ ਮਿਲਣ ਲਈ ਜ਼ਰੂਰ ਪਹੁੰਚਿਆ ਕਰੇਗਾ। ਅਮਿਤ ਸ਼ਾਹ ਦੀ ਇਸ ਫੇਰੀ ਦੌਰਾਨ ਮੀਡੀਆ ਨੂੰ ਦੂਰ ਹੀ ਰੱਖਿਆ ਗਿਆ ਅਤੇ ਪਰਿਵਾਰ ਨਾਲ ਮੁਲਾਕਾਤ ਸਮੇਂ ਪੱਤਰਕਾਰਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਪਿੰਡ ਦੇ ਲਗਭਗ ਤਿੰਨ ਕਿਲੋਮੀਟਰ ਦੇ ਘੇਰੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਸੀ।

ਉਹ ਹੁਣ ਸੰਗਰੂਰ ਦੇ ਡਿਡਬਾ ਦੇ ਪਿੰਡ ਤੂਰ ਬੰਜਾਰਾ ਜਾਣਗੇ, ਜਿੱਥੇ 'ਆਪ' ਮੰਤਰੀ ਹਰਪਾਲ ਚੀਮਾ ਤੋਂ ਪੁੱਛਗਿੱਛ ਕਰਨ 'ਤੇ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਬਾਅਦ ਗੁਲਜ਼ਾਰ ਸਿੰਘ ਨੇ ਖੁਦਕੁਸ਼ੀ ਕਰ ਲਈ ਸੀ। ਉਹ ਫਿਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਘਰ ਜਾਣਗੇ, ਜਿਸਦਾ ਨਸ਼ਾ ਵਿਰੋਧੀ ਕਾਰਕੁਨ ਦਾ ਵਿਰੋਧ ਕਰਨ 'ਤੇ ਕਤਲ ਕਰ ਦਿੱਤਾ ਗਿਆ ਸੀ। ਉਹ ਝੋਟਾ ਦੇ ਪਿਤਾ, ਪਤਨੀ ਅਤੇ ਪੁੱਤਰਾਂ ਨੂੰ ਉੱਥੇ ਇੱਕ ਪਾਰਕ ਵਿੱਚ ਮਿਲਣਗੇ। ਬਾਅਦ ਵਿੱਚ ਸ਼ਾਮ ਨੂੰ, ਉਹ ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਸ਼ਹਿਰ ਦੇ ਸਭ ਤੋਂ ਵੱਡੇ ਦੁਸਹਿਰਾ ਮੇਲੇ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਰਾਵਣ ਸਾੜਨਗੇ। 

ਕੇਂਦਰੀ ਗ੍ਰਹਿ ਮੰਤਰਾਲੇ ਨੇ ਤਿੰਨੋਂ ਮਾਮਲਿਆਂ ਵਿੱਚ ਪੰਜਾਬ ਸਰਕਾਰ ਤੋਂ ਪਹਿਲਾਂ ਹੀ ਰਿਪੋਰਟ ਮੰਗੀ ਹੈ।  ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਲਾਸ਼ਾਂ 'ਤੇ ਰਾਜਨੀਤੀ ਕਰ ਰਹੀ ਹੈ। ਮੰਤਰੀ ਅਮਨ ਅਰੋੜਾ ਨੇ ਵੀ ਸ਼ਾਹ ਤੋਂ ਚਾਰ ਸਵਾਲ ਪੁੱਛੇ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES