• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ; ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ; ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ।

Written ByRavinder Singh
Published: Oct 19, 2026, 05:46 PM IST|Updated: Oct 19, 2026, 05:48 PM IST
joinshare
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ; ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਦੁਸਹਿਰੇ ’ਤੇ ਰਾਵਣ ਦਾ ਦਹਿਨ ਨਹੀਂ, ਹੁੰਦੀ ਹੈ ਪੂਜਾ! ਪੰਜਾਬ ਦੇ ਇਸ ਪਿੰਡ ’ਚ 9 ਪੁਸ਼ਤਾਂ ਤੋਂ ਨਿਭਾਈ ਜਾ ਰਹੀ ਅਨੋਖੀ ਪਰੰਪਰਾ

ਦੁਸਹਿਰੇ ’ਤੇ ਰਾਵਣ ਦਾ ਦਹਿਨ ਨਹੀਂ, ਹੁੰਦੀ ਹੈ ਪੂਜਾ! ਪੰਜਾਬ ਦੇ ਇਸ ਪਿੰਡ ’ਚ 9 ਪੁਸ਼ਤਾਂ ਤੋਂ ਨਿਭਾਈ ਜਾ ਰਹੀ ਅਨੋਖੀ ਪਰੰਪਰਾ

2

ਸੀਬੀਆਈ ਵੱਲੋਂ ਓਐਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ; ਜਾਣੋ ਪੂਰਾ ਮਾਮਲਾ

3

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ; ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

4

ਪ੍ਰਗਿਆਨ ਓਝਾ ਬਣੇ ਬੀਸੀਸੀਆਈ ਦੀ ਚੀਫ ਸਿਲੈਕਟਰ; ਰਮੇਸ਼ ਪੋਵਾਰ ਸੀਨੀਅਰ ਸਿਲੈਕਸ਼ਨ ਕਮੇਟੀ ਵਿੱਚ ਸ਼ਾਮਿਲ

5

ਬਰਨਾਲਾ ਵਿੱਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼; ਦੋ ਲੜਕੀਆਂ ਸਮੇਤ ਤਿੰਨ ਜਣੇ ਫੜ੍ਹੇ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਕੌਮਾਂਤਰੀ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 10 ਆਧੁਨਿਕ ਪਿਸਤੌਲਾਂ, ਲਗਭਗ ਸਵਾ ਕਿਲੋ ਹੈਰੋਇਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। 

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਸਾਰੀ ਬਰਾਮਦਗੀ ਸ਼ਹਿਰ ਦੇ ਕੈਂਟੋਨਮੈਂਟ (ਛਾਉਣੀ) ਇਲਾਕੇ ਵਿੱਚੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਬੀਰ ਸਿੰਘ ਉਰਫ਼ ਰਾਜਾ (24 ਸਾਲ), ਗੌਤਮ ਉਰਫ਼ ਅਜੈ (28 ਸਾਲ) ਅਤੇ ਰਵੀ ਸ਼ੇਰ ਸਿੰਘ (22 ਸਾਲ) ਵਜੋਂ ਹੋਈ ਹੈ। ਪੁਲਿਸ ਕਮਿਸ਼ਨਰ ਅਨੁਸਾਰ, ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ।

 ਮੁੱਖ ਮੁਲਜ਼ਮ ਰਾਜਬੀਰ ਸਿੰਘ ਖ਼ਿਲਾਫ਼ ਪਹਿਲਾਂ ਹੀ ਐੱਨਡੀਪੀਐੱਸ (NDPS) ਐਕਟ ਤਹਿਤ 5 ਮਾਮਲੇ ਦਰਜ ਹਨ ਅਤੇ ਮੌਜੂਦਾ ਮਾਮਲਾ ਉਸ ਖ਼ਿਲਾਫ਼ ਛੇਵਾਂ ਕੇਸ ਹੈ, ਜੋ ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ। ਉਹ ਪਲੰਬਰ ਦਾ ਕੰਮ ਕਰਦਾ ਸੀ। ਦੂਜਾ ਮੁਲਜ਼ਮ ਗੌਤਮ ਬਾਊਂਸਰ ਵਜੋਂ ਕੰਮ ਕਰਦਾ ਸੀ ਅਤੇ ਉਸ ਖ਼ਿਲਾਫ਼ ਆਰਮਜ਼ ਐਕਟ ਤਹਿਤ 2 ਮਾਮਲੇ ਦਰਜ ਹਨ। ਤੀਜਾ ਮੁਲਜ਼ਮ ਰਵੀ ਸ਼ੇਰ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਹੈ।

ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਸ ਪੂਰੇ ਨੈੱਟਵਰਕ ਦੇ ਤਾਰ ਰਵੀ ਸ਼ੇਰ ਸਿੰਘ ਰਾਹੀਂ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ ਹੋਏ ਸਨ। ਪੁਲਿਸ ਅਨੁਸਾਰ, ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸਰਹੱਦ ਪਾਰ ਕਰਕੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਭਾਰਤ ਭੇਜੀਆਂ ਜਾਂਦੀਆਂ ਸਨ। ਗੌਤਮ ਅਤੇ ਰਾਜਬੀਰ ਡਰਾਪਿੰਗ ਜ਼ੋਨ ਤੋਂ ਇਹ ਖੇਪਾਂ ਚੁੱਕ ਕੇ ਅੱਗੇ ਰਵੀ ਸ਼ੇਰ ਸਿੰਘ ਨੂੰ ਸੌਂਪਦੇ ਸਨ। ਇਸ ਤੋਂ ਬਾਅਦ ਇਹ ਹਥਿਆਰ ਸਥਾਨਕ ਅਪਰਾਧੀਆਂ, ਫਿਰੌਤੀਆਂ ਮੰਗਣ ਵਾਲਿਆਂ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹਾਂ ਤੱਕ ਪਹੁੰਚਾਏ ਜਾਂਦੇ ਸਨ।

ਪੁਲਿਸ ਕਮਿਸ਼ਨਰ ਹਰਮਨਵੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਹਥਿਆਰਾਂ ਦੀ ਬਦਲਦੀ ਕਿਸਮ ''ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪਹਿਲਾਂ ਉੱਤਰ ਪ੍ਰਦੇਸ਼ ਜਾਂ ਬਿਹਾਰ ਤੋਂ ਦੇਸੀ ਕੱਟੇ ਅਤੇ ਪਿਸਤੌਲ ਲਿਆਂਦੇ ਜਾਂਦੇ ਸਨ, ਪਰ ਹੁਣ ਡਰੋਨ ਤਕਨੀਕ ਰਾਹੀਂ ਪਾਕਿਸਤਾਨ ਤੋਂ ਆਧੁਨਿਕ ਅਤੇ ਘਾਤਕ ਹਥਿਆਰ ਆਸਾਨੀ ਨਾਲ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਸਸਤੇ ਹੋਣ ਦੇ ਨਾਲ-ਨਾਲ ਚਲਾਉਣ ਵਿੱਚ ਆਸਾਨ ਅਤੇ ਵਧੇਰੇ ਘਾਤਕ ਵੀ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਦੀ ਮੰਗ ਵਧ ਰਹੀ ਹੈ। ਬਰਾਮਦ ਕੀਤੇ ਗਏ 10 ਪਿਸਤੌਲਾਂ ਵਿੱਚੋਂ 3 ਗਲੌਕ (Glock) ਪਿਸਤੌਲ ਅਤੇ 7 ਪਿਸਤੌਲ .30 ਬੋਰ ਦੇ ਹਨ।

ਮੁਲਜ਼ਮਾਂ ਦੀ ਉਮਰ 22 ਤੋਂ 28 ਸਾਲ ਦੇ ਵਿਚਕਾਰ ਹੋਣ 'ਤੇ ਚਿੰਤਾ ਜ਼ਾਹਰ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਇਸ ਅਪਰਾਧਿਕ ਜਾਲ ਵਿੱਚ ਫਸ ਰਹੇ ਹਨ। ਉਨ੍ਹਾਂ ਅਨੁਸਾਰ, ਨੌਜਵਾਨਾਂ ਨੂੰ ਹਰ ਖੇਪ ਪਹੁੰਚਾਉਣ ਬਦਲੇ ਲਗਭਗ 10 ਤੋਂ 20 ਹਜ਼ਾਰ ਰੁਪਏ ਦਿੱਤੇ ਜਾਂਦੇ ਸਨ।

 ਉਨ੍ਹਾਂ ਸਪੱਸ਼ਟ ਕਿਹਾ ਕਿ ਅੱਜਕੱਲ੍ਹ ਸਮਾਜ ਵਿੱਚ ਵਧ ਰਹੇ ਅਪਰਾਧਾਂ ਅਤੇ ਗੈਂਗਸਟਰ ਸੱਭਿਆਚਾਰ ਪਿੱਛੇ ਸੋਸ਼ਲ ਮੀਡੀਆ, ਖ਼ਾਸ ਕਰਕੇ ਇੰਸਟਾਗ੍ਰਾਮ ਵਰਗੇ ਪਲੇਟਫਾਰਮਾਂ ਦੀ ਵੀ ਵੱਡੀ ਭੂਮਿਕਾ ਹੈ। ਸੋਸ਼ਲ ਮੀਡੀਆ ਰਾਹੀਂ ਨੌਜਵਾਨ ਗੁੰਮਰਾਹ ਹੋ ਕੇ ਅਪਰਾਧ ਦੀ ਦੁਨੀਆ ਵੱਲ ਆਕਰਸ਼ਿਤ ਹੋ ਰਹੇ ਹਨ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਂਟੋਨਮੈਂਟ ਵਿਖੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਦੇ ਸਬੰਧਾਂ (ਫਾਰਵਰਡ ਅਤੇ ਬੈਕਵਰਡ ਲਿੰਕੇਜ) ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਹਥਿਆਰਾਂ ਅਤੇ ਨਸ਼ਿਆਂ ਦੀ ਇਹ ਖੇਪ ਕਿਹੜੇ-ਕਿਹੜੇ ਵਿਅਕਤੀਆਂ ਤੱਕ ਪਹੁੰਚਾਈ ਜਾਣੀ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਮੁਲਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
 

Add Zee News as a Preferred Source
TAGS:
Amritsar News