SOCIAL MEDIA

Newsletter

PARTNER SITES
भाषा चुनें राज्य चुनें

ਰਾਜਾ ਵੜਿੰਗ ਨੇ ਪੰਜਾਬ ਵਿਧਾਨ ਸਭਾ ਚੋਣ ਲੜਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Raja Warring 2027 Elections: ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸਾਬਕਾ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰ ਵਾਰਤਾ ਕਰਕੇ ਦੱਸਿਆ ਕਿ ਨਵੰਬਰ ਤੋਂ ਲੁਧਿਆਣਾ ਆਪਦੇ ਹਲਕਾ ਕੇਂਦਰੀ ਤੋਂ ਇੱਕ ਇਨਸਾਫ ਮਾਰਚ ਕੱਢਿਆ ਜਾਵੇਗਾ ਜੋ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਦੇ ਖਿਲਾਫ ਪੂਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਇਨਸਾਫ ਮਾਰਚ ਕੱਢਿਆ ਜਾਵੇਗਾ।

Written By Ravinder Singh
Published: Nov 19, 2026, 16:09 IST | Updated: Nov 19, 2026, 16:13 IST
Join

Raja Warring 2027 Elections: ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸਾਬਕਾ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰ ਵਾਰਤਾ ਕਰਕੇ ਦੱਸਿਆ ਕਿ ਨਵੰਬਰ ਤੋਂ ਲੁਧਿਆਣਾ ਆਪਦੇ ਹਲਕਾ ਕੇਂਦਰੀ ਤੋਂ ਇੱਕ ਇਨਸਾਫ ਮਾਰਚ ਕੱਢਿਆ ਜਾਵੇਗਾ ਜੋ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਦੇ ਖਿਲਾਫ ਪੂਰੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਇਨਸਾਫ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ 2027 ਦੀਆਂ ਚੋਣਾਂ ਲੜਨਾ ਨਹੀਂ ਚਾਹੁੰਦੇ। ਉਨ੍ਹਾਂ ਨੇ ਕਿਹਾ ਕਿ ਮੈਂ ਲੁਧਿਆਣਾ ਤੋਂ ਸੰਸਦ ਮੈਂਬਰ ਹਾਂ ਤੇ ਇਸ ਤੋਂ ਉਪਰ ਕੁਝ ਨਹੀਂ ਹੁੰਦਾ। ਉਨ੍ਹਾਂ ਨੇ ਕਿਹਾ ਕਿ ਅਸੀਂ ਟਿਕਟ ਦੀ ਇੱਛਾ ਜ਼ਾਹਿਰ ਕਰ ਸਕਦੇ ਹਾਂ। ਇਸ ਬਿਆਨ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ।

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਿਨੀ ਸਕੱਤਰੇਤ ਬਚਤ ਭਵਨ ਵਿੱਚ ਇੱਕ ਪੱਤਰਕਾਰਵਾਰਤਾ ਕੀਤੀ। ਉਨ੍ਹਾਂ ਨਾਲ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਦੇ ਕਾਂਗਰਸੀ ਆਗੂ ਵਿਸ਼ੇਸ਼ ਤੌਰ ਉਤੇ ਸ਼ਾਮਿਲ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਇਨਸਾਫ ਮੰਗ ਰਹੇ ਹਨ। ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ ਗਏ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਗਈ ਨਾ ਹੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਆਇਆ ਅਤੇ ਉਨ੍ਹਾਂ ਨੇ ਕਿਹਾ ਕਿ ਨਸ਼ੇ ਦੇ ਨਾਲ ਜਵਾਨੀ ਲਗਾਤਾਰ ਤਬਾਹ ਹੋ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਗੈਂਗਸਟਰਾਂ ਵੱਲੋਂ ਆਏ ਦਿਨ ਕਾਰੋਬਾਰੀਆਂ ਤੋਂ ਫਿਰੌਤੀਆ ਮੰਗੀਆਂ ਜਾ ਰਹੀਆਂ ਹਨ।

 

 ਸਭ ਤੋਂ ਵੱਧ ਲੁਧਿਆਣਾ ਦੇ ਉਦਯੋਗਪਤੀ ਪੀੜਤ ਹਨ। ਉਨ੍ਹਾਂ ਨੇ ਕਿਹਾ ਸਰਕਾਰ ਸਿਰਫ ਤਮਾਸ਼ਾ ਦੇਖ ਰਹੀ ਹੈ ਅਤੇ ਲੋਕ ਮੁਸ਼ਕਲਾਂ ਦੇ ਵਿੱਚ ਹਨ। ਇਸ ਲਈ 21 ਨਵੰਬਰ ਤੋਂ ਲੁਧਿਆਣਾ ਦੇ ਹਲਕਾ ਸੈਂਟਰਲ ਤੋਂ ਇੱਕ ਇਨਸਾਫ ਮਾਰਚ ਦਾ ਯੋਜਨ ਕੀਤਾ ਜਾਵੇਗਾ। ਜੋ ਕਿ ਲੁਧਿਆਣਾ ਦੇ ਵੱਖ-ਵੱਖ ਹਲਕਿਆਂ ਵਿੱਚ ਕੱਢਿਆ ਜਾਵੇਗਾ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਜਿਲਾ ਵਿੱਚ ਇਸ ਤਰ੍ਹਾਂ ਦੇ ਇਨਸਾਫ ਮਾਰਚ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਜਾਗਰੂਕ ਕਰਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਚੋਣਾਂ 2022 ਦੇ ਵਿੱਚ ਜਨਤਾ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਤਿਆਰ ਬੈਠੀ ਹੈ।

ਇਹ ਵੀ ਪੜ੍ਹੋ : Punjabi News Live: ਭਾਖੜਾ ਨਹਿਰ 'ਤੇ ਪੁਲ ਟੁੱਟਣ ਕਾਰਨ ਦੋ ਟਰੱਕ ਲਟਕੇ; ਵਿਰੋਧੀ ਧਿਰ ਤੇ ਸੱਤਾਧਾਰੀ ਆਹਮੋ-ਸਾਹਮਣੇ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES