SOCIAL MEDIA

Newsletter

PARTNER SITES
भाषा चुनें राज्य चुनें

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ; ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕ ਦੇ 7 ਮੁਲਜ਼ਮ ਗ੍ਰਿਫ਼ਤਾਰ

Amritsar Police News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Written By Ravinder Singh
Published: Nov 25, 2026, 16:40 IST | Updated: Nov 25, 2026, 16:43 IST
Join

Amritsar Police News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਪਿਸਤੌਲ, 1 ਕਿਲੋ 313 ਗ੍ਰਾਮ ਹੈਰੋਇਨ, 60 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ 13 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ।

 ਇਸ ਸਬੰਧੀ ਵੱਖ-ਵੱਖ ਥਾਣਿਆਂ ਵਿੱਚ ਕੁੱਲ 4 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੌਸ਼ਨ ਲਾਲ, ਮਨਜੀਤ ਸਿੰਘ, ਜਸਬੀਰ ਸਿੰਘ, ਗੁਰਲਾਲ ਸਿੰਘ, ਸੁਭਾਸ਼ ਭੰਡਾਰੀ, ਗੁਰਭੇਜ ਸਿੰਘ ਉਰਫ਼ ਭੇਜਾ ਅਤੇ ਪਵਨਦੀਪ ਸਿੰਘ ਉਰਫ਼ ਸਾਹਿਲ ਵਜੋਂ ਹੋਈ ਹੈ। ਪੁਲਿਸ ਜਾਂਚ ਮੁਤਾਬਕ ਪਵਨਦੀਪ ਸਿੰਘ ਉਰਫ਼ ਸਾਹਿਲ ਦੇ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਅਰਸ਼ ਡੱਲਾ ਅਤੇ ਅੰਕੁਸ਼ ਬਾਹਮਣ ਸਮੇਤ ਹੋਰ ਅਪਰਾਧੀਆਂ ਨਾਲ ਸੰਪਰਕ ਸਨ। ਇਨ੍ਹਾਂ ਰਾਹੀਂ ਉਸ ਦਾ ਰਾਬਤਾ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਹੋਇਆ ਸੀ। 

 

 

ਮੁਲਜ਼ਮ ਡਰੋਨ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀਆਂ ਖੇਪਾਂ ਮੰਗਵਾ ਰਹੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਅਤੇ ਟਾਰਗੇਟ ਕਿਲਿੰਗ ਲਈ ਕੀਤੀ ਜਾਣੀ ਸੀ। ਇਸ ਤੋਂ ਇਲਾਵਾ ਪੁਲਿਸ ਅਧਿਕਾਰੀ ਨੇ ਜੁਝਾਰ ਸਿੰਘ ਐਵੇਨਿਊ ਵਿੱਚ ਹੋਏ ਕਤਲ ਮਾਮਲੇ ਸਬੰਧੀ ਵੀ ਖੁਲਾਸਾ ਕੀਤਾ। 

ਇਹ ਵੀ ਪੜ੍ਹੋ : ਹਲਕਾ ਜਲਾਲਾਬਾਦ ’ਚ ਅਕਾਲੀ ਦਲ ਤੇ ‘ਆਪ’ ਨੂੰ ਸਿਆਸੀ ਝਟਕਾ; ਇਹ ਆਗੂ ਕਾਂਗਰਸ ਵਿੱਚ ਸ਼ਾਮਲ

ਉਨ੍ਹਾਂ ਦੱਸਿਆ ਕਿ ਮੁਲਜ਼ਮ ਡਿਪਰੈਸ਼ਨ ਤੋਂ ਪੀੜਤ ਸੀ ਅਤੇ ਘਰੇਲੂ ਕਲੇਸ਼ ਤੇ ਜਾਇਦਾਦ ਦੇ ਵਿਵਾਦ ਕਾਰਨ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

ਇਹ ਵੀ ਪੜ੍ਹੋ : ਜੈਨੀਫਰ ਬੈਰੇਟੋ ਨੇ ਪਹਿਲੀ ਵਿਆਹੁਤਾ ਔਰਤ ਤੇ ਮਾਂ ਦੇ ਤੌਰ 'ਤੇ ਮਿਸ ਯੂਨੀਵਰਸ 2026 ਦਾ ਖਿਤਾਬ ਜਿੱਤ ਰਚਿਆ ਇਤਿਹਾਸ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES