• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ਦੇ ਅਮਿਤ ਸ਼ਾਹ ਦੇ ਬਿਆਨ ਨੇ ਛੇੜੀ ਚਰਚਾ

ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ਦੇ ਅਮਿਤ ਸ਼ਾਹ ਦੇ ਬਿਆਨ ਨੇ ਛੇੜੀ ਚਰਚਾ

Amit Shah Punjab Statement: ਅਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਿਆਸੀ ਸਰਗਰਮੀਆਂ ਕਾਫੀ ਭਖੀਆਂ ਹੋਈਆਂ ਹਨ। ਜਿਥੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬਾ ਦਾ ਦੌਰਾ ਕਰ ਚੁੱਕੇ ਹਨ ਉਤੇ ਹੀ ਸੱਤਾਧਾਰੀ ਵੱਲੋਂ ਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

Written ByRavinder Singh
Published: Oct 22, 2026, 06:55 PM IST|Updated: Oct 22, 2026, 06:58 PM IST
joinshare
ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ਦੇ ਅਮਿਤ ਸ਼ਾਹ ਦੇ ਬਿਆਨ ਨੇ ਛੇੜੀ ਚਰਚਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬੀਆਂ ਵਿਰੁੱਧ ਭਾਜਪਾ ਦੀ ਵਿਤਕਰੇਬਾਜ਼ੀ ਵਾਲੀ ਰਾਜਨੀਤੀ ਦੇ ਗੰਭੀਰ ਨਤੀਜੇ ਹੋਣਗੇ: ਕੁਲਦੀਪ ਧਾਲੀਵਾਲ

ਪੰਜਾਬੀਆਂ ਵਿਰੁੱਧ ਭਾਜਪਾ ਦੀ ਵਿਤਕਰੇਬਾਜ਼ੀ ਵਾਲੀ ਰਾਜਨੀਤੀ ਦੇ ਗੰਭੀਰ ਨਤੀਜੇ ਹੋਣਗੇ: ਕੁਲਦੀਪ ਧਾਲੀਵਾਲ

2

ਪੰਜਾਬ 'ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ-ਕੇਜਰੀਵਾਲ

3

ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਨਿੱਜੀ ਸਹਾਇਕ ਨੂੰ ₹30,000 ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ

4

ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣਨ ਦੇ ਅਮਿਤ ਸ਼ਾਹ ਦੇ ਬਿਆਨ ਨੇ ਛੇੜੀ ਚਰਚਾ

5

ਆਮ ਪੰਜਾਬੀਆਂ ਨੂੰ ਸਹੂਲਤਾਂ ਤੋਂ ਵਾਂਝਾ ਰੱਖਣ ਵਾਲੀ ਕਾਂਗਰਸੀ ਨੇਤਾ ਆਪ ਸਬਸਿਡੀਆਂ ਦਾ ਆਨੰਦ ਮਾਣ ਰਹੇ: ਅਮਨ ਅਰੋੜਾ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amit Shah Punjab Statement: ਅਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਿਆਸੀ ਸਰਗਰਮੀਆਂ ਕਾਫੀ ਭਖੀਆਂ ਹੋਈਆਂ ਹਨ। ਜਿਥੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬਾ ਦਾ ਦੌਰਾ ਕਰ ਚੁੱਕੇ ਹਨ ਉਤੇ ਹੀ ਸੱਤਾਧਾਰੀ ਵੱਲੋਂ ਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। 

ਇਸ ਦਰਮਿਆਨ ਪੰਜਾਬ ਦੀ ਸਿਆਸਤ ਅਕਾਲੀ-ਭਾਜਪਾ ਵਿਚਾਲੇ ਸੰਭਾਵਿਤ ਗਠਜੋੜ ਦੇ ਸੰਕੇਤ ਉੱਭਰ ਰਹੇ ਹਨ। ਦਰਅਸਲ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਆਨ ਨੇ ਸੰਭਾਵਿਤ ਗਠਜੋੜ ਬਾਰੇ ਚਰਚਾਵਾਂ ਛੇੜ ਦਿੱਤੀਆਂ ਹਨ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਸੰਕੇਤ ਦਿੱਤਾ ਹੈ ਕਿ ਹੁਣ ਪੰਜਾਬ ਵਿੱਚ ਐਨਡੀਏ ਸਰਕਾਰ ਬਣੇਗੀ।

ਦਿੱਲੀ ਵਿੱਚ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ। ਹੁਣ ਤੱਕ ਭਾਜਪਾ ਪੰਜਾਬ ਦੀਆਂ ਚੋਣਾਂ ਇਕੱਲੇ ਲੜਨ ਦੀ ਗੱਲ ਕਰਦੀ ਸੀ। ਹਾਲਾਂਕਿ, ਐਨਡੀਏ ਦੇ ਜ਼ਿਕਰ ਨੇ ਅਕਾਲੀ ਦਲ ਨਾਲ ਨਵੇਂ ਗਠਜੋੜ ਬਾਰੇ ਚਰਚਾਵਾਂ ਨੂੰ ਜਨਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸੁਫੜਾ ਸਾਫ ਹੋ ਜਾਵੇਗਾ। ਹਾਲਾਂਕਿ ਇਸ ਸਬੰਧ ਵਿੱਚ ਅਜੇ ਤੱਕ ਕਿਸੇ ਵੀ ਪਾਰਟੀ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ।

ਕਾਬਿਲੇਗੌਰ ਹੈ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸਾਲਾਂ ਪੁਰਾਣਾ ਗਠਜੋੜ 2020 ਵਿੱਚ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਟੁੱਟ ਗਿਆ ਸੀ। ਅਕਾਲੀ ਦਲ ਅਤੇ ਭਾਜਪਾ ਉਦੋਂ ਤੋਂ ਵੱਖਰੇ ਤੌਰ 'ਤੇ ਚੋਣਾਂ ਲੜਦੇ ਰਹੇ ਹਨ ਪਰ ਦੋਵਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਪਿਛਲੇ ਛੇ ਸਾਲਾਂ ਤੋਂ ਅਕਾਲੀ-ਭਾਜਪਾ ਦੋਵੇਂ ਵੱਖਰੇ ਤੌਰ 'ਤੇ ਆਪਣੀਆਂ ਸਥਿਤੀਆਂ ਨੂੰ ਮਜ਼ਬੂਤ ​​ਕਰਨ ਲਈ ਕੰਮ ਕਰ ਰਹੇ ਹਨ। ਹਾਲਾਂਕਿ ਜੇਕਰ ਦੋਵਾਂ ਵਿਚਕਾਰ ਕੋਈ ਸਮਝੌਤਾ ਹੋ ਜਾਂਦਾ ਹੈ ਤਾਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਗਤੀਸ਼ੀਲਤਾ ਬਦਲ ਸਕਦੀ ਹੈ।

ਆਪਣੇ ਸੰਬੋਧਨ ਦੌਰਾਨ ਅਮਿਤ ਸ਼ਾਹ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਇੱਕ ਵਾਰ ਵੀ ਅਕਾਲੀ ਦਲ ਦਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਨੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਤੇ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਵੀ ਸਵਾਲ ਉਠਾਏ। ਇਸ ਤੋਂ ਇਲਾਵਾ ਅਮਿਤ ਸ਼ਾਹ ਦੀ ਹਾਲੀਆ ਪੰਜਾਬ ਫੇਰੀ ਦੌਰਾਨ ਵੀ ਉਨ੍ਹਾਂ ਨੇ ਅਕਾਲੀ ਜਾਂ ਸੁਖਬੀਰ ਬਾਦਲ ਬਾਰੇ ਕੋਈ ਟਿੱਪਣੀ ਨਹੀਂ ਕੀਤੀ।

Add Zee News as a Preferred Source
TAGS:
Punjab News