• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ; ਨਾਜਾਇਜ਼ ਹਥਿਆਰਾਂ ਦੇ ਦੋ ਵੱਡੇ ਗਿਰੋਹਾਂ ਦਾ ਪਰਦਾਫਾਸ਼, 6 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ; ਨਾਜਾਇਜ਼ ਹਥਿਆਰਾਂ ਦੇ ਦੋ ਵੱਡੇ ਗਿਰੋਹਾਂ ਦਾ ਪਰਦਾਫਾਸ਼, 6 ਮੁਲਜ਼ਮ ਗ੍ਰਿਫ਼ਤਾਰ

Amritsar News: ਸਰਹੱਦੀ ਸੂਬੇ ਪੰਜਾਬ ਵਿੱਚ ਦੇਸ਼ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਦੇ ਨੈੱਟਵਰਕ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ।

Written ByRavinder Singh
Published: Nov 10, 2026, 17:26 IST|Updated: Nov 10, 2026, 17:30 IST
joinshare
ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ; ਨਾਜਾਇਜ਼ ਹਥਿਆਰਾਂ ਦੇ ਦੋ ਵੱਡੇ ਗਿਰੋਹਾਂ ਦਾ ਪਰਦਾਫਾਸ਼, 6 ਮੁਲਜ਼ਮ ਗ੍ਰਿਫ਼ਤਾਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

2

ਸੁਖਦੇਵ ਸਿੰਘ ਕੰਗ ਨੇ ਇਟਲੀ 'ਚ ਸੋਨੀਆ ਗਾਂਧੀ ਦੇ ਬਚਪਨ ਦਾ ਘਰ ਖਰੀਦਿਆ; ਅਜਾਇਬ ਘਰ ਵਿੱਚ ਬਦਲਣ ਦੀ ਯੋਜਨਾ

3

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

4

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪੁੱਜਿਆ; ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੀਆਂ

5

ਅਕਾਲੀ ਦਲ ''ਪੁਨਰ ਸੁਰਜੀਤ'' ਨੂੰ ਵੱਡਾ ਝਟਕਾ; ਕਈ ਆਗੂ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar News: ਸਰਹੱਦੀ ਸੂਬੇ ਪੰਜਾਬ ਵਿੱਚ ਦੇਸ਼ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਦੇ ਨੈੱਟਵਰਕ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਅਸਲੇ ਦੀ ਤਸਕਰੀ ਦੇ ਦੋ ਵੱਡੇ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।

 ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਕਾਰਵਾਈ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵੱਖ-ਵੱਖ ਬੋਰ ਦੇ 14 ਨਾਜਾਇਜ਼ ਪਿਸਤੌਲ ਬਰਾਮਦ ਕੀਤੇ ਗਏ ਹਨ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾਵਾਂ ਦੇ ਆਧਾਰ ''ਤੇ ਥਾਣਾ ਸਿਵਲ ਲਾਈਨਜ਼ ਅਤੇ ਥਾਣਾ ਛੇਹਰਟਾ ਦੀਆਂ ਪੁਲਿਸ ਟੀਮਾਂ ਵੱਲੋਂ ਇੱਕੋ ਸਮੇਂ ਦੋ ਵੱਖ-ਵੱਖ ਥਾਵਾਂ ''ਤੇ ਵੱਡੇ ਆਪ੍ਰੇਸ਼ਨ ਚਲਾਏ ਗਏ ਸਨ। ਇਸ ਮੁਹਿੰਮ ਦੌਰਾਨ ਸਭ ਤੋਂ ਪਹਿਲਾਂ ਬੌਬੀ ਸਿੰਘ ਨਾਮੀ ਮੁਲਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ। ਬੌਬੀ ਸਿੰਘ ਕੋਲੋਂ ਕੀਤੀ ਗਈ ਮੁੱਢਲੀ ਪੁੱਛਗਿੱਛ ਦੌਰਾਨ ਮਿਲੇ ਸੁਰਾਗਾਂ ਦੇ ਆਧਾਰ ''ਤੇ ਪੁਲਿਸ ਨੇ ਅਗਲੀ ਕਾਰਵਾਈ ਕਰਦਿਆਂ ਰਵਿੰਦਰ ਸਿੰਘ ਉਰਫ਼ ਮੰਨਾ, ਗੁਰਪ੍ਰੀਤ ਸਿੰਘ ਉਰਫ਼ ਪ੍ਰੀਤ, ਕਮਲ (ਵਾਸੀ ਸੰਧੂ ਕਲੋਨੀ, ਛੇਹਰਟਾ) ਅਤੇ ਅਜੈ ਸਿੰਘ ਉਰਫ਼ ਕਾਕਾ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਪੰਜ ਮੁਲਜ਼ਮਾਂ ਕੋਲੋਂ 6 ਨਾਜਾਇਜ਼ ਪਿਸਤੌਲ ਬਰਾਮਦ ਹੋਏ।

​ਤਫ਼ਤੀਸ਼ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੇ ਇਸ ਨੈੱਟਵਰਕ ਦੇ ਮੁੱਖ ਸੂਤਰਧਾਰ ਸਵਰਨ ਸਿੰਘ (43) ਵਾਸੀ ਪੰਚਕੂਲਾ (ਹਰਿਆਣਾ) ਨੂੰ ਦੂਜੇ ਆਪ੍ਰੇਸ਼ਨ ਦੌਰਾਨ ਕਾਬੂ ਕੀਤਾ। ਪੁਲਿਸ ਨੇ ਸਵਰਨ ਸਿੰਘ ਕੋਲੋਂ ਇਕੱਲੇ ਹੀ 8 ਪਿਸਤੌਲ ਬਰਾਮਦ ਕੀਤੇ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਵਰਨ ਸਿੰਘ ਪੂਰੇ ਨੈੱਟਵਰਕ ਦੀ ਅਹਿਮ ਕੜੀ ਸੀ, ਜੋ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅੱਗੇ ਵੱਖ-ਵੱਖ ਸੂਬਿਆਂ ਵਿੱਚ ਸਪਲਾਈ ਕਰਨ ਦਾ ਤਾਣਾ-ਬਾਣਾ ਬੁਣਦਾ ਸੀ।
​ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਖ਼ੁਲਾਸਾ ਕੀਤਾ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬੌਬੀ ਸਿੰਘ ਅਤੇ ਸਵਰਨ ਸਿੰਘ ਪਾਕਿਸਤਾਨ ਸਥਿਤ ਦੇਸ਼ ਵਿਰੋਧੀ ਅਨਸਰਾਂ ਅਤੇ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ। ਇਹ ਸਾਰੇ ਹਥਿਆਰ ਸਰਹੱਦ ਪਾਰੋਂ ਡਰੋਨ ਡ੍ਰੌਪਿੰਗ (Drone Dropping) ਰਾਹੀਂ ਭਾਰਤੀ ਖੇਤਰ ਵਿੱਚ ਸੁੱਟੇ ਗਏ ਸਨ। ਪਾਕਿਸਤਾਨੀ ਤਸਕਰਾਂ ਦੇ ਇਸ਼ਾਰੇ ''ਤੇ ਇਹ ਖੇਪ ਪੰਜਾਬ ਤੋਂ ਇਲਾਵਾ ਹਰਿਆਣਾ ਅਤੇ ਰਾਜਸਥਾਨ ਦੇ ਗੈਂਗਸਟਰਾਂ ਅਤੇ ਜ਼ਮੀਨਾਂ ''ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਅਪਰਾਧੀਆਂ ਤੱਕ ਪਹੁੰਚਾਈ ਜਾਣੀ ਸੀ।

​ਪੁਲਿਸ ਅਨੁਸਾਰ ਮੁਲਜ਼ਮ ਹਾਈਵੇਅ ਨਾਕਾਬੰਦੀਆਂ ਤੋਂ ਬਚਣ ਲਈ ਬਹੁਤ ਹੀ ਸ਼ਾਤਰ ਤਰੀਕੇ ਵਰਤਦੇ ਸਨ। ਹਥਿਆਰਾਂ ਦੀ ਢੋਆ-ਢੁਆਈ ਲਈ ਜ਼ਿਆਦਾਤਰ ਸਰਕਾਰੀ ਤੇ ਜਨਤਕ ਟਰਾਂਸਪੋਰਟ (ਬੱਸਾਂ) ਅਤੇ ਚੋਰੀ ਦੀਆਂ ਸਕੂਟਰੀਆਂ ਤੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਸੀ। ਇਨ੍ਹਾਂ ਮੁਲਜ਼ਮਾਂ ਦੀ ਉਮਰ 27 ਤੋਂ 43 ਸਾਲ ਦੇ ਦਰਮਿਆਨ ਹੈ।

ਮਾਸਟਰਮਾਈਂਡ ਸਵਰਨ ਸਿੰਘ ਆਰਥਿਕ ਤੌਰ ''ਤੇ ਕਮਜ਼ੋਰ ਨੌਜਵਾਨਾਂ ਨੂੰ ਲਾਲਚ ਦੇ ਕੇ ਇਸ ਧੰਦੇ ਵਿੱਚ ਸ਼ਾਮਲ ਕਰਦਾ ਸੀ। ਫੜੇ ਗਏ ਮੁਲਜ਼ਮਾਂ ਵਿੱਚ ਦਿਹਾੜੀਦਾਰ ਮਜ਼ਦੂਰ ਅਤੇ ਇੱਕ ਜ਼ੋਮੈਟੋ (Zomato) ਡਿਲੀਵਰੀ ਬੁਆਏ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਪ੍ਰਤੀ ਗੇੜਾ 15,000 ਤੋਂ 25,000 ਰੁਪਏ ਕਮਿਸ਼ਨ ਮਿਲਦਾ ਸੀ।

​ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਪਹਿਲਾਂ ਭੇਜੀਆਂ ਗਈਆਂ 2-3 ਖੇਪਾਂ ਅਤੇ ਉਨ੍ਹਾਂ ਨਾਲ ਜੁੜੇ ਬਦਮਾਸ਼ਾਂ ਦੀ ਪਛਾਣ ਕਰ ਲਈ ਗਈ ਹੈ। ਮੁਲਜ਼ਮਾਂ ਦੇ ਬੈਂਕ ਖਾਤਿਆਂ, ਮੋਬਾਈਲ ਫ਼ੋਨਾਂ ਅਤੇ ਡਿਜੀਟਲ ਸੰਪਰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਚੋਰੀ ਦੇ ਵਾਹਨਾਂ ਅਤੇ ਬਾਕੀ ਸਾਥੀਆਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਥਿਆਰਾਂ ਦੀ ਬਰਾਮਦਗੀ ਤੇ ਗ੍ਰਿਫ਼ਤਾਰੀਆਂ ਦੀ ਪੂਰੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Punjabi News Live: ਪੰਜਾਬ ਵਿੱਚ ਇੱਕ ਹੋਰ ਗੋਲੀਕਾਂਡ; ਪਟਾਕੇ ਚਲਾ ਰਹੇ 22 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ
 

Add Zee News as a Preferred Source
TAGS:
Punjab Crime News