• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚੋਂ ਆਏ ਬਾਹਰ; ਪੰਜਾਬ ਪੁਲਿਸ ਦੀ ਟੀਮ ਨਾਲ ਹਵਾਈ ਅੱਡੇ ਲਈ ਰਵਾਨਾ

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚੋਂ ਆਏ ਬਾਹਰ; ਪੰਜਾਬ ਪੁਲਿਸ ਦੀ ਟੀਮ ਨਾਲ ਹਵਾਈ ਅੱਡੇ ਲਈ ਰਵਾਨਾ

Amritpal Singh News: ਪੁਲਿਸ ਦੀ ਇੱਕ ਟੀਮ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲੈ ਗਈ ਹੈ।

Written ByRavinder Singh
Published: Nov 20, 2026, 16:27 IST|Updated: Nov 20, 2026, 16:38 IST
joinshare
ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿਚੋਂ ਆਏ ਬਾਹਰ; ਪੰਜਾਬ ਪੁਲਿਸ ਦੀ ਟੀਮ ਨਾਲ ਹਵਾਈ ਅੱਡੇ ਲਈ ਰਵਾਨਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

ਲਾਡੋਵਾਲ ਟੋਲ ਪਲਾਜ਼ਾ 'ਤੇ ਪਿਕਅੱਪ ਗੱਡੀ ਵਿਚੋਂ ਦੇਸੀ ਘਿਓ ਦਾ ਡੱਬਾ ਚੋਰੀ; ਵੀਡੀਓ ਆਈ ਸਾਹਮਣੇ

2

ਸ਼ਾਹਕੋਟ ਦੇ ਤਲਵੰਡੀ ਸੰਘੇੜਾ ਪਿੰਡ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ

3

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਵਾਈ ਅੱਡੇ ਉਤੇ ਪੁੱਜੇ; ਹਵਾਈ ਅੱਡੇ ਤੋਂ ਜੱਲੂਪੁਰ ਖੇੜਾ ਤੱਕ ਚੱਪੇ-ਚੱਪੇ ਉਤੇ ਪੁਲਿਸ ਦੀ ਬਾਜ਼ ਅੱਖ

4

ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

5

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritpal Singh News: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਗਭਗ ਸਾਢੇ 3 ਸਾਲ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ। ਪੰਜਾਬ ਪੁਲਿਸ ਦੀ ਟੀਮ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਪਾਲ ਨੂੰ ਲੈ ਕੇ ਰਵਾਨਾ ਹੋਈ। ਇਸ ਘਟਨਾ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਉਹ ਪਹਿਲਾਂ ਜੇਲ੍ਹ ਤੋਂ ਬਾਹਰ ਆਉਂਦੇ ਅਤੇ ਫਿਰ ਹਵਾਈ ਅੱਡੇ 'ਤੇ ਦਾਖਲ ਹੁੰਦੇ ਦਿਖਾਈ ਦੇ ਰਹੇ ਹਨ।

ਪੁਲਿਸ ਟੀਮ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਦਿੱਲੀ ਲੈ ਜਾਵੇਗੀ ਅਤੇ ਉੱਥੋਂ ਉਹ ਉਸਨੂੰ ਪੰਜਾਬ ਲੈ ਆਉਣਗੇ।

ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣਗੇ। ਇਸ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਮੌਕੇ 'ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਅਦਾਲਤ ਵੱਲੋਂ ਅੰਤਿਮ ਸਸਕਾਰ ਵਿੱਚ ਸ਼ਾਮਿਲ ਹੋਣ ਲਈ ਦਿੱਤੇ ਗਏ ਹੁਕਮਾਂ ਅਤੇ ਲਗਾਈਆਂ ਗਈਆਂ ਅੱਠ ਸ਼ਰਤਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਰਿਵਾਰ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਅੰਤਿਮ ਰਸਮਾਂ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਤਿੰਨ ਘੰਟਿਆਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨਾਲ ਰਹਿ ਕੇ ਅੰਤਿਮ ਸੰਸਕਾਰ ਦੀਆਂ ਰਸਮਾਂ ਵਿੱਚ ਸ਼ਾਮਿਲ ਹੋਣਗੇ। ਐਸਐਸਪੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਤੋਂ ਰਵਾਨਾ ਹੋ ਚੁੱਕੀ ਹੈ। ਉਨ੍ਹਾਂ ਨੂੰ ਪਿੰਡ ਤੱਕ ਲਿਆਉਣ ਲਈ ਰਸਤੇ ਸਬੰਧੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। 

ਅੰਤਿਮ ਸਸਕਾਰ ਦੀਆਂ ਰਸਮਾਂ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਇੱਕ ਸੁਰੱਖਿਅਤ ਥਾਂ ''ਤੇ ਲਿਜਾਇਆ ਜਾਵੇਗਾ, ਜਿੱਥੇ ਉਹ ਆਪਣੇ ਪਰਿਵਾਰ ਨਾਲ ਮੁਲਾਕਾਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਦੇ ਨਾਲ ਹੀ ਐਸਐਸਪੀ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਕੋਈ ਵੀ ਹਥਿਆਰ ਲੈ ਕੇ ਨਾ ਆਉਣ ਤੇ ਸ਼ਾਂਤੀ ਬਣਾਈ ਰੱਖਣ, ਕਿਉਂਕਿ ਇਸ ਮੌਕੇ ਸਾਰਿਆਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

Add Zee News as a Preferred Source
TAGS:
Punjab News