ਪਰਵਿੰਦਰ ਸਿੰਘ ਝੋਟਾ ਕਤਲ ਦੇ ਮੁੱਖ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ
Parvinder Singh Jhota Murder Case: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Parvinder Singh Jhota Murder Case: ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (45) ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਮੁੱਖ ਮੁਲਜ਼ਮ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਮਾਨਸਾ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਮਾਮਲੇ ਨੂੰ ਲੈ ਕੇ ਲੋਕਾਂ ਅਤੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪਰਿਵਾਰ ਵੱਲੋਂ ਇਨਸਾਫ਼ ਮਿਲਣ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪ੍ਰਸ਼ਾਸਨ ਨੇ ਮੁਲਜ਼ਮ ਅਸ਼ਵਨੀ ਕੁਮਾਰ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੇ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਦੇ ਘਰ ’ਤੇ ਬੁਲਡੋਜ਼ਰ/ਜੇ.ਸੀ.ਬੀ. ਚਲਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਮੌਕੇ ’ਤੇ ਭਾਰੀ ਪੁਲਿਸ ਫ਼ੋਰਸ ਤਾਇਨਾਤ ਕੀਤੀ ਗਈ ਹੈ। ਇਹ ਕਾਰਵਾਈ ਪੁਲਿਸ ਦੀ ਨਿਗਰਾਨੀ ਹੇਠ ਕੀਤੀ ਗਈ।
NHRC ਨੇ ਲਿਆ ਨੋਟਿਸ
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੀ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਮਾਮਲੇ ਸਬੰਧੀ ਰਿਪੋਰਟ ਮੰਗੀ ਹੈ। ਇਸ ਕਾਰਵਾਈ ਨਾਲ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ 'ਤੇ ਦਬਾਅ ਹੋਰ ਵਧ ਗਿਆ ਹੈ। ਮਾਨਸਾ ਵਿੱਚ ਚੱਲ ਰਹੇ ਧਰਨੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪੁਲਿਸ ਨੇ ਰਸਤੇ ਵਿੱਚ ਰੋਕ ਲਿਆ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ
ਇਸੇ ਤਰ੍ਹਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਵੀ ਅੱਗੇ ਜਾਣ ਤੋਂ ਰੋਕਿਆ ਗਿਆ। ਪਰਿਵਾਰ ਅਤੇ ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਮਾਮਲੇ ਵਿੱਚ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਜਾਂਚ ਅਤੇ ਅਗਲੀ ਕਾਨੂੰਨੀ ਕਾਰਵਾਈ 'ਤੇ ਸਾਰਿਆਂ ਦੀ ਨਜ਼ਰ ਹੈ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਦਾ ਸਾਥੀ ਗ੍ਰਿਫਤਾਰ