SOCIAL MEDIA

Newsletter

PARTNER SITES
भाषा चुनें राज्य चुनें

ਭਾਜਪਾ-ਅਕਾਲੀ ਦਲ ਦੇ ਗੱਠਜੋੜ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਵੱਡਾ ਬਿਆਨ

Birendra Goyal Statement News: ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

Written By Ravinder Singh
Published: Oct 29, 2026, 03:56 PM IST | Updated: Oct 29, 2026, 04:00 PM IST
Join

Birendra Goyal Statement News: ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉੱਥੇ ਹੀ ਹਲਕਾ ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਵਿਖੇ ਪੰਜਾਬ ਸਰਕਾਰ ਦੀ ''ਮੇਰਾ ਘਰ ਮੇਰੇ ਨਾਮ'' ਯੋਜਨਾ ਤਹਿਤ 325 ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਗਏ। 

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਾਭਪਾਤਰੀਆਂ ਨੂੰ ਰਜਿਸਟਰੀ ਪੱਤਰ ਸੌਂਪੇ ਅਤੇ ਘਰਾਂ ਦੇ ਮਾਲਕ ਬਣਨ 'ਤੇ ਵਧਾਈ ਦਿੱਤੀ। ਹਲਕਾ ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ ਵਿਖੇ ਪੰਜਾਬ ਸਰਕਾਰ ਦੀ ''ਮੇਰਾ ਘਰ ਮੇਰੇ ਨਾਮ'' ਯੋਜਨਾ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। 

ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਪਿੰਡ ਦੇ 325 ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਸਬੰਧੀ ਦਸਤਾਵੇਜ਼ ਸੌਂਪੇ ਗਏ। ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਕਈ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ ਪਰ ਉਨ੍ਹਾਂ ਕੋਲ ਮਾਲਕਾਨਾ ਹੱਕ ਨਹੀਂ ਸਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਅਜਿਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦੇਣ ਦਾ ਕੰਮ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਸਾਰੇ ਪਰਿਵਾਰਾਂ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : 9.34 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਆਉਣਗੇ ਪੈਸੇ; ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 24ਵੀਂ ਕਿਸ਼ਤ ਭਲਕੇ ਹੋਵੇਗੀ ਜਾਰੀ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਵੀ ਮੰਤਰੀ ਬਰਿੰਦਰ ਗੋਇਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਗਠਜੋੜ ਲੋਕਾਂ ਨੇ ਪਹਿਲਾਂ ਵੀ ਦੇਖਿਆ ਹੈ। ਪਹਿਲਾਂ ਵੀ ਲੋਕ ਇਨ੍ਹਾਂ ਦਾ ਰਾਜ ਹੰਢਾਅ ਚੁੱਕੇ ਹਨ। 700 ਕਿਸਾਨਾਂ ਦੀ ਲਾਸ਼ਾਂ ਬਾਰਡਰ ਤੋਂ ਚੁੱਕ ਕੇ ਲਿਆਂਦੀਆਂ ਹਨ, ਹੁਣ ਇਹ ਕਿਸ ਮੂੰਹ ਨਾਲ ਵੋਟਾਂ ਮੰਗ ਰਹੇ ਹਨ।

ਇਹ ਵੀ ਪੜ੍ਹੋ : Punjabi News Live: 'ਆਪ' ਦੀ ਦਿੱਲੀ ਵਿੱਚ ਅਹਿਮ ਮੀਟਿੰਗ, ਉਮੀਦਵਾਰਾਂ ਦੇ ਨਾਵਾਂ ਉਤੇ ਹੋਵੇਗੀ ਚਰਚਾ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES