• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, 24 ਘੰਟਿਆਂ ਅੰਦਰ ਖਾਤਿਆਂ ਵਿੱਚ ਪੈਸੇ ਪਾਉਣ ਦਾ ਦਾਅਵਾ

ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, 24 ਘੰਟਿਆਂ ਅੰਦਰ ਖਾਤਿਆਂ ਵਿੱਚ ਪੈਸੇ ਪਾਉਣ ਦਾ ਦਾਅਵਾ

Sri Muktsar Sahib News: ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ।

Written ByRavinder Singh
Published: Oct 11, 2026, 05:11 PM IST|Updated: Oct 11, 2026, 05:14 PM IST
joinshare
ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, 24 ਘੰਟਿਆਂ ਅੰਦਰ ਖਾਤਿਆਂ ਵਿੱਚ ਪੈਸੇ ਪਾਉਣ ਦਾ ਦਾਅਵਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Sri Muktsar Sahib News: ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਮੰਡੀ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਮੰਤਰੀ ਨੇ ਝੋਨੇ ਦੀ ਖਰੀਦ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ, ਬਾਰਦਾਨੇ ਅਤੇ ਮੀਂਹ ਕਾਰਨ ਗਿੱਲੇ ਹੋਏ ਝੋਨੇ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਘੱਟੋ-ਘੱਟ ਸਮਰਥਨ ਮੁੱਲ ਦੇ ਮੁਤਾਬਕ 24 ਘੰਟਿਆਂ ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਅਕਤੂਬਰ ਤੋਂ ਪੰਜਾਬ ਵਿੱਚ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਉਹ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫ਼ਰੀਦਕੋਟ ਜ਼ਿਲ੍ਹਿਆਂ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਦੇ ਨਾਲ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,461 ਰੁਪਏ ਪ੍ਰਤੀ ਕੁਇੰਟਲ ਤੈਅ ਹੈ ਅਤੇ ਖਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਉਣ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਮੁਤਾਬਕ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ, ਚੌਲ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਨੂੰ ਵੀ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਿਛਲੇ ਕਈ ਖਰੀਦ ਸੀਜ਼ਨਾਂ ਦੌਰਾਨ ਸਰਕਾਰ ਵੱਲੋਂ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਕਈ-ਕਈ ਦਿਨ ਉਡੀਕ ਕਰਨੀ ਪੈਂਦੀ ਸੀ, ਬਾਰਦਾਨੇ ਦੀ ਘਾਟ ਅਤੇ ਖਰੀਦ ਵਿੱਚ ਦੇਰੀ ਵਰਗੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਸਨ ਅਤੇ ਅਦਾਇਗੀ ਲਈ ਵੀ ਕਿਸਾਨਾਂ ਨੂੰ ਧਰਨੇ ਲਗਾਉਣੇ ਪੈਂਦੇ ਸਨ। ਪਰ ਇਸ ਵਾਰ ਸਰਕਾਰ ਦਾ ਯਤਨ ਹੈ ਕਿ ਕਿਸਾਨ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਆਵੇ, ਸਮੇਂ ਸਿਰ ਉਸ ਦੀ ਖਰੀਦ ਹੋਵੇ ਅਤੇ ਨਿਰਧਾਰਤ ਸਮੇਂ ਅੰਦਰ ਪੈਸੇ ਉਸ ਦੇ ਖਾਤੇ ਵਿੱਚ ਪਹੁੰਚ ਜਾਣ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਰੱਖਿਆ ਗਿਆ ਹੈ ਤੇ ਇਸ ਨੂੰ ਪੂਰਾ ਕਰਨ ਲਈ ਸਰਕਾਰੀ ਤੰਤਰ ਲਗਾਤਾਰ ਕੰਮ ਕਰ ਰਿਹਾ ਹੈ। ਮੰਤਰੀ ਵੱਲੋਂ ਦਿੱਤੇ ਅੰਕੜਿਆਂ ਅਨੁਸਾਰ, ਉਸ ਸਮੇਂ ਤੱਕ ਮੰਡੀਆਂ ਵਿੱਚ ਲਗਭਗ 21 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਸੀ, ਜਦਕਿ ਕਰੀਬ 20 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਹਿਸਾਬ ਨਾਲ ਲਗਭਗ 3,111 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਮੁਕਤਸਰ ਸਾਹਿਬ ਦੀ ਦਾਣਾ ਮੰਡੀ ਵਿੱਚ ਮੀਂਹ ਕਾਰਨ ਗਿੱਲੇ ਹੋਏ ਝੋਨੇ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੁਦਰਤ ਦੇ ਮੌਸਮ ਉੱਤੇ ਕਿਸੇ ਦਾ ਵੱਸ ਨਹੀਂ, ਪਰ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ। 

ਉਨ੍ਹਾਂ ਕਿਹਾ ਕਿ ਮੀਂਹ ਕਾਰਨ ਜਿੱਥੇ ਵੀ ਝੋਨਾ ਗਿੱਲਾ ਹੋਇਆ ਹੈ, ਉੱਥੇ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨ ਕੀਤੇ ਜਾਣਗੇ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਬਾਰਦਾਨੇ ਦੀ ਘਾਟ ਸਬੰਧੀ ਵੀ ਕਿਹਾ ਕਿ ਸਰਕਾਰ ਕੋਲ ਲੋੜੀਂਦੇ ਪ੍ਰਬੰਧ ਹਨ। ਮੰਤਰੀ ਨੇ ਅੱਗੇ ਕਿਹਾ ਕਿ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਸਰਕਾਰ ਦੀ ਪਹਿਲ ਹੈ। 

ਉਨ੍ਹਾਂ ਮੁਤਾਬਕ ਕਿਸਾਨਾਂ ਨੂੰ ਮੰਡੀਆਂ ਵਿੱਚ ਬੇਲੋੜੀ ਉਡੀਕ ਤੋਂ ਬਚਾਉਣਾ, ਫ਼ਸਲ ਦੀ ਖਰੀਦ ਸਮੇਂ ਸਿਰ ਕਰਨਾ ਅਤੇ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋੜੀਂਦੇ ਕਦਮ ਚੁੱਕੇ ਜਾਣਗੇ।

Add Zee News as a Preferred Source
TAGS:
Punjab News
Zee punjabi News
Punjabi News