SOCIAL MEDIA

Newsletter

PARTNER SITES
भाषा चुनें राज्य चुनें

ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਮਨਮਾਨੀ! ਸਵਾਰੀਆਂ ਬਿਠਾਉਣ ਨੂੰ ਲੈ ਕੇ ਖ਼ੂਨੀ ਝੜਪ

Derabassi News: ਡੇਰਾਬੱਸੀ ਵਿੱਚ ਨਿੱਜੀ ਬੱਸ ਆਪਰੇਟਰਾਂ ਵਿਚਾਲੇ ਸਵਾਰੀਆਂ ਬਿਠਾਉਣ ਨੂੰ ਲੈ ਕੇ ਹੋਏ ਝਗੜੇ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਦੇਰ ਰਾਤ ਫਲਾਈਓਵਰ ਦੇ ਹੇਠਾਂ ਦੋ ਗੁੱਟ ਆਪਸ ਵਿੱਚ ਭਿੜ ਗਏ।

Written By Ravinder Singh
Published: Oct 26, 2026, 06:06 PM IST | Updated: Oct 26, 2026, 06:09 PM IST
Join

Derabassi News: ਡੇਰਾਬੱਸੀ ਵਿੱਚ ਨਿੱਜੀ ਬੱਸ ਆਪਰੇਟਰਾਂ ਵਿਚਾਲੇ ਸਵਾਰੀਆਂ ਬਿਠਾਉਣ ਨੂੰ ਲੈ ਕੇ ਹੋਏ ਝਗੜੇ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਦੇਰ ਰਾਤ ਫਲਾਈਓਵਰ ਦੇ ਹੇਠਾਂ ਦੋ ਗੁੱਟ ਆਪਸ ਵਿੱਚ ਭਿੜ ਗਏ। ਪਹਿਲਾਂ ਸ਼ੁਰੂ ਹੋਈ ਤਿੱਖੀ ਬਹਿਸ ਦੇਖਦੇ ਹੀ ਦੇਖਦੇ ਕਥਿਤ ਤੌਰ ਉਤੇ ਖੂਨੀ ਝੜਪ ਵਿੱਚ ਤਬਦੀਲ ਹੋ ਗਈ। ਇਸ ਘਟਨਾ ਕਾਰਨ ਮੌਕੇ ਉਤੇ ਮੌਜੂਦ ਸਵਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮੌਕੇ ਉਤੇ ਮੌਜੂਦ ਸਵਾਰੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬੱਸ ਵਿੱਚ ਸਵਾਰੀਆਂ ਬਿਠਾਉਣ ਨੂੰ ਲੈ ਕੇ ਨਿੱਜੀ ਬੱਸ ਆਪ੍ਰੇਟਰਾਂ ਦੇ ਦੋ ਗੁੱਟਾਂ ਵਿਚਾਲੇ ਵਿਵਾਦ ਸ਼ੁਰੂ ਹੋਇਆ ਸੀ। ਦੋਸ਼ ਹਨ ਕਿ ਇਕਗੁੱਟ ਦੇ ਕੁਝ ਵਿਅਕਤੀਆਂ ਨੇ ਹਥਿਆਰਾਂ ਨਾਲ ਦੂਜੇ ਗੁੱਟ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ ਬੱਸ ਦੀ ਭੰਨਤੋੜ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ, ਘਟਨਾ ਵਿੱਚ ਕਿੰਨੇ ਲੋਕ ਜ਼ਖ਼ਮੀ ਹੋਏ ਅਤੇ ਹਮਲੇ ਵਿੱਚ ਕਿਹੜੇ ਹਥਿਆਰ ਵਰਤੇ ਗਏ, ਇਸ ਬਾਰੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਸਵਾਰੀਆਂ ਨੂੰ ਬਿਠਾਉਣ ਦੀ ਦੌੜ, ਸੁਰੱਖਿਆ ਪ੍ਰਬੰਧਾਂ ਉਤੇ ਸਵਾਲ
ਇਸ ਘਟਨਾ ਨੇ ਡੇਰਾਬੱਸੀ ਅਤੇ ਜ਼ੀਰਕਪੁਰ ਵਿੱਚ ਚੱਲ ਰਹੀਆਂ ਨਿੱਜੀ ਬੱਸਾਂ ਦੇ ਸੰਚਾਲਨ ਤੇ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਮੁੜ ਸਵਾਲ ਖੜ੍ਹੇ ਕਰ ਦਿੱਤੇ ਹਨ। ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਨਿੱਜੀ ਬੱਸਾਂ ਚੱਲਦੀਆਂ ਹਨ। ਇਨ੍ਹਾਂ ਦੇ ਸੰਚਾਲਨ ਦੌਰਾਨ ਨਿਯਮਾਂ ਦੀ ਉਲੰਘਣਾ ਹੋਣ ਸਬੰਧੀ ਸ਼ਿਕਾਇਤਾਂ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸਥਾਨਕ ਪੱਧਰ ਉਤੇ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੇ ਮਾਮਲਿਆਂ ਵਿੱਚ ਸਬੰਧਤ ਵਿਭਾਗਾਂ ਵੱਲੋਂ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਸਵਾਲ ਇਹ ਵੀ ਹੈ ਕਿ ਜੇਕਰ ਸਵਾਰੀਆਂ ਨੂੰ ਬਿਠਾਉਣ ਦੇ ਮੁਕਾਬਲੇ ਵਿੱਚ ਬੱਸ ਆਪ੍ਰੇਟਰਾਂ ਵਿਚਾਲੇ ਵਿਵਾਦ ਇਸ ਤਰ੍ਹਾਂ ਹਿੰਸਕ ਰੂਪ ਧਾਰਨ ਕਰ ਲੈਂਦੇ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ? ਬੱਸ ਅੱਡਿਆਂ ਅਤੇ ਮੁੱਖ ਸੜਕਾਂ ਉਤੇ ਸਵਾਰੀਆਂ ਨੂੰ ਲੈ ਕੇ ਹੋਣ ਵਾਲੀ ਖਿੱਚੋਤਾਣ ਕਿਸੇ ਵੀ ਸਮੇਂ ਵੱਡੇ ਹਾਦਸੇ ਜਾਂ ਜਾਨੀ ਨੁਕਸਾਨ ਦਾ ਕਾਰਨ ਬਣ ਸਕਦੀ ਹੈ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹੁਣ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਣਾ ਬਾਕੀ ਹੈ ਕਿ ਝਗੜੇ ਦੀ ਅਸਲ ਵਜ੍ਹਾ ਕੀ ਸੀ, ਹਮਲੇ ਵਿੱਚ ਕੌਣ-ਕੌਣ ਸ਼ਾਮਲ ਸੀ ਅਤੇ ਬੱਸ ਦੀ ਭੰਨਤੋੜ ਕਰਨ ਵਾਲੇ ਵਿਅਕਤੀ ਕੌਣ ਸਨ। ਪੁਲਿਸ ਦੀ ਜਾਂਚ ਅਤੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਘਟਨਾ ਸਬੰਧੀ ਹੋਰ ਤੱਥ ਸਪੱਸ਼ਟ ਹੋ ਸਕਣਗੇ।

ਹੁਣ ਦੇਖਣਾ ਇਹ ਹੋਵੇਗਾ ਕਿ ਇਸ ਘਟਨਾ ਤੋਂ ਬਾਅਦ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਨਿੱਜੀ ਬੱਸ ਆਪਰੇਟਰਾਂ ਦੇ ਸੰਚਾਲਨ ’ਤੇ ਨਿਗਰਾਨੀ ਵਧਾਉਂਦੇ ਹਨ ਜਾਂ ਫਿਰ ਸਵਾਰੀਆਂ ਦੀ ਸੁਰੱਖਿਆ ਨਾਲ ਜੁੜੇ ਇਹ ਸਵਾਲ ਪਹਿਲਾਂ ਵਾਂਗ ਹੀ ਅਣਸੁਲਝੇ ਰਹਿ ਜਾਂਦੇ ਹਨ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES