ਡੀਸੀ ਨੇ 60 ਏਕੜ ਰਕਬੇ 'ਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਦੀ ਕੀਤੀ ਸ਼ਲਾਘਾ
Bathinda News: ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਅੱਜ ਪਿੰਡ ਬੱਲੋ ਦਾ ਦੌਰਾ ਕੀਤਾ, ਜਿੱਥੇ ਕਿਸਾਨਾਂ ਵੱਲੋਂ ਬਿਨਾਂ ਅੱਗ ਲਗਾਏ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ।
Bathinda News: ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਅੱਜ ਪਿੰਡ ਬੱਲੋ ਦਾ ਦੌਰਾ ਕੀਤਾ, ਜਿੱਥੇ ਕਿਸਾਨਾਂ ਵੱਲੋਂ ਬਿਨਾਂ ਅੱਗ ਲਗਾਏ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਅਧਿਕਾਰੀਆਂ ਨੇ ਕਿਸਾਨ ਗੁਰਲਾਲ ਸਿੰਘ ਪੁੱਤਰ ਇੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜੋ ਪਿਛਲੇ ਦੋ ਸਾਲਾਂ ਤੋਂ ਆਪਣੇ 60 ਏਕੜ ਰਕਬੇ ਵਿੱਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰ ਰਹੇ ਹਨ। ਕਿਸਾਨ ਗੁਰਲਾਲ ਸਿੰਘ ਨੇ ਦੱਸਿਆ ਕਿ ਬੇਲਰ ਮਸ਼ੀਨਾਂ ਦੀ ਮਦਦ ਨਾਲ ਉਨ੍ਹਾਂ ਨੇ ਆਪਣੇ ਸਾਰੇ ਖੇਤ ਚੋਂ ਪਰਾਲੀ ਚੁਕਵਾਈ ਹੈ। ਖੇਤਾਂ ਵਿੱਚੋਂ ਪਰਾਲੀ ਦੀਆਂ ਗੱਠਾਂ ਬਣਾ ਕੇ ਪਿੰਡ ਦੇ ਡੰਪ ਵਿੱਚ ਭੇਜਣ ਤੋਂ ਬਾਅਦ ਹੁਣ ਉਹ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਨਗੇ।
ਡੀਸੀ ਧੀਮਾਨ ਨੇ ਕਿਹਾ ਕਿ ਪਿੰਡ ਦੇ ਕਿਸਾਨਾਂ ਨੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਆਪਣੀ ਸਮਰੱਥਾ ਦਾ ਪ੍ਰਗਟਾਵਾ ਹੀ ਨਹੀਂ ਕੀਤਾ, ਸਗੋਂ ਪਰਾਲੀ ਦੀਆਂ ਗੱਠਾਂ ਨੂੰ ਸਟੋਰ ਕਰਕੇ ਹੋਰਨਾਂ ਕਿਸਾਨਾਂ ਲਈ ਵੀ ਰਾਹਦਸੇਰਾ ਬਣੇ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਪਰਾਲੀ ਦੀਆਂ ਗੱਠਾਂ ਦੇ ਭੰਡਾਰਨ ਲਈ ਤਿੰਨ ਡੰਪ ਬਣਾਏ ਗਏ ਹਨ। ਪਿੰਡ ਵਿੱਚ ਹੀ ਭੰਡਾਰਨ ਦੇ ਢੁਕਵੇਂ ਪ੍ਰਬੰਧ ਹੋਣ ਕਾਰਨ ਬੇਲਰ ਮਸ਼ੀਨਾਂ ਨੂੰ ਪਰਾਲੀ ਦੀ ਢੋਆ-ਢੁਆਈ 'ਤੇ ਵੱਡਾ ਖਰਚ ਨਹੀਂ ਕਰਨਾ ਪੈਂਦਾ।
ਡਿਪਟੀ ਕਮਿਸ਼ਨਰ ਨੇ ਹੋਰਨਾਂ ਨੌਜਵਾਨ ਕਿਸਾਨਾਂ ਨੂੰ ਵੀ ਗੁਰਲਾਲ ਸਿੰਘ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕਿਸਾਨ ਪਰਾਲੀ ਪ੍ਰਬੰਧਨ ਨਾਲ ਸਬੰਧਤ ਮਸ਼ੀਨਰੀ ਜਿਵੇਂ ਬੇਲਰ, ਸੁਪਰ ਸੀਡਰ ਆਦਿ ਦੀ ਸਹਾਇਤਾ ਲੈਣ ਲਈ ਹੈਲਪਲਾਈਨ ਨੰਬਰ 0164-2212525 'ਤੇ ਸੰਪਰਕ ਕਰ ਸਕਦੇ ਹਨ।
ਐਸਐਸਪੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਤੇ ਇਸ ਦਾ ਇਨ-ਸੀਟੂ ਤੇ ਐਕਸ-ਸੀਟੂ ਤਰੀਕਿਆਂ ਨਾਲ ਪ੍ਰਬੰਧਨ ਕਰਨ।
ਇਹ ਵੀ ਪੜ੍ਹੋ : Punjabi News Live: ਸੁੰਦਰ ਸ਼ਾਮ ਅਰੋੜਾ ਦੇ ਘਰ ਦੂਜੇ ਦਿਨ ਵੀ ED ਦੀ ਛਾਪੇਮਾਰੀ ਜਾਰੀ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ