ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਕਰਨਗੇ ਦੌਰਾ; ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ
Amit Shah Punjab Visit: ਪੰਜਾਬ 'ਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।
Amit Shah Punjab Visit: ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਹੋਣ ਵਾਲੇ ਪੰਜਾਬ ਦੌਰੇ ਤੋਂ ਪਹਿਲਾਂ ਭਾਜਪਾ ਆਗੂ ਨੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਨਿਰਣਾਇਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸੇ ਦੌਰਾਨ ਭਾਜਪਾ ਵੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਸੂਬਾ ਸਰਕਾਰ ’ਤੇ ਸਵਾਲ ਉਠਾ ਰਹੀ ਹੈ।
ਭਾਜਪਾ ਆਗੂ ਰਵਨੀਤ ਬਿੱਟੂ ਨੇ ਇਹ ਜਾਣਕਾਰੀ ਦਿੱਤੀ। ਇਹ 20 ਦਿਨਾਂ ਵਿੱਚ ਉਨ੍ਹਾਂ ਦੀ ਦੂਜੀ ਫੇਰੀ ਹੋਵੇਗੀ। ਉਹ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਠਾ ਦੇ ਪਰਿਵਾਰ ਨੂੰ ਮਿਲਣਗੇ। ਫਿਰ ਉਹ ਵਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲਣ ਲਈ ਗੁਰਦਾਸਪੁਰ ਜਾਣਗੇ ਅਤੇ ਫਿਰ ਸੰਗਰੂਰ ਵਿੱਚ ਗੁਲਜ਼ਾਰ ਦੇ ਘਰ ਜਾਣਗੇ।
ਭਾਜਪਾ ਆਗੂ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਅਮਿਤ ਸ਼ਾਹ ਦਾ ਪੰਜਾਬ ਦੌਰੇ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਗੰਭੀਰ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਮਜ਼ਬੂਤ ਅਗਵਾਈ, ਠੋਸ ਕਦਮ ਅਤੇ ਦ੍ਰਿੜ੍ਹ ਇਰਾਦੇ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਬਣਾਉਣ ਲਈ ਸਮੂਹਿਕ ਯਤਨਾਂ ਵਿੱਚ ਭਰੋਸਾ ਰੱਖਣ।
ਇਹ ਵੀ ਪੜ੍ਹੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਸ਼ੁਰੂ; ਚੋਣ ਕਮਿਸ਼ਨ ਦੇ ਦੌਰੇ ਤੋਂ ਪਹਿਲਾਂ ਫਲੈਕਸ ਬੋਰਡ ਹਟਾਉਣ ਦੇ ਨਿਰਦੇਸ਼
ਭਾਜਪਾ ਆਗੂ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਆਪਣਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਲੋਕਾਂ ਦਾ ਜਨਾਦੇਸ਼ ਗੁਆ ਚੁੱਕੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ : ਗੁਰਦਾਸਪੁਰ ਦੇ ਪਿੰਡ ਮੁਨਨ ਕਲਾਂ ਵਿੱਚ ਐਨਆਈਏ ਦੀ ਛਾਪੇਮਾਰੀ; ਵਿਦੇਸ਼ ਤੋਂ ਪੈਸੇ ਨਾਲ ਜੁੜੇ ਤਾਰ