SOCIAL MEDIA

Newsletter

PARTNER SITES
भाषा चुनें राज्य चुनें

ਬੇਅਦਬੀ ਰੋਕੂ ਕਾਨੂੰਨ ਮਾਮਲਾ; ਮਾਹਿਰ ਕਮੇਟੀ ਨੇ ਤਾਲਮੇਲ ਕਮੇਟੀ ਨੂੰ ਮੀਟਿੰਗ ਲਈ ਸੱਦਿਆ

Anti-Sacrilege Act Punjab: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਵਾਂ ਕਾਨੂੰਨ ਕਈ ਕਾਰਨਾਂ ਕਰਕੇ ਚਰਚਾ ਵਿੱਚ ਹੈ।

Written By Ravinder Singh
Published: Nov 25, 2026, 12:19 IST | Updated: Nov 25, 2026, 12:21 IST
Join

Anti-Sacrilege Act Punjab: ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਨਵਾਂ ਕਾਨੂੰਨ ਕਈ ਕਾਰਨਾਂ ਕਰਕੇ ਚਰਚਾ ਵਿੱਚ ਹੈ। ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਤਿੰਨ ਸਾਲ ਤੋਂ ਲੈ ਕੇ ਉਮਰ-ਕੈਦ ਤੱਕ ਦੀ ਸਜ਼ਾ ਤੇ ਭਾਰੀ ਜੁਰਮਾਨਿਆਂ ਦੀ ਵਿਵਸਥਾ ਕੀਤੀ ਗਈ ਹੈ। 

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿਸਾਖੀ ਵਾਲੇ ਦਿਨ ਯਾਨੀ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬ-ਸੰਮਤੀ ਨਾਲ ਪਾਸ ਹੋਇਆ ਅਤੇ 17 ਅਪ੍ਰੈਲ ਨੂੰ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਮਨਜ਼ੂਰੀ ਮਿਲਣ ਬਾਅਦ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਹੋ ਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਤੇ ਐਸਜੀਪੀਸੀ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮਾਹਿਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਤਾਲਮੇਲ ਕਮੇਟੀ ਦੀਆਂ ਕਈ ਮੀਟਿੰਗਾਂ ਹੋਈਆਂ।

ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ। ਐਸਜੀਪੀਸੀ ਵੱਲੋਂ 25 ਨਵੰਬਰ ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ 23 ਨਵੰਬਰ ਨੂੰ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ ਗਈ ਪਰ ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਉਤੇ ਮਾਹਰ ਕਮੇਟੀ ਦੀ ਭੂਮਿਕਾ ਨੂੰ ਨਜ਼ਰਅੰਦਾਜ਼ ਕੀਤਾ ਗਿਆ। 

ਐਸਜੀਪੀਸੀ ਨੇ ਇਲਜ਼ਾਮ ਲਗਾਇਆ ਹੈ ਕਿ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੀਆਂ ਮੀਟਿੰਗਾਂ ਵਿੱਚ ਮਾਹਰ ਕਮੇਟੀ ਦੇ ਮੈਂਬਰਾਂ ਨੂੰ ਭਰੋਸੇ ਵਿੱਚ ਨਹੀਂ ਲਿਆ ਜਾ ਰਿਹਾ। ਇਸ ਤੋਂ ਇਲਾਵਾ 7, 14, 17 ਤੇ 21 ਨਵੰਬਰ ਨੂੰ ਹੋਈਆਂ ਮੀਟਿੰਗਾਂ ਸਬੰਧੀ ਵੀ SGPC ਨੇ ਇਤਰਾਜ਼ ਪ੍ਰਗਟਾਇਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਸੋਧ ਐਕਟ 2026 ਨੂੰ ਲਾਗੂ ਕਰਨ ਤੇ ਇਸ ਸਬੰਧੀ ਅਗਲੀ ਕਾਰਵਾਈ ਕਰਨ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈਣਾ ਜ਼ਰੂਰੀ ਹੈ। 

ਇਸ ਮਾਮਲੇ ਵਿੱਚ ਐਸਜੀਪੀਸੀ ਵੱਲੋਂ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਲਛਮਣ ਸਿੰਘ ਸ਼ਹੀਦ ਹਾਲ ਵਿੱਚ ਸਵੇਰੇ 11 ਵਜੇ ਹੋਵੇਗੀ। SGPC ਵੱਲੋਂ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। 

ਹੁਣ ਦੇਖਣਾ ਹੋਵੇਗਾ ਕਿ 30 ਨਵੰਬਰ ਦੀ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਦੇ ਮੈਂਬਰ ਸ਼ਾਮਲ ਹੁੰਦੇ ਹਨ ਜਾਂ ਨਹੀਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਸੋਧ ਐਕਟ 2026 ਨੂੰ ਲੈ ਕੇ ਚੱਲ ਰਿਹਾ ਵਿਵਾਦ ਕਿਸ ਪਾਸੇ ਜਾਂਦਾ ਹੈ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਦਰਮਿਆਨ 'ਡੀਐਨਏ ਟੈਸਟ' ਤੇ 'ਬੀ-ਟੀਮ' ਦੇ ਬਿਆਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES