SOCIAL MEDIA

Newsletter

PARTNER SITES
भाषा चुनें राज्य चुनें

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਵੱਡਾ ਬਿਆਨ

Parvinder Singh Jhota Murder Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Written By Ravinder Singh
Published: Oct 17, 2026, 04:18 PM IST | Updated: Oct 17, 2026, 04:21 PM IST
Join

Parvinder Singh Jhota Murder Case: ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੁਲਿਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਨੁਸਾਰ ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਸਮੇਤ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚੋਂ ਤਿੰਨ ਵਿਅਕਤੀਆਂ ’ਤੇ ਮੁੱਖ ਮੁਲਜ਼ਮ ਦੀ ਭੱਜਣ ਵਿੱਚ ਮਦਦ ਕਰਨ ਦੇ ਦੋਸ਼ ਹਨ। ਪੁਲਿਸ ਵੱਲੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ।

ਡੀਆਈਜੀ ਨੇ ਦੱਸਿਆ ਕਿ ਇਨਸਾਫ਼ ਕਮੇਟੀ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਦੀਆਂ ਮੰਗਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਇਸ ਮਾਮਲੇ ਵਿੱਚ SHO ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ, ਜਦਕਿ DSP ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। 

ਇਸ ਤੋਂ ਇਲਾਵਾ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨਿਕ ਅਤੇ ਸਬੰਧਤ ਕਮੇਟੀਆਂ ਨਾਲ ਗੱਲਬਾਤ ਕੀਤੀ ਗਈ ਹੈ। ਪੁਲਿਸ ਅਨੁਸਾਰ ਸ਼ਹਿਰ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ FIR ਦਰਜ ਕੀਤੀ ਗਈ ਹੈ। ਪ੍ਰਦਰਸ਼ਨ ਦੌਰਾਨ ਇੱਕ ਦੁਕਾਨ ਨੂੰ ਅੱਗ ਲਗਾਉਣ ਦੀ ਘਟਨਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਰਕੂ ਮਾਹੌਲ ਖ਼ਰਾਬ ਕਰਨ ਵਾਲੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਵੱਲੋਂ ਮੁੱਖ ਮੁਲਜ਼ਮ ਨੂੰ ਜਾਰੀ ਕੀਤੇ ਗਏ ਹਥਿਆਰ ਦੇ ਲਾਇਸੈਂਸ ਤੇ ਇਸ ਨਾਲ ਸਬੰਧਤ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਪਹਿਲਾਂ ਸ਼ਿਕਾਇਤ ਦਰਜ ਹੋਣ ਦੇ ਬਾਵਜੂਦ ਉਸ ਨੂੰ ਮੁੜ ਹਥਿਆਰ ਕਿਵੇਂ ਜਾਰੀ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਮਾਮਲੇ ਵਿੱਚ ਕਿਸੇ ਦੀ ਲਾਪਰਵਾਹੀ ਜਾਂ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਪੁਲਿਸ ਨੇ ਪੰਜਾਬ ਅਤੇ ਖ਼ਾਸ ਕਰਕੇ ਮਾਨਸਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਭੜਕਾਊ ਗਤੀਵਿਧੀਆਂ ਤੋਂ ਬਚਣ। ਪੁਲਿਸ ਨੇ ਭਰੋਸਾ ਦਿੱਤਾ ਕਿ ਮਾਮਲੇ ਵਿੱਚ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES