SOCIAL MEDIA

Newsletter

PARTNER SITES
भाषा चुनें राज्य चुनें

ਅੰਮ੍ਰਿਤਸਰ ਦੇ ਪਿੰਡ ਚੀਤੇ ਕਲਾਂ ਵਿੱਚ ਗੋਲੀਬਾਰੀ, AAP ਸਰਪੰਚ ਦੇ ਭਰਾ ਤੀਰਥ ਸਿੰਘ ਦੀ ਮੌਤ; ਦੋਸਤ ਜ਼ਖਮੀ

ਅੰਮ੍ਰਿਤਸਰ ਦੇ ਪਿੰਡ ਚੀਤੇ ਕਲਾਂ ਵਿੱਚ ਹੋਈ ਗੋਲੀਬਾਰੀ ਵਿੱਚ ਇੱਕ 'ਆਪ' ਸਰਪੰਚ ਦੇ ਭਰਾ ਤੀਰਥ ਸਿੰਘ ਦੀ ਮੌਤ ਹੋ ਗਈ ਅਤੇ ਉਸਦਾ ਦੋਸਤ ਜ਼ਖਮੀ ਹੋ ਗਿਆ। ਪੁਲਿਸ ਨੇ ਚਾਰ ਸ਼ੱਕੀਆਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

Written By Raj Rani
Published: Oct 27, 2026, 12:27 PM IST | Updated: Oct 27, 2026, 12:56 PM IST
Join

Amritsar Murder: ਅੰਮ੍ਰਿਤਸਰ ਦਿਹਾਤੀ ਦੇ ਪਿੰਡ ਚੀਤੇ ਕਲਾਂ ਵਿੱਚ ਗੋਲੀਆਂ ਚੱਲਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਮੱਥਾ ਟੇਕਣ ਲਈ ਆਏ ਤੀਰਥ ਸਿੰਘ ਅਤੇ ਉਸ ਦੇ ਦੋਸਤ ਰਣਜੀਤ ਸਿੰਘ ’ਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਦੌਰਾਨ ਤੀਰਥ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਰਣਜੀਤ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।

ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਕਤਲ ਪਿੱਛੇ ਨਿੱਜੀ ਰੰਜਿਸ਼ ਸਾਹਮਣੇ ਆ ਰਹੀ ਹੈ ਜਾਣਕਾਰੀ ਅਨੁਸਾਰ, ਘਟਨਾ ਸ਼ਾਮ ਕਰੀਬ ਸਾਢੇ ਸੱਤ ਵਜੇ ਦੀ ਹੈ, ਜਦੋਂ ਤੀਰਥ ਸਿੰਘ ਆਪਣੇ ਦੋਸਤ ਰਣਜੀਤ ਸਿੰਘ ਨਾਲ ਮੱਥਾ ਟੇਕਣ ਆਇਆ ਸੀ। ਇਸੇ ਦੌਰਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਚੱਲ ਰਹੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ। ਹਮਲਾਵਰਾਂ ਵੱਲੋਂ ਕਰੀਬ ਸੱਤ ਤੋਂ ਅੱਠ ਰੌਂਡ ਫਾਇਰ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

ਤੀਰਥ ਸਿੰਘ ਨੂੰ ਦੋ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉੱਥੇ ਹੀ ਰਣਜੀਤ ਸਿੰਘ ਦੇ ਪੱਟ ਵਿੱਚ ਗੋਲੀ ਲੱਗੀ ਹੈ ਅਤੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਅਨੁਸਾਰ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚ ਗੁਰਜੰਟ, ਗੋਰਾ, ਹਰਕੀਰਤ ਉਰਫ਼ ਹਾਕੀ ਅਤੇ ਗੁਰਦਿੱਤ ਸਿੰਘ ਦੇ ਨਾਮ ਸਾਹਮਣੇ ਆਏ ਹਨ।

ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਨਾਮਜ਼ਦ ਐੱਫਆਈਆਰ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਮ੍ਰਿਤਕ ਤੀਰਥ ਸਿੰਘ ਦਾ ਪਰਿਵਾਰ ਰਾਜਨੀਤਿਕ ਪਿਛੋਕੜ ਰੱਖਦਾ ਹੈ। ਉਸ ਦਾ ਭਰਾ ਬਲਾਕ ਸੰਮਤੀ ਮੈਂਬਰ ਹੈ, ਜਦਕਿ ਉਸ ਦੀ ਮਾਤਾ ਪਿੰਡ ਦੀ ਸਰਪੰਚ ਹੈ। ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਸਿੰਘ ਚਾਹਲ ਨੇ ਸਪੱਸ਼ਟ ਕੀਤਾ ਹੈ ਕਿ ਮੁੱਢਲੀ ਜਾਂਚ ਮੁਤਾਬਕ ਇਹ ਗੈਂਗਵਾਰ ਨਹੀਂ, ਸਗੋਂ ਨਿੱਜੀ ਰੰਜਿਸ਼ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

 

Add Zee News as a Preferred Source
TAGS:

About the Author

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 

ZEENEWS TRENDING STORIES