• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਲੁਧਿਆਣਾ ਵਿੱਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ; 650 ਕਿਲੋ ਮਿਲਾਵਟੀ ਪਨੀਰ ਬਰਾਮਦ

ਲੁਧਿਆਣਾ ਵਿੱਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ; 650 ਕਿਲੋ ਮਿਲਾਵਟੀ ਪਨੀਰ ਬਰਾਮਦ

Ludhiana News: ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਲੁਧਿਆਣਾ ਵੱਲੋਂ ਵੱਡੀ ਕਾਰਵਾਈ ਕੀਤੀ ਗਈ।

Written ByRavinder Singh
Published: Oct 18, 2026, 01:42 PM IST|Updated: Oct 18, 2026, 01:45 PM IST
joinshare
ਲੁਧਿਆਣਾ ਵਿੱਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ; 650 ਕਿਲੋ ਮਿਲਾਵਟੀ ਪਨੀਰ ਬਰਾਮਦ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਲੁਧਿਆਣਾ ਵਿੱਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ; 650 ਕਿਲੋ ਮਿਲਾਵਟੀ ਪਨੀਰ ਬਰਾਮਦ

ਲੁਧਿਆਣਾ ਵਿੱਚ ਫੂਡ ਸੇਫਟੀ ਟੀਮ ਦਾ ਵੱਡਾ ਐਕਸ਼ਨ; 650 ਕਿਲੋ ਮਿਲਾਵਟੀ ਪਨੀਰ ਬਰਾਮਦ

2

ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਪਰਿਵਾਰ ਸਮੇਤ ਜਾਨ ਨੂੰ ਖ਼ਤਰਾ ਦੱਸਿਆ

3

ਸਿਰਸਾ ਮਹਿਲਾ ਪੁਲਿਸ ਸਟੇਸ਼ਨ 'ਤੇ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ NIA ਨੇ ਚਾਰਜਸ਼ੀਟ ਕੀਤੀ ਦਾਇਰ

4

ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦਾ ਕਰਨਗੇ ਦੌਰਾ; ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

5

ਜਲੰਧਰ ਦੇ ਨਿਊ ਹਰਦਿਆਲ ਨਗਰ ਵਿੱਚ NIA ਦੀ ਛਾਪੇਮਾਰੀ; ਦੋ ਘਰਾਂ ਦੀ ਕੀਤੀ ਜਾਂਚ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ludhiana News: ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਲੁਧਿਆਣਾ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਟੀਮ ਨੇ ਸਬਜ਼ੀ ਮੰਡੀ ਲੁਧਿਆਣਾ ਵਿੱਚ ਅਚਨਚੇਤ ਛਾਪੇਮਾਰੀ ਕਰਦਿਆਂ 150 ਕਿਲੋ ਪਨੀਰ ਬਰਾਮਦ ਕੀਤਾ। 

ਇਸ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ’ਤੇ ਅਗਲੀ ਕਾਰਵਾਈ ਕਰਦਿਆਂ ਟੀਮ ਨੇ ਲੁਧਿਆਣਾ ਸ਼ਹਿਰ ਵਿੱਚ ਸਪਲਾਈ ਦੇਣ ਆਏ ਇੱਕ ਵਿਅਕਤੀ ਕੋਲੋਂ ਹੋਰ 500 ਕਿਲੋ ਪਨੀਰ ਬਰਾਮਦ ਕੀਤਾ। ਇਹ ਪਨੀਰ ਕਥਿਤ ਤੌਰ ’ਤੇ ਹਰਿਆਣਾ ਦੇ ਨਰਵਾਣਾ ਤੋਂ ਲਿਆਂਦਾ ਗਿਆ ਸੀ। ਇਸ ਤਰ੍ਹਾਂ ਕੁੱਲ 650 ਕਿਲੋ ਪਨੀਰ ਬਰਾਮਦ ਕੀਤਾ ਗਿਆ।

ਦੋਵਾਂ ਖੇਪਾਂ ਵਿੱਚੋਂ ਜਾਂਚ ਲਈ ਸੈਂਪਲ ਲਏ ਗਏ ਅਤੇ ਬਾਕੀ ਪਨੀਰ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਨਸ਼ਟ ਕਰ ਦਿੱਤਾ ਗਿਆ। ਸੈਂਪਲਾਂ ਦੀ ਲੈਬਾਰਟਰੀ ਰਿਪੋਰਟ ਅਜੇ ਆਉਣੀ ਬਾਕੀ ਹੈ। ਰਿਪੋਰਟ ਦੇ ਨਤੀਜਿਆਂ ਅਤੇ ਲਾਗੂ ਖਾਧ ਸੁਰੱਖਿਆ ਨਿਯਮਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਲੁਧਿਆਣਾ ਡਾ. ਰਾਮਨਦੀਪ ਕੌਰ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੁੱਧ ਤੋਂ ਬਣੇ ਪਦਾਰਥਾਂ ਅਤੇ ਮਠਿਆਈਆਂ ਦੀ ਮੰਗ ਵਧਣ ਕਾਰਨ ਸਿਹਤ ਵਿਭਾਗ ਵੱਲੋਂ ਖਾਧ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਵਿਭਾਗ ਦੀ ਸਭ ਤੋਂ ਵੱਡੀ ਤਰਜੀਹ ਹੈ ਤੇ ਖਾਧ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਰੋਸੇਯੋਗ ਦੁਕਾਨਾਂ ਤੋਂ ਹੀ ਖਾਧ ਪਦਾਰਥ ਖਰੀਦਣ ਅਤੇ ਉਨ੍ਹਾਂ ਦੀ ਗੁਣਵੱਤਾ ਪ੍ਰਤੀ ਸੁਚੇਤ ਰਹਿਣ।

ਇਹ ਕਾਰਵਾਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਦੀ ਅਗਵਾਈ ਹੇਠ ਕੀਤੀ ਗਈ। ਟੀਮ ਵੱਲੋਂ ਪਹਿਲਾਂ ਸਬਜ਼ੀ ਮੰਡੀ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਫਿਰ ਮਿਲੀ ਜਾਣਕਾਰੀ ਦੇ ਆਧਾਰ ’ਤੇ ਸ਼ਹਿਰ ਵਿੱਚ ਸਪਲਾਈ ਦੇਣ ਆਏ ਵਿਅਕਤੀ ਕੋਲੋਂ ਪਨੀਰ ਦੀ ਦੂਜੀ ਖੇਪ ਬਰਾਮਦ ਕੀਤੀ ਗਈ। 

ਸਿਹਤ ਵਿਭਾਗ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਜਾਂਚ ਅਤੇ ਨਿਗਰਾਨੀ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ। ਸਿਹਤ ਵਿਭਾਗ ਨੇ ਦੁੱਧ ਉਤਪਾਦਾਂ ਦੇ ਸਪਲਾਇਰਾਂ, ਦੁਕਾਨਦਾਰਾਂ, ਮਠਿਆਈ ਵਿਕਰੇਤਾਵਾਂ ਅਤੇ ਹੋਰ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਤੇ ਖਾਧ ਸੁਰੱਖਿਆ ਦੇ ਨਿਰਧਾਰਤ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਕਿਸੇ ਖਾਧ ਪਦਾਰਥ ਵਿੱਚ ਮਿਲਾਵਟ ਜਾਂ ਗੁਣਵੱਤਾ ਸਬੰਧੀ ਸ਼ੱਕ ਹੋਵੇ ਤਾਂ ਉਹ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ।

Add Zee News as a Preferred Source
TAGS:
Ludhiana News