SOCIAL MEDIA

Newsletter

PARTNER SITES
भाषा चुनें राज्य चुनें

ਜਲੰਧਰ 'ਚ ਮਾਨਸਿਕ ਤੌਰ ਉਤੇ ਪਰੇਸ਼ਾਨ ਲੜਕੀ ਨਾਲ ਛੇੜਛਾੜ ਦਾ ਵਿਰੋਧ ਕਰਨ ਉਤੇ ਕੀਤੀ ਕੁੱਟਮਾਰ

Jalandhar Assault Case: ਜਲੰਧਰ ਦੇ ਰਾਮਾ ਮੰਡੀ ਥਾਣੇ ਅਧੀਨ ਪੈਂਦੇ ਦਕੋਹਾ ਇਲਾਕੇ ਵਿੱਚ ਮਾਨਸਿਕ ਤੌਰ ਉਤੇ ਪਰੇਸ਼ਾਨ ਲੜਕੀ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।

Written By Ravinder Singh
Published: Nov 28, 2026, 14:34 IST | Updated: Nov 28, 2026, 14:40 IST
Join

Jalandhar Assault Case: ਜਲੰਧਰ ਦੇ ਰਾਮਾ ਮੰਡੀ ਥਾਣੇ ਅਧੀਨ ਪੈਂਦੇ ਦਕੋਹਾ ਇਲਾਕੇ ਵਿੱਚ ਮਾਨਸਿਕ ਤੌਰ ਉਤੇ ਪਰੇਸ਼ਾਨ ਲੜਕੀ ਨਾਲ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੀੜਤਾ ਦੇ ਪੱਖ ਨੇ ਦੋਸ਼ ਲਗਾਏ ਕਿ ਗੁਆਂਢ ਵਿੱਚ ਰਹਿਣ ਵਾਲੇ ਕੁਝ ਨੌਜਵਾਨ ਲੰਬੇ ਸਮੇਂ ਤੋਂ ਉਸਨੂੰ ਤੰਗ-ਪ੍ਰੇਸ਼ਾਨ ਕਰਨ ਦੇ ਨਾਲ ਛੇੜਛਾੜ ਵੀ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਮੁਟਿਆਰ ਡਿਪਰੈਸ਼ਨ ਤੋਂ ਪੀੜਤ ਹੈ ਅਤੇ ਕੁਝ ਸਮਾਂ ਪਹਿਲਾਂ ਹੀ ਉਸ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਹੈ। 

ਸ਼ਿਕਾਇਤਕਰਤਾ ਅਨੁਸਾਰ ਜਦੋਂ ਲੜਕੀ ਨੇ ਨੌਜਵਾਨਾਂ ਦੀਆਂ ਹਰਕਤਾਂ ਦਾ ਵਿਰੋਧ ਕੀਤਾ ਤਾਂ ਮਾਮਲਾ ਹੋਰ ਵਧ ਗਿਆ। ਦੋਸ਼ ਹੈ ਕਿ ਨੌਜਵਾਨ ਦੇ ਪਰਿਵਾਰਕ ਮੈਂਬਰ ਉਸ ਦੇ ਘਰ ਵਿੱਚ ਦਾਖਲ ਹੋ ਗਏ ਅਤੇ ਬਾਅਦ ਵਿੱਚ ਗਲੀ ਵਿੱਚ ਉਸ ਨਾਲ ਕੁੱਟਮਾਰ ਕੀਤੀ।

 ਸੀਸੀਟੀਵੀ ਵੀਡਿਓ ਕਾਫੀ ਵਾਇਰਲ ਹੋ ਰਹੀ ਹੈ CCTV ਵੀਡਿਉ ਵਿੱਚ ਦਿਸ ਰਿਹਾ ਹੈ ਕਿ ਲੜਕਾ ਵਰੁਣ ਆਪਣੇ ਪਿਓ ਨਰੇਸ਼ ਕੁਮਾਰ ਨਾਲ ਲੜਕੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਦਾ ਦੇਖਿਆ ਜਾ ਸਕਦਾ ਹੈ। ਸ਼ਿਕਾਇਤਕਰਤਾ ਨੇ ਦਾਅਵਾ ਕੀਤਾ ਹੈ ਕਿ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਮੌਜੂਦ ਹੈ, ਜਿਸ ਵਿੱਚ ਨੌਜਵਾਨ ਅਤੇ ਉਸ ਦੇ ਪਿਤਾ ਕਥਿਤ ਤੌਰ 'ਤੇ ਲੜਕੀ ਉਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਇਸ ਮਾਮਲੇ ਵਿੱਚ ਦਕੋਹਾ-ਨੰਗਲਸ਼ਾਮਾ ਪੁਲਿਸ ਚੌਂਕੀ ਦੀ ਕਾਰਵਾਈ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਗਏ ਹਨ। 

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਕਥਿਤ ਰਾਜਨੀਤਿਕ ਦਬਾਅ ਕਾਰਨ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ।  ਸ਼ਿਕਾਇਤਕਰਤਾ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਤੇ ਮੁਲਜ਼ਮਾਂ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉੱਧਰ ਰਾਮਾ ਮੰਡੀ ਥਾਣੇ ਦੇ ਇੰਚਾਰਜ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਪੁਲਿਸ ਵੱਲੋਂ ਲਗਾਏ ਗਏ ਹੋਰ ਦੋਸ਼ਾਂ, ਖ਼ਾਸ ਕਰਕੇ ਰਾਜਨੀਤਿਕ ਦਬਾਅ ਅਤੇ ਛੇੜਛਾੜ ਦੇ ਦੋਸ਼ਾਂ ਬਾਰੇ ਅਧਿਕਾਰਤ ਪੱਖ ਸਾਹਮਣੇ ਆਉਣਾ ਅਜੇ ਬਾਕੀ ਹੈ।

ਇਹ ਵੀ ਪੜ੍ਹੋ : Live: ਪਟਿਆਲਾ ਨਗਰ ਨਿਗਮ, ਧਰਮਕੋਟ ਤੇ ਬਾਘਾ ਪੁਰਾਣਾ ਨਗਰ ਕੌਂਸਲ ਲਈ ਵੋਟਿੰਗ ਜਾਰੀ , ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES