• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ: ਹਰਪਾਲ ਸਿੰਘ ਚੀਮਾ

Bhagwant Mann Government News: ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ ਕਿਤੇ ਵੀ ਭੱਜ ਜਾਣ ਜਾਂ ਲੁਕ ਜਾਣ, ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਉਣ ਲਈ ਵਾਪਸ ਲਿਆਂਦਾ ਜਾਵੇਗਾ।

Written ByRavinder Singh
Published: Nov 09, 2026, 19:57 IST|Updated: Nov 09, 2026, 20:00 IST
joinshare
ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ: ਹਰਪਾਲ ਸਿੰਘ ਚੀਮਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

2

ਸੁਖਦੇਵ ਸਿੰਘ ਕੰਗ ਨੇ ਇਟਲੀ 'ਚ ਸੋਨੀਆ ਗਾਂਧੀ ਦੇ ਬਚਪਨ ਦਾ ਘਰ ਖਰੀਦਿਆ; ਅਜਾਇਬ ਘਰ ਵਿੱਚ ਬਦਲਣ ਦੀ ਯੋਜਨਾ

3

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

4

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪੁੱਜਿਆ; ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੀਆਂ

5

ਅਕਾਲੀ ਦਲ ''ਪੁਨਰ ਸੁਰਜੀਤ'' ਨੂੰ ਵੱਡਾ ਝਟਕਾ; ਕਈ ਆਗੂ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Bhagwant Mann Government News: ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਦੁਨੀਆ ਵਿੱਚ ਕਿਤੇ ਵੀ ਭੱਜ ਜਾਣ ਜਾਂ ਲੁਕ ਜਾਣ, ਉਨ੍ਹਾਂ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਉਣ ਲਈ ਵਾਪਸ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਨੇ ਮਹਿਜ਼ ਛੇ ਮਹੀਨਿਆਂ ਵਿੱਚ ਵਿਦੇਸ਼ਾਂ ਤੋਂ 17 ਗੈਂਗਸਟਰਾਂ ਨੂੰ ਵਾਪਸ ਲਿਆਂਦਾ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦਹਾਕਿਆਂ ਵਿੱਚ ਵੀ ਕਰਨ ਵਿੱਚ ਨਾਕਾਮ ਰਹੀਆਂ ਸਨ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬੇਮਿਸਾਲ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1.61 ਲੱਖ ਛਾਪੇਮਾਰੀਆਂ ਕੀਤੀਆਂ ਹਨ ਅਤੇ 2,162 ਇਸ਼ਤਿਹਾਰੀ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਸਭ ਤੋਂ ਤਾਜ਼ਾ ਸਫ਼ਲਤਾ ਇਥੋਪੀਆ ਤੋਂ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਦਾ ਦੇਸ਼ ਨਿਕਾਲਾ ਹੈ, ਜਿਸ 'ਤੇ 5 ਲੱਖ ਰੁਪਏ ਦਾ ਇਨਾਮ ਸੀ ਅਤੇ ਉਹ 30 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।
ਸੀਨੀਅਰ ‘ਆਪ’ ਆਗੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਪੈਦਾ ਹੋਏ ਅਤੇ ਪਲ਼ੇ ਗੈਂਗਸਟਰ, ਜਿਨ੍ਹਾਂ ਨੂੰ ਕਾਂਗਰਸ ਦੇ ਰਾਜ ਵਿੱਚ ਫੁੱਲਣ-ਫਲਣ ਦਾ ਮੌਕਾ ਮਿਲਿਆ, ਉਨ੍ਹਾਂ ਨੂੰ ਹੁਣ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਦ੍ਰਿੜ੍ਹ ਹੈ ਅਤੇ ਸਜ਼ਾਵਾਂ ਦਿਵਾਉਣ ਲਈ ਅਦਾਲਤਾਂ ਵਿੱਚ ਮਜ਼ਬੂਤ ਸਬੂਤ ਪੇਸ਼ ਕਰੇਗੀ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਗੈਂਗਸਟਰਵਾਦ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਬੇਮਿਸਾਲ ਜੰਗ ਛੇੜੀ ਹੈ। ਪੰਜਾਬ ਪੁਲਿਸ ਨੇ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜ ਗਏ ਕਈ ਗੈਂਗਸਟਰਾਂ ਸਮੇਤ ਇਸ਼ਤਿਹਾਰੀ ਭਗੌੜਿਆਂ ਨੂੰ ਟ੍ਰੈਕ ਕਰਨ ਅਤੇ ਗ੍ਰਿਫ਼ਤਾਰ ਕਰਨ ਵਿੱਚ ਵੱਡੀਆਂ ਸਫ਼ਲਤਾਵਾਂ ਹਾਸਲ ਕੀਤੀਆਂ ਹਨ। 20 ਜਨਵਰੀ ਤੋਂ 7 ਨਵੰਬਰ 2026 ਦਰਮਿਆਨ ਪੰਜਾਬ ਪੁਲਿਸ ਨੇ 1,61,266 ਛਾਪੇਮਾਰੀਆਂ ਕੀਤੀਆਂ ਅਤੇ ਲਗਭਗ 2,162 ਇਸ਼ਤਿਹਾਰੀ ਭਗੌੜਿਆਂ ਨੂੰ ਗ੍ਰਿਫ਼ਤਾਰ ਕੀਤਾ।”
ਉਨ੍ਹਾਂ ਕਿਹਾ, “ਪੰਜਾਬ 'ਚ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਗੈਂਗਸਟਰ ਵਿਰੋਧੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਸੀ। ਸਾਡੀ ਸਰਕਾਰ ਨੇ ਪੰਜਾਬ ਪੁਲਿਸ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਹਰ ਗੈਂਗਸਟਰ ਅਤੇ ਅਪਰਾਧੀ ਅਨਸਰ ਵਿਰੁੱਧ ਠੋਸ ਕਾਰਵਾਈ ਕੀਤੀ ਜਾਵੇ, ਚਾਹੇ ਉਹ ਕਿਤੇ ਵੀ ਬੈਠ ਕੇ ਅਪਰਾਧ ਕਰ ਰਹੇ ਹੋਣ।”

ਉਨ੍ਹਾਂ ਦੱਸਿਆ, “ਪੰਜਾਬ ਪੁਲਿਸ ਨੇ ਵੱਖ-ਵੱਖ ਦੇਸ਼ਾਂ ਤੋਂ ਕਈ ਗੈਂਗਸਟਰਾਂ ਨੂੰ ਸਫ਼ਲਤਾਪੂਰਵਕ ਭਾਰਤ ਵਾਪਸ ਲਿਆਂਦਾ ਹੈ। ਇਨ੍ਹਾਂ ਵਿੱਚ ਹਾਂਗਕਾਂਗ ਤੋਂ ਰਮਨਜੀਤ ਸਿੰਘ ਰੋਮੀ, ਮਾਲਦੀਵ ਤੋਂ ਅੰਮ੍ਰਿਤ ਸਿੰਘ, ਜਰਮਨੀ ਤੋਂ ਪ੍ਰਭਪ੍ਰੀਤ ਸਿੰਘ, ਯੂ.ਏ.ਈ. ਤੋਂ ਪਰਮਿੰਦਰ ਸਿੰਘ ਪਿੰਡੀ, ਇੰਡੋਨੇਸ਼ੀਆ ਤੋਂ ਸੱਜਣ ਮਹੇਸ਼ ਅਤੇ ਸੁਖਦੇਵ ਕੁਮਾਰ ਮਨੀਸ਼ ਬੈਦੀ, ਮਲੇਸ਼ੀਆ ਤੋਂ ਅਜੇ ਸਿੰਘ, ਪਵਨਦੀਪ ਸਿੰਘ ਅਤੇ ਜਸਪ੍ਰੀਤ ਸਿੰਘ, ਅਤੇ ਕੈਨੇਡਾ ਤੋਂ ਕਰਮਬੀਰ ਸਿੰਘ ਦਿਓਲ ਸ਼ਾਮਲ ਹਨ। ਇਹ ਕਾਰਵਾਈਆਂ ਭੌਗੋਲਿਕ ਸੀਮਾਵਾਂ ਤੋਂ ਪਾਰ ਜਾ ਕੇ ਅਪਰਾਧੀਆਂ ਦਾ ਪਿੱਛਾ ਕਰਨ ਵਿੱਚ ਸਾਡੀ ਪੁਲਿਸ ਫੋਰਸ ਦੇ ਨਿਸ਼ਚੇ ਅਤੇ ਸਮਰੱਥਾ ਨੂੰ ਦਰਸਾਉਂਦੀਆਂ ਹਨ।”

“ਇੱਕ ਹੋਰ ਵੱਡੀ ਸਫ਼ਲਤਾ 7 ਨਵੰਬਰ 2026 ਨੂੰ ਮਿਲੀ, ਜਦੋਂ ਪੰਜਾਬ ਪੁਲਿਸ ਨੇ ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਨੂੰ ਇਥੋਪੀਆ ਤੋਂ ਸਫ਼ਲਤਾਪੂਰਵਕ ਵਾਪਸ ਲਿਆਂਦਾ। ਅਫ਼ਰੀਦੀ 30 ਤੋਂ ਵੱਧ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਇੱਕ ਗੈਂਗ ਦਾ ਮੁਖੀ ਸੀ ਅਤੇ ਉਸ 'ਤੇ 5 ਲੱਖ ਰੁਪਏ ਤੱਕ ਦਾ ਇਨਾਮ ਸੀ। ਉਸ ਨੇ ਉੱਤਰ ਪ੍ਰਦੇਸ਼ ਤੋਂ ਜਾਅਲੀ ਪਾਸਪੋਰਟ ਬਣਵਾਇਆ ਸੀ, ਜਿਸ ਤੋਂ ਬਾਅਦ ਉਹ ਯੂ.ਏ.ਈ. ਅਤੇ ਫਿਰ ਇਥੋਪੀਆ ਚਲਾ ਗਿਆ ਸੀ। ਪੰਜਾਬ ਪੁਲਿਸ ਨੇ ਉਸ ਦਾ ਦੇਸ਼ ਨਿਕਾਲਾ ਸਫ਼ਲਤਾਪੂਰਵਕ ਯਕੀਨੀ ਬਣਾਇਆ ਅਤੇ ਉਸ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਭਾਰਤ ਵਾਪਸ ਲਿਆਂਦਾ।”

ਹਰਪਾਲ ਸਿੰਘ ਚੀਮਾ ਨੇ ਦੱਸਿਆ, “ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਪੰਜਾਬ ਵਿੱਚ ਦਰਜ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਵਿੱਚ ਸਰਪੰਚ ਰਾਜਵਿੰਦਰ ਸਿੰਘ, 12 ਸਾਲਾ ਗੁਰਸੇਵਕ ਸਿੰਘ, ਵਿੱਕੀ ਚੁੱਗ, ਜਸਵੰਤ ਸਿੰਘ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦੇ ਕਤਲ ਸ਼ਾਮਲ ਹਨ। ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਅਜਿਹੇ ਘਿਨੌਣੇ ਅਪਰਾਧਾਂ ਵਿੱਚ ਸ਼ਾਮਲ ਹਰ ਅਪਰਾਧੀ ਨੂੰ ਇਨਸਾਫ਼ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।”

ਉਨ੍ਹਾਂ ਸਵਾਲ ਕੀਤਾ, “ਗੁਰਵਿੰਦਰ ਸਿੰਘ ਉਰਫ਼ ਅਫ਼ਰੀਦੀ ਵਰਗਾ ਗੈਂਗਸਟਰ ਭਾਜਪਾ ਸ਼ਾਸਿਤ ਸੂਬੇ ਉੱਤਰ ਪ੍ਰਦੇਸ਼ ਤੋਂ ਜਾਅਲੀ ਪਾਸਪੋਰਟ ਪ੍ਰਾਪਤ ਕਰਨ ਵਿੱਚ ਕਿਵੇਂ ਕਾਮਯਾਬ ਹੋਇਆ? ਭਾਜਪਾ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਅਜਿਹੇ ਅਪਰਾਧੀ ਉਨ੍ਹਾਂ ਸੂਬਿਆਂ ਤੋਂ ਕਿਵੇਂ ਕੰਮ ਕਰਨ ਦੇ ਯੋਗ ਹਨ ਜਿੱਥੇ ਉਸ ਦੀਆਂ ਸਰਕਾਰਾਂ ਹਨ। ਭਾਜਪਾ ਗੈਂਗਸਟਰਾਂ ਦੀ ਵਰਤੋਂ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਲੋਕਾਂ ਨੂੰ ਡਰਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਲਈ ਕਰ ਰਹੀ ਹੈ।”
ਹਰਪਾਲ ਸਿੰਘ ਚੀਮਾ ਨੇ ਕਿਹਾ, “ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਬਾਰੇ ਵੀ ਸਵਾਲ ਉਠਾਏ ਜਾਣੇ ਚਾਹੀਦੇ ਹਨ। ਵਿਰੋਧੀ ਧਿਰਾਂ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਰਾਜਨੀਤਿਕ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਲਈ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਜਾ ਰਹੀ ਹੈ ਅਤੇ ਧਮਕੀਆਂ ਭਰੇ ਫੋਨ ਕਰਵਾਏ ਜਾ ਰਹੇ ਹਨ। ਭਾਜਪਾ ਵੱਲੋਂ ਅਜਿਹੇ ਅਨਸਰਾਂ ਦੀ ਪੁਸ਼ਤਪਨਾਹੀ ਚੁਣੀਆਂ ਹੋਈਆਂ ਸਰਕਾਰਾਂ ਨੂੰ ਅਸਥਿਰ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੀ ਇੱਕ ਵੱਡੀ ਕੋਸ਼ਿਸ਼ ਦਾ ਹਿੱਸਾ ਹੈ।”
ਸੀਨੀਅਰ ‘ਆਪ’ ਆਗੂ ਨੇ ਦੋਹਰਾਇਆ, “ਇਹ ਗੈਂਗਸਟਰ ਅਕਾਲੀ-ਭਾਜਪਾ ਦੇ ਰਾਜ ਦੌਰਾਨ ਪੈਦਾ ਹੋਏ ਅਤੇ ਪਲ਼ੇ ਸਨ ਅਤੇ ਕਾਂਗਰਸ ਦੇ ਰਾਜ ਵਿੱਚ ਫੁੱਲਣ-ਫਲਣ ਦਿੱਤੇ ਗਏ ਸਨ। ਭਗਵੰਤ ਮਾਨ ਸਰਕਾਰ ਹੁਣ ਇਹਨਾਂ ਸਾਰਿਆਂ ਵਿਰੁੱਧ ਠੋਸ ਕਾਰਵਾਈ ਕਰ ਰਹੀ ਹੈ। ਪੰਜਾਬ ਪੁਲਿਸ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਗੈਂਗਸਟਰਾਂ ਨੂੰ ਵਾਪਸ ਲਿਆ ਕੇ ਆਪਣੇ ਦ੍ਰਿੜ੍ਹ ਇਰਾਦੇ ਦਾ ਸਬੂਤ ਦਿੱਤਾ ਹੈ।”
ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡੀ ਸਰਕਾਰ ਅਦਾਲਤਾਂ ਵਿੱਚ ਇਹਨਾਂ ਅਪਰਾਧੀਆਂ ਵਿਰੁੱਧ ਮਜ਼ਬੂਤ ਸਬੂਤ ਪੇਸ਼ ਕਰੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਇਹਨਾਂ ਨੂੰ ਯੋਗ ਸਜ਼ਾ ਮਿਲੇ। ਸਾਡਾ ਮਨੋਰਥ ਸਪੱਸ਼ਟ ਹੈ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ। ਭਗਵੰਤ ਮਾਨ ਸਰਕਾਰ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ।”
 

Add Zee News as a Preferred Source
TAGS:
Punjab News