• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਚੈਕਿੰਗ ਦੌਰਾਨ ਨਹੀਂ ਮਿਲੀ ਕੋਈ ਸ਼ੱਕੀ ਵਸਤੂ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਚੈਕਿੰਗ ਦੌਰਾਨ ਨਹੀਂ ਮਿਲੀ ਕੋਈ ਸ਼ੱਕੀ ਵਸਤੂ

​Amritsar Bomb Threat News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ।

Written ByRavinder Singh
Published: Oct 12, 2026, 06:44 PM IST|Updated: Oct 12, 2026, 06:49 PM IST
joinshare
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਚੈਕਿੰਗ ਦੌਰਾਨ ਨਹੀਂ ਮਿਲੀ ਕੋਈ ਸ਼ੱਕੀ ਵਸਤੂ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

2

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

3

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

4

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

5

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

​Amritsar Bomb Threat News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਨੇ ਕਮਿਸ਼ਨਰ ਦਫ਼ਤਰ ਡੀਸੀ ਦਫ਼ਤਰ ਅਤੇ ਕੋਰਟ ਕੰਪਲੈਕਸ ਸਮੇਤ ਆਸ-ਪਾਸ ਦੇ ਖੇਤਰਾਂ ਵਿੱਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ।

​ਮੀਡੀਆ ਨਾਲ ਗੱਲਬਾਤ ਕਰਦਿਆਂ ਡੀਸੀਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਸਵੇਰੇ ਇੱਕ ਇਨਪੁੱਟ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਵੱਲੋਂ ਐਂਟੀ-ਸੈਬੋਤਾਜ (Anti-Sabotage) ਜਾਂਚ ਕਰਵਾਈ ਗਈ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਸਾਹਮਣੇ ਨਹੀਂ ਆਈ ਅਤੇ ਮਾਹੌਲ ਪੂਰੀ ਤਰ੍ਹਾਂ ਸ਼ਾਂਤਮਈ ਹੈ। ​ਉਨ੍ਹਾਂ ਕਿਹਾ ਕਿ ਸ਼ਹਿਰ, ਸੂਬੇ ਅਤੇ ਦੇਸ਼ ਦਾ ਅਮਨ-ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰ ਅਜਿਹੀਆਂ ਧਮਕੀਆਂ ਦਿੰਦੇ ਹਨ ਪਰ ਪੁਲਿਸ ਵੱਲੋਂ ਹਰ ਇਨਪੁੱਟ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਂਦਾ ਹੈ। 

ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਆਉਣ ਵਾਲੇ ਤਿਉਹਾਰਾਂ ਅਤੇ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ ਸ਼ਹਿਰ ਭਰ ਵਿੱਚ ਸੁਰੱਖਿਆ ਹੋਰ ਮਜ਼ਬੂਤ ਕੀਤੀ ਜਾਵੇਗੀ ਅਤੇ ਅਚਨਚੇਤ (ਸਰਪ੍ਰਾਈਜ਼) ਚੈਕਿੰਗਾਂ ਜਾਰੀ ਰਹਿਣਗੀਆਂ।

ਪੁਲਿਸ ਸੁਰੱਖਿਆ ਪ੍ਰਬੰਧਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ
ਡੀਸੀਪੀ ਜੁਗਰਾਜ ਸਿੰਘ ਦੇ ਅਨੁਸਾਰ ਪੁਲਿਸ ਸੁਰੱਖਿਆ ਪ੍ਰਬੰਧਾਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਜਾਣਕਾਰੀ ਨੂੰ ਹਲਕੇ ਵਿੱਚ ਨਹੀਂ ਲਿਆ ਜਾਂਦਾ। ਵੱਖ-ਵੱਖ ਥਾਵਾਂ 'ਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ ਅਤੇ ਲੋੜ ਅਨੁਸਾਰ ਜਾਂਚ ਕਰ ਰਹੀਆਂ ਹਨ।

ਇਹ ਵੀ ਪੜ੍ਹੋ : ਲੁਧਿਆਣਾ ਦੀ ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਦਾ ਮਾਮਲਾ; ਮੁੱਖ ਚੋਣ ਅਧਿਕਾਰੀ ਨੇ ਦੱਸਿਆ ਗੁੰਮਰਾਹਕੁੰਨ ਦਾਅਵਾ

ਸਾਰੇ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ
ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਧੁੰਦ ਅਤੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕੀਤਾ ਜਾਵੇਗਾ। ਪੁਲਿਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ
 

Add Zee News as a Preferred Source
TAGS:
Amritsar News
Punjab Crime News
Zee punjabi News