• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Baltej Pannu News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ 'ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

Written ByRavinder Singh
Published: Nov 09, 2026, 20:02 IST|Updated: Nov 09, 2026, 20:04 IST
joinshare
ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

2

ਸੁਖਦੇਵ ਸਿੰਘ ਕੰਗ ਨੇ ਇਟਲੀ 'ਚ ਸੋਨੀਆ ਗਾਂਧੀ ਦੇ ਬਚਪਨ ਦਾ ਘਰ ਖਰੀਦਿਆ; ਅਜਾਇਬ ਘਰ ਵਿੱਚ ਬਦਲਣ ਦੀ ਯੋਜਨਾ

3

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

4

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪੁੱਜਿਆ; ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੀਆਂ

5

ਅਕਾਲੀ ਦਲ ''ਪੁਨਰ ਸੁਰਜੀਤ'' ਨੂੰ ਵੱਡਾ ਝਟਕਾ; ਕਈ ਆਗੂ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Baltej Pannu News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਪ੍ਰਦੂਸ਼ਣ ਦੇ ਨਾਂ 'ਤੇ ਲਗਾਤਾਰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜੇ ਝੋਨੇ ਦੀ ਵਾਢੀ ਸ਼ੁਰੂ ਵੀ ਨਹੀਂ ਹੋਈ ਸੀ, ਉਦੋਂ ਤੋਂ ਹੀ ਦਿੱਲੀ ਦੇ ਭਾਜਪਾ ਨੇਤਾਵਾਂ ਨੇ ਇੱਕੋ ਰਾਗ ਅਲਾਪਣਾ ਸ਼ੁਰੂ ਕਰ ਦਿੱਤਾ ਸੀ ਕਿ ਦਿੱਲੀ ਵਿੱਚ ਧੂੰਆਂ ਪੰਜਾਬ ਤੋਂ ਆ ਰਿਹਾ ਹੈ। 

ਦੀਵਾਲੀ ਉੱਤੇ ਦਿੱਲੀ ਵਿੱਚ ਬਣੇ ਗੈਸ ਚੈਂਬਰ ਵਰਗੇ ਹਾਲਾਤ ਅਤੇ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਛੁਪਾਉਣ ਲਈ ਭਾਜਪਾ ਆਗੂ ਹਰ ਰੋਜ਼ ਨਵੇਂ ਮਨਘੜਤ ਦੋਸ਼ ਲਗਾ ਰਹੇ ਹਨ।
ਭਾਜਪਾ ਆਗੂ ਕਪਿਲ ਮਿਸ਼ਰਾ ਦੇ ਬਿਆਨਾਂ 'ਤੇ ਪਲਟਵਾਰ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਾਤੋ-ਰਾਤ 1200 ਲੋਕਾਂ ਵੱਲੋਂ ਪਰਾਲੀ ਸਾੜਨ ਦਾ ਦਾਅਵਾ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਹਾਸੋਹੀਣਾ ਹੈ। ਜੇਕਰ ਕਪਿਲ ਮਿਸ਼ਰਾ ਦੇ ਦਾਅਵਿਆਂ ਵਿੱਚ ਕੋਈ ਸੱਚਾਈ ਹੈ, ਤਾਂ ਉਨ੍ਹਾਂ ਨੂੰ ਆਪਣੇ ਹੀ ਆਗੂ ਮਨਜਿੰਦਰ ਸਿੰਘ ਸਿਰਸਾ ਤੋਂ ਜਵਾਬ ਮੰਗਣਾ ਚਾਹੀਦਾ ਹੈ, ਜੋ ਕਈ ਦਿਨਾਂ ਤੋਂ ਪੰਜਾਬ ਤੋਂ ਧੂੰਆਂ ਆਉਣ ਦੀ ਬਿਆਨਬਾਜ਼ੀ ਕਰ ਰਹੇ ਸਨ। ਪੰਨੂ ਨੇ ਸਪੱਸ਼ਟ ਕੀਤਾ ਕਿ ਇਸ ਸਾਲ ਪੰਜਾਬ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ 90% ਤੱਕ ਕੰਟਰੋਲ ਹਾਸਲ ਕਰ ਲਿਆ ਹੈ, ਜਦਕਿ ਪਿਛਲੇ ਸਾਲ 80% ਕਮੀ ਦਰਜ ਕੀਤੀ ਗਈ ਸੀ—ਜਿਸ ਦਾ ਸਬੂਤ ਖੁਦ ਸੰਸਦ ਦੇ ਅਧਿਕਾਰਤ ਰਿਕਾਰਡ ਵਿੱਚ ਦਰਜ ਕੇਂਦਰ ਸਰਕਾਰ ਦੇ ਜਵਾਬ ਵਿੱਚ ਮੌਜੂਦ ਹੈ।

ਭਾਜਪਾ ਦੀ ਕਿਸਾਨ-ਵਿਰੋਧੀ ਮਾਨਸਿਕਤਾ 'ਤੇ ਹਮਲਾ ਬੋਲਦਿਆਂ ਪੰਨੂ ਨੇ ਕਿਹਾ ਕਿ ਦਿੱਲੀ ਸਰਹੱਦਾਂ 'ਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ ਬਾਰੇ ਭਾਜਪਾ ਨੇ ਅੱਜ ਤੱਕ ਕੋਈ ਜਵਾਬ ਨਹੀਂ ਦਿੱਤਾ। ਹਰ ਰੋਜ਼ ਕੋਈ ਨਾ ਕੋਈ ਭਾਜਪਾ ਆਗੂ ਆ ਕੇ ਪੰਜਾਬ ਦੇ ਮਿਹਨਤੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਨਾਕਾਮ ਕੋਸ਼ਿਸ਼ ਕਰਦਾ ਹੈ। ਪੰਜਾਬ ਨੇ ਲਗਭਗ ਮੁਕੰਮਲ ਤੌਰ 'ਤੇ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਕੇਲ ਪਾ ਲਈ ਹੈ, ਇਸ ਲਈ ਭਾਜਪਾ ਨੂੰ ਝੂਠੀ ਬਿਆਨਬਾਜ਼ੀ ਬੰਦ ਕਰਕੇ ਆਪਣੀਆਂ ਨਾਕਾਮੀਆਂ ਵੱਲ ਧਿਆਨ ਦੇਣਾ ਚਾਹੀਦਾ ਹੈ।
 

Add Zee News as a Preferred Source
TAGS:
Punjab News