SOCIAL MEDIA

Newsletter

PARTNER SITES
भाषा चुनें राज्य चुनें

ਏਐੱਸਆਈ ਸੁਖਚੈਨ ਸਿੰਘ ’ਤੇ ਹਮਲੇ ਦਾ ਮਾਮਲਾ ਟਰੇਸ; ਆਈਜੀ ਕੀਤੇ ਖੁਲਾਸੇ

Amritsar News: ਅਜਨਾਲਾ ਦੇ ਜਗਦੇਵ ਕਲਾਂ ਵਿਖੇ 4 ਅਕਤੂਬਰ ਨੂੰ ਜੀ.ਆਰ.ਪੀ. ਵਿੱਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ।

Written By Ravinder Singh
Published: Oct 12, 2026, 06:00 PM IST | Updated: Oct 12, 2026, 06:04 PM IST
Join

Amritsar News(ਭਰਤ ਸ਼ਰਮਾ): ਅਜਨਾਲਾ ਦੇ ਜਗਦੇਵ ਕਲਾਂ ਵਿਖੇ 4 ਅਕਤੂਬਰ ਨੂੰ ਜੀ.ਆਰ.ਪੀ. ਵਿੱਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਆਈਜੀ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਨੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਟਰੇਸ ਕਰ ਲਿਆ ਹੈ। 

ਪੁਲਿਸ ਅਨੁਸਾਰ 4 ਅਕਤੂਬਰ ਦੀ ਸ਼ਾਮ ਕਰੀਬ ਸਵਾ ਸੱਤ ਵਜੇ ਜਗਦੇਵ ਕਲਾਂ ਵਿਖੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਏਐੱਸਆਈ ਸੁਖਚੈਨ ਸਿੰਘ ’ਤੇ ਗੋਲੀ ਚਲਾਈ ਸੀ, ਜਿਸ ਕਾਰਨ ਉਹ ਬਾਂਹ ਵਿੱਚ ਜ਼ਖ਼ਮੀ ਹੋ ਗਏ ਸਨ। ਇਲਾਕੇ ਵਿੱਚ ਸੀਸੀਟੀਵੀ ਕੈਮਰੇ ਘੱਟ ਹੋਣ ਅਤੇ ਹਨੇਰਾ ਹੋਣ ਦੇ ਬਾਵਜੂਦ ਪੁਲਿਸ ਨੇ ਜਾਂਚ ਕਰਦਿਆਂ ਮੁਲਜ਼ਮਾਂ ਤੱਕ ਪਹੁੰਚ ਕੀਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਸਿਮਰ, ਬਲਜੀਤ ਸਿੰਘ ਅਤੇ ਸਾਹਿਬ ਸਿੰਘ ਗੋਰੀ ਵਜੋਂ ਹੋਈ ਹੈ। ਪੁਲਿਸ ਮੁਤਾਬਕ ਸਿਮਰਨਜੀਤ ਮੋਟਰਸਾਈਕਲ ਚਲਾ ਰਿਹਾ ਸੀ, ਜਦਕਿ ਸਾਹਿਬ ਸਿੰਘ ਗੋਰੀ ਨੇ ਗੋਲੀ ਚਲਾਈ ਸੀ। 

ਆਈਜੀ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਦੇ ਤਾਰ ਪਾਕਿਸਤਾਨ ਵਿੱਚ ਬੈਠੇ ਇੱਕ ਆਈਐੱਸਆਈ ਏਜੰਟ ਨਾਲ ਜੁੜੇ ਹੋਏ ਹਨ। ਪੁਲਿਸ ਅਨੁਸਾਰ ਬਲਜੀਤ ਸਿੰਘ ਨੂੰ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬੰਦ ਰਹਿਣ ਦੌਰਾਨ ਵਰਗਲਾਇਆ ਗਿਆ ਸੀ ਅਤੇ ਹਮਲੇ ਤੋਂ ਪਹਿਲਾਂ ਰੇਕੀ ਵੀ ਕਰਵਾਈ ਗਈ ਸੀ। ਪੁਲਿਸ ਵੱਲੋਂ ਹਥਿਆਰ ਬਰਾਮਦ ਕਰਨ ਲਈ ਬਲਜੀਤ ਸਿੰਘ ਗੋਰੀ ਨੂੰ ਮੌਕੇ ’ਤੇ ਲਿਜਾਇਆ ਗਿਆ ਤਾਂ ਪੁਲਿਸ ਦੇ ਦਾਅਵੇ ਅਨੁਸਾਰ ਉਸ ਨੇ ਸਰਕਾਰੀ ਰਿਵਾਲਵਰ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 139 ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ 4.82 ਕਰੋੜ ਰੁਪਏ ਦੇ ਕਰਜ਼ੇ ਵੰਡੇ: ਡਾ. ਬਲਜੀਤ ਕੌਰ

ਇਸ ਦੌਰਾਨ ਦੋ ਗੋਲੀਆਂ ਚੱਲੀਆਂ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਦੀ ਲੱਤ ਵਿੱਚ ਲੱਗੀ। ਉਸ ਨੂੰ ਇਲਾਜ ਲਈ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ ਹੈ। ਆਈਜੀ ਭੁੱਲਰ ਨੇ ਇਸ ਕਾਰਵਾਈ ਲਈ ਐੱਸ.ਐੱਸ.ਪੀ. ਕੰਵਰਪ੍ਰੀਤ ਸਿੰਘ ਚਾਹਲ ਅਤੇ ਜਾਂਚ ਵਿੱਚ ਸ਼ਾਮਲ ਪੁਲਿਸ ਟੀਮ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ : ਲੁਧਿਆਣਾ ਦੀ ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਦਾ ਮਾਮਲਾ; ਮੁੱਖ ਚੋਣ ਅਧਿਕਾਰੀ ਨੇ ਦੱਸਿਆ ਗੁੰਮਰਾਹਕੁੰਨ 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES