• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ -ਐਡਵੋਕੇਟ ਧਾਮੀ

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ -ਐਡਵੋਕੇਟ ਧਾਮੀ

ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

Written ByRavinder Singh
Published: Oct 17, 2026, 12:03 PM IST|Updated: Oct 17, 2026, 12:05 PM IST
joinshare
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ -ਐਡਵੋਕੇਟ ਧਾਮੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2

ਸੀਬੀਆਈ ਨੇ ਓਐਸਡੀ ਰਾਜਬੀਰ ਘੁੰਮਣ ਨੂੰ ਸੋਮਵਾਰ ਨੂੰ ਮੁੜ ਕੀਤਾ ਤਲਬ; ਤਿੰਨ ਆਗੂ ਵੀ ਸੱਦੇ

3

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ -ਐਡਵੋਕੇਟ ਧਾਮੀ

4

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਮਿਤ ਸ਼ਾਹ ਨੂੰ ਜਵਾਬ: ਪੰਜਾਬ 'ਤੇ ਦੋਸ਼ ਲਾਉਣ ਦੀ ਬਜਾਏ ਗੁਜਰਾਤ ਵਿੱਚ ਫੜ੍ਹੀ ਹੈਰੋਇਨ ਦਾ ਜਵਾਬ ਦਿਓ

5

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Parvinder Singh Jhota News: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਜੂਝਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ। 

ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਸਮੇਂ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਵੀਰ ਸਿੰਘ, ਹਰਭਜਨ ਸਿੰਘ ਵਕਤਾ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਐਡਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਹਮੇਸ਼ਾ ਚੜ੍ਹਦੀ ਕਲਾ ਵਿਚ ਰੱਖਣ। 

ਇਸ ਮੌਕੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਸਤਿਕਾਰ ਸਹਿਤ ਸੰਭਾਲਣ ਦਾ ਐਲਾਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਭਾਈ ਝੋਟਾ ਵੱਲੋਂ ਨਸ਼ਿਆਂ ਵਿਰੁੱਧ ਕੀਤੇ ਸੰਘਰਸ਼ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਉਦੇਸ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਯਾਦ ਰੱਖਣ ਦਾ ਪ੍ਰਤੀਕ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਉਦੇਸ਼ ਨਾਲ ਸੰਘਰਸ਼ ਦਾ ਰਾਹ ਚੁਣਿਆ। ਅਜਿਹੇ ਸੰਘਰਸ਼ਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭਾਨ ਸਿੰਘ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਦੇ ਨਾਲ ਖੜ੍ਹੀ ਹੈ। ਪਰਿਵਾਰ ਵੱਲੋਂ ਜੋ ਵੀ ਹੁਕਮ ਲਗਾਇਆ ਜਾਵੇਗਾ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿਚ ਬਿਆਨ ਕਰਨਾ ਮੁਸ਼ਕਲ ਹੈ, ਪਰ ਸਿੱਖ ਸੰਸਥਾਵਾਂ ਦਾ ਫ਼ਰਜ਼ ਹੈ ਕਿ ਅਜਿਹੇ ਸਮੇਂ ਵਿਚ ਪਰਿਵਾਰ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਇਹ ਅਹਿਸਾਸ ਕਰਵਾਇਆ ਜਾਵੇ ਕਿ ਉਹ ਇਕੱਲੇ ਨਹੀਂ ਹਨ। ਇਸ ਮੌਕੇ ਐਡਵੋਕੇਟ ਧਾਮੀ ਨੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ ਵੀ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਜ਼ਖ਼ਮੀ ਨੌਜਵਾਨਾਂ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ 5-5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। 

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਹ ਚਾਹੁਣ ਤਾਂ ਉਨ੍ਹਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਦਾ ਯਤਨ ਰਹੇਗਾ ਕਿ ਉਨ੍ਹਾਂ ਨੂੰ ਇਲਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨਸਾਫ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਲਈ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕਰਨ ਦਾ ਵੀ ਐਲਾਨ ਕੀਤਾ। ਇਸ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਇੰਚਾਰਜ ਭੋਲਾ ਸਿੰਘ ਵੀ ਮੌਜੂਦ ਸਨ।

Add Zee News as a Preferred Source
TAGS:
Parvinder Singh Jhota