Amritsar Police News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਪਿਸਤੌਲ, 1 ਕਿਲੋ 313 ਗ੍ਰਾਮ ਹੈਰੋਇਨ, 60 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 13 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।
ਇਸ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕੁੱਲ 4 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੌਸ਼ਨ ਲਾਲ, ਮਨਜੀਤ ਸਿੰਘ, ਜਸਬੀਰ ਸਿੰਘ, ਗੁਰਲਾਲ ਸਿੰਘ, ਸੁਭਾਸ਼ ਭੰਡਾਰੀ, ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ ਵਜੋਂ ਹੋਈ ਹੈ। ਪੁਲਿਸ ਜਾਂਚ ਮੁਤਾਬਕ ਪਵਨਦੀਪ ਸਿੰਘ ਉਰਫ਼ ਸਾਹਿਲ ਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਰਸ਼ ਡੱਲਾ ਅਤੇ ਅੰਕੁਸ਼ ਬਾਹਮਣ ਸਮੇਤ ਹੋਰ ਅਪਰਾਧੀਆਂ ਨਾਲ ਸੰਪਰਕ ਸਨ। ਇਨ੍ਹਾਂ ਰਾਹੀਂ ਉਸ ਦਾ ਰਾਬਤਾ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਹੋਇਆ ਸੀ।
In a major breakthrough, Amritsar Commissionerate Police busts four illegal arms and drug trafficking networks, apprehends 7 accused and recovers 9 illegal pistols, 1.313 kg of heroin, ₹60,000 in drug money and 13 live cartridges. Preliminary investigation reveals that the accused were allegedly in contact with foreign-based handlers who facilitated the supply of illegal weapons for further distribution among criminal elements. Separate FIRs have been registered at PS Chheharta and PS Ranjit Avenue, Amritsar. Further investigation is underway to establish backward and forward linkages, identify other associates and dismantle the wider illegal arms and drug trafficking networks. @PunjabPoliceInd remains committed to dismantling organised criminal networks, curbing illegal arms and drug trafficking, and ensuring a safer, drug-free #Punjab.
— DGP Punjab Police (@DGPPunjabPolice) November 25, 2026
ਮੁਲਜ਼ਮ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਮੰਗਵਾ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਅਤੇ ਟਾਰਗੇਟ ਕਿਲਿੰਗ ਲਈ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀ ਨੇ ਜੁਝਾਰ ਸਿੰਘ ਐਵੇਨਿਊ ਵਿੱਚ ਹੋਏ ਕਤਲ ਮਾਮਲੇ ਸਬੰਧੀ ਵੀ ਖੁਲਾਸਾ ਕੀਤਾ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਡਿਪਰੈਸ਼ਨ ਤੋਂ ਪੀੜਤ ਸੀ ਅਤੇ ਘਰੇਲੂ ਕਲੇਸ਼ ਤੇ ਜਾਇਦਾਦ ਦੇ ਵਿਵਾਦ ਕਾਰਨ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਖੁਲਾਸੇ ਹੋ ਸਕਦੇ ਹਨ।