ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ਨੂੰ "ਵੋਟ ਚੋਰ ਪਾਰਟੀ" ਤੇ ਅਕਾਲੀ ਦਲ ਨੂੰ "ਬੇਅਦਬੀ ਪਾਰਟੀ" ਕਰਾਰ ਦਿੱਤਾ
Harbhajan Singh ETO News: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਦੀ ਜਵਾਨੀ ਕਿਸਾਨੀ ਤੇ ਧਰਮ ਦੇ ਨੁਕਸਾਨ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ।
Harbhajan Singh ETO News: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਦੀ ਜਵਾਨੀ ਕਿਸਾਨੀ ਤੇ ਧਰਮ ਦੇ ਨੁਕਸਾਨ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਦੋਸ਼ ਮੰਤਰੀ ਨੇ ਸਵਾਲ ਕੀਤਾ ਕਿ ਭਾਜਪਾ ਨੂੰ ਅਜਿਹੀ ਪਾਰਟੀ ਨਾਲ ਗੱਠਜੋੜ ਕਰਨ ਦੀ ਲੋੜ ਕਿਉਂ ਪੈ ਰਹੀ ਹੈ, ਜਿਸ ਨੂੰ ਉਹ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਧਰਮ ਦੇ ਨੁਕਸਾਨ ਲਈ ਜ਼ਿੰਮੇਵਾਰ ਠਹਿਰਾਉਂਦੇ ਹਨ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਸੰਭਾਵੀ ਗੱਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਦੋਵਾਂ ਪਾਰਟੀਆਂ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਦਾ ਮੁੱਖ ਮਕਸਦ ਕਿਸੇ ਵੀ ਤਰੀਕੇ ਨਾਲ ਸੱਤਾ ਹਾਸਲ ਕਰਨਾ ਹੈ।
ਨਸ਼ਿਆਂ ਦੇ ਮੁੱਦੇ ’ਤੇ ਭਾਜਪਾ ਨੂੰ ਘੇਰਿਆ
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅਮਿਤ ਸ਼ਾਹ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਰ ਰਹੇ ਹਨ ਪਰ ਉਨ੍ਹਾਂ ਨੂੰ ਪਹਿਲਾਂ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਸਾਲ 2007 ਤੋਂ 2017 ਤੱਕ ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਦੌਰਾਨ ਨਸ਼ਿਆਂ ਦੀ ਸਮੱਸਿਆ ਕਿਉਂ ਵਧੀ। ਉਨ੍ਹਾਂ ਸਵਾਲ ਕੀਤਾ ਕਿ ਜੇ ਭਾਜਪਾ ਨਸ਼ਿਆਂ ਨੂੰ ਖ਼ਤਮ ਕਰਨ ਲਈ ਗੰਭੀਰ ਹੈ ਤਾਂ ਪਿਛਲੇ ਸਮੇਂ ਦੀ ਸਰਕਾਰ ਦੌਰਾਨ ਇਸ ਸਮੱਸਿਆ ਨੂੰ ਕਿਉਂ ਨਹੀਂ ਰੋਕਿਆ ਗਿਆ।
ਬਿਕਰਮ ਮਜੀਠੀਆ ਦਾ ਨਾਂ ਲੈ ਕੇ ਚੁੱਕੇ ਸਵਾਲ
ਮੰਤਰੀ ਨੇ ਆਪਣੇ ਬਿਆਨ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਨਾਂ ਲੈਂਦਿਆਂ ਅਮਿਤ ਸ਼ਾਹ ਨੂੰ ਸਵਾਲ ਕੀਤਾ ਕਿ ਨਸ਼ਿਆਂ ਦੇ ਮੁੱਦੇ ’ਤੇ ਚਰਚਾ ਕਰਦਿਆਂ ਅਜਿਹੇ ਆਗੂ ਨਾਲ ਸਿਆਸੀ ਨੇੜਤਾ ਦੀਆਂ ਗੱਲਾਂ ਕਿਉਂ ਹੋ ਰਹੀਆਂ ਹਨ। ਉਨ੍ਹਾਂ ਇਸ ਨੂੰ ਭਾਜਪਾ ਦੇ ਨਸ਼ਾ ਖ਼ਤਮ ਕਰਨ ਦੇ ਦਾਅਵਿਆਂ ਨਾਲ ਜੋੜ ਕੇ ਸਵਾਲ ਖੜ੍ਹੇ ਕੀਤੇ।
ਅਕਾਲੀ ਦਲ ’ਤੇ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਹਮਲਾ
ਹਰਭਜਨ ਸਿੰਘ ਈਟੀਓ ਨੇ ਭਾਜਪਾ ਨੂੰ ''ਵੋਟ ਚੋਰ ਪਾਰਟੀ'' ਤੇ ਅਕਾਲੀ ਦਲ ਨੂੰ ''ਬੇਅਦਬੀ ਪਾਰਟੀ'' ਕਹਿ ਕੇ ਨਿਸ਼ਾਨਾ ਬਣਾਇਆ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਦੋਵੇਂ ਪਾਰਟੀਆਂ ਇਕੱਠੀਆਂ ਹੋ ਕੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਰ ਰਹੀਆਂ ਹਨ, ਜਦਕਿ ਉਨ੍ਹਾਂ ਦੇ ਪਿਛਲੇ ਰਾਜ ਦੌਰਾਨ ਪੰਜਾਬ ਨੂੰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ।
ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਧਰਮ ਦਾ ਮੁੱਦਾ ਚੁੱਕਿਆ
ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਧਰਮ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਪਾਰਟੀਆਂ ਨਾਲ ਗਠਜੋੜ ਕਰਨ ਦੀ ਲੋੜ ਬਾਰੇ ਭਾਜਪਾ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਿਤ ਸ਼ਾਹ ਤੋਂ ਇਸ ਸਬੰਧੀ ਜਵਾਬ ਮੰਗ ਰਹੇ ਹਨ।