• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੀਬੀਆਈ ਨੇ ਓਐਸਡੀ ਰਾਜਬੀਰ ਘੁੰਮਣ ਨੂੰ ਸੋਮਵਾਰ ਨੂੰ ਮੁੜ ਕੀਤਾ ਤਲਬ; ਤਿੰਨ ਆਗੂ ਵੀ ਸੱਦੇ

ਸੀਬੀਆਈ ਨੇ ਓਐਸਡੀ ਰਾਜਬੀਰ ਘੁੰਮਣ ਨੂੰ ਸੋਮਵਾਰ ਨੂੰ ਮੁੜ ਕੀਤਾ ਤਲਬ; ਤਿੰਨ ਆਗੂ ਵੀ ਸੱਦੇ

OSD Rajbir Ghuman: ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਸੀਬੀਆਈ ਵੱਲੋਂ ਪੁੱਛਗਿੱਛ ਕਰਨ ਮਗਰੋਂ ਹੁਣ ਉਨ੍ਹਾਂ ਦੀ ਨੇੜਲੀ ਤਿੱਕੜੀ ਨੂੰ ਤਲਬ ਕੀਤਾ ਹੈ।

Written ByRavinder Singh
Published: Oct 17, 2026, 12:43 PM IST|Updated: Oct 17, 2026, 12:46 PM IST
joinshare
ਸੀਬੀਆਈ ਨੇ ਓਐਸਡੀ ਰਾਜਬੀਰ ਘੁੰਮਣ ਨੂੰ ਸੋਮਵਾਰ ਨੂੰ ਮੁੜ ਕੀਤਾ ਤਲਬ; ਤਿੰਨ ਆਗੂ ਵੀ ਸੱਦੇ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ: 1.27 ਲੱਖ ਤੋਂ ਵੱਧ ਗ੍ਰਿਫ਼ਤਾਰ; 7,265 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ: 1.27 ਲੱਖ ਤੋਂ ਵੱਧ ਗ੍ਰਿਫ਼ਤਾਰ; 7,265 ਕਿਲੋ ਹੈਰੋਇਨ ਬਰਾਮਦ

2

ਕੇਂਦਰ, ਪੰਜਾਬ ਨੂੰ ਬਿਜਲੀ ਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਮਾਨ

3

ਗੁਰਦਾਸਪੁਰ ਦੇ ਪਿੰਡ ਮੁਨਨ ਕਲਾਂ ਵਿੱਚ ਐਨਆਈਏ ਦੀ ਛਾਪੇਮਾਰੀ; ਵਿਦੇਸ਼ ਤੋਂ ਪੈਸੇ ਨਾਲ ਜੁੜੇ ਤਾਰ

4

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5

ਸੀਬੀਆਈ ਨੇ ਓਐਸਡੀ ਰਾਜਬੀਰ ਘੁੰਮਣ ਨੂੰ ਸੋਮਵਾਰ ਨੂੰ ਮੁੜ ਕੀਤਾ ਤਲਬ; ਤਿੰਨ ਆਗੂ ਵੀ ਸੱਦੇ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

OSD Rajbir Ghuman: ਸੀਬੀਆਈ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਪੁੱਛਗਿੱਛ ਕਰਨ ਮਗਰੋਂ ਹੁਣ ਉਨ੍ਹਾਂ ਦੀ ਨੇੜਲੀ ਤਿੱਕੜੀ ਨੂੰ ਤਲਬ ਕੀਤਾ ਹੈ। ਘੁੰਮਣ ਤੋਂ ਲਗਭਗ ਛੇ ਘੰਟੇ ਪੁੱਛਗਿੱਛ ਕੀਤੀ ਗਈ। ਸੀਬੀਆਈ ਨੇ ਪੁੱਛਗਿੱਛ ਮਗਰੋਂ ਸੋਮਵਾਰ ਨੂੰ ਰਾਜਬੀਰ ਘੁੰਮਣ ਨੂੰ ਮੁੜ ਪੁੱਛਗਿੱਛ ਲਈ ਸੱਦਿਆ ਹੈ। ਭਲਕੇ ਐਤਵਾਰ ਨੂੰ ਨਿਤਿਨ ਗੋਹਲ, ਜਿਤਿਨ ਗੋਹਲ ਅਤੇ ਬੀਰ ਦਵਿੰਦਰ ਸਿੰਘ ਨੂੰ ਸੀਬੀਆਈ ਨੇ ਬੁਲਾਇਆ ਹੈ।

 ਪਤਾ ਲੱਗਾ ਹੈ ਕਿ ਇਹ ਤਿੰਨੋਂ ਜਣੇ ਐਤਵਾਰ ਨੂੰ ਜਾਂਚ ਕੇਂਦਰੀ ਜਾਂਚ ਬਿਊਰੋ ਅੱਗੇ ਪੇਸ਼ ਹੋਣਗੇ। ਜਾਂਚ ਨੇ ਆਪਣਾ ਜਾਂਚ ਦਾ ਦਾਇਰਾ ਕਾਫੀ ਵਧਾ ਲਿਆ ਹੈ। ਕਾਬਿਲੇਗੌਰ ਹੈ ਕਿ ਈਡੀ ਦੇ ਨਾਲ-ਨਾਲ ਇਸ ਮਾਮਲੇ ਦੀ ਸੀਬੀਆਈ ਵੀ ਜਾਂਚ ਕਰ ਰਹੀ ਹੈ।  ਇਸ ਦੌਰਾਨ ਘੁੰਮਣ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਕਲੀਨ ਚਿੱਟ ਮਿਲੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਜਿੰਨੀ ਵਾਰ ਸੱਦਿਆ ਜਾਵੇਗਾ, ਉਹ ਜਾਂਚ ਵਿੱਚ ਸ਼ਾਮਿਲ ਹੋਣਗੇ।

ਇਸ ਤੋਂ ਪਹਿਲਾਂ ਜਾਂਚ ਏਜੰਸੀ ਵੱਲੋਂ ਨਿਤਿਨ ਗੋਹਲ ਸਮੇਤ ਕੁਝ ਹੋਰ ਵਿਅਕਤੀਆਂ ਨਾਲ ਸਬੰਧਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ। ਐਕਸ਼ਨ ਦੌਰਾਨ ਦਸਤਾਵੇਜ਼ਾਂ ਤੇ ਡਿਜੀਟਲ ਸਮੱਗਰੀ ਦੀ ਮਿਲਣ ਦੀ ਚਰਚਾ ਵੀ ਸੀ। ਸੂਤਰਾਂ ਮੁਤਾਬਕ ਈਡੀ ਨੇ ਨਿਤਿਨ ਗੋਹਲ ਕੋਲੋਂ ਨਕਦੀ ਵੀ ਬਰਾਮਦ ਕੀਤੀ। ਈਡੀ ਇਸ ਮਾਮਲੇ ਵਿੱਚ ਕਥਿਤ ਵਿੱਤੀ ਲੈਣ-ਦੇਣ, ਦਸਤਾਵੇਜ਼ਾਂ ਅਤੇ ਇਸ ਨਾਲ ਜੁੜੇ ਵਿਅਕਤੀਆਂ ਦੀ ਭੂਮਿਕਾ ਦੀ ਘੋਖ ਕਰ ਰਹੀ ਹੈ।

ਈਡੀ ਵੱਲੋਂ ਨੋਟਿਸ ਜਾਰੀ ਕਰਕੇ ਰਾਜਬੀਰ ਘੁੰਮਣ ਨੂੰ ਸ਼ੁੱਕਰਵਾਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਸੱਦਿਆ ਗਿਆ ਸੀ। ਇਸ ਨੋਟਿਸ ਕਾਰਨ ਉਹ ਪੜਤਾਲ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ। ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਵੀ ਰਾਜਬੀਰ ਘੁੰਮਣ ਨੂੰ ਪੁੱਛਗਿੱਛ ਲਈ ਤਿੰਨ ਵਾਰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਕਿਸੇ ਵੀ ਵਾਰ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ 12 ਅਕਤੂਬਰ ਨੂੰ ਸਿਖਰਲੀ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਐਕਸ਼ਨ ’ਤੇ ਅੰਤਰਿਮ ਰੋਕ ਲਗਾ ਦਿੱਤੀ ਸੀ।

ਇਸ ਮਾਮਲੇ ਦੀ ਸੀਬੀਆਈ ਦੇ ਨਾਲ-ਨਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵੀ ਕੀਤੀ ਜਾ ਰਹੀ ਹੈ। ਰਾਜਬੀਰ ਘੁੰਮਣ ਦੇ ਵਕੀਲ ਜੀਪੀਐੱਸ ਘੁੰਮਣ ਨੇ ਦੱਸਿਆ ਕਿ ਈਡੀ ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਮੁਤਾਬਕ ਈਡੀ ਨੇ 13 ਅਕਤੂਬਰ ਨੂੰ ਜਲੰਧਰ ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਹੁਣ ਦੋਵੇਂ ਕੇਂਦਰੀ ਏਜੰਸੀਆਂ ਆਪੋ-ਆਪਣੇ ਜਾਂਚ ਦੇ ਘੇਰੇ ਵਿੱਚ ਆਉਂਦੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਕਰ ਰਹੀਆਂ ਹਨ।

ਸੀਬੀਆਈ ਵੱਲੋਂ ਕੀਤੀ ਜਾ ਰਹੀ ਜਾਂਚ ਵਿੱਚ ਸਰਕਾਰੀ ਵਿਭਾਗਾਂ ਵਿੱਚ ਅਧਿਕਾਰੀਆਂ ਦੀਆਂ ਤਬਾਦਲਿਆਂ ਤੇ ਪੋਸਟਿੰਗ, ਟੈਂਡਰ ਪ੍ਰਕਿਰਿਆਵਾਂ ਤੇ ਸਰਕਾਰੀ ਫ਼ਾਈਲਾਂ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਪਾਸੇ ਈਡੀ ਦਾ ਧਿਆਨ ਕਥਿਤ ਵਿੱਤੀ ਲੈਣ-ਦੇਣ ਅਤੇ ਮਨੀ ਲਾਂਡਰਿੰਗ ਨਾਲ ਜੁੜੇ ਮਾਮਲਿਆਂ ’ਤੇ ਕੇਂਦਰਿਤ ਹੈ। ਈਡੀ ਨੇ ਜਾਂਚ ਦੌਰਾਨ ਵਟਸਐਪ ਚੈਟਾਂ ਤੇ ਹੋਰ ਡਿਜੀਟਲ ਸਬੂਤ ਮਿਲਣ ਦਾ ਦਾਅਵਾ ਵੀ ਕੀਤਾ ਹੈ। 

ਏਜੰਸੀ ਮੁਤਾਬਕ ਇਨ੍ਹਾਂ ਕਥਿਤ ਚੈਟਾਂ ਤੇ ਡਿਜੀਟਲ ਸਮੱਗਰੀ ਵਿੱਚ ਅਧਿਕਾਰੀਆਂ ਦੀਆਂ ਟਰਾਂਸਫਰਾਂ ਤੇ ਪੋਸਟਿੰਗਾਂ, ਨੀਤੀਗਤ ਫ਼ੈਸਲਿਆਂ, ਟੈਂਡਰਾਂ ਤੇ ਸਰਕਾਰੀ ਦਸਤਾਵੇਜ਼ਾਂ ਤੱਕ ਪਹੁੰਚ ਨਾਲ ਸਬੰਧਤ ਗੱਲਬਾਤ ਦਾ ਜ਼ਿਕਰ ਹੈ। ਜਾਂਚ ਏਜੰਸੀ ਇਨ੍ਹਾਂ ਸਬੂਤਾਂ ਦੇ ਆਧਾਰ ’ਤੇ ਇਹ ਪਤਾ ਲਗਾਉਣ ਦਾ ਯਤਨ ਕਰ ਰਹੀ ਹੈ ਕਿ ਸਰਕਾਰੀ ਕੰਮਕਾਜ, ਪ੍ਰਸ਼ਾਸਨਿਕ ਫ਼ੈਸਲਿਆਂ ਤੇ ਪ੍ਰਵਾਨਗੀਆਂ ਨਾਲ ਜੁੜੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਵਰਤਿਆ ਗਿਆ ਸੀ ਜਾਂ ਨਹੀਂ। ਹਾਲਾਂਕਿ ਇਸ ਮਾਮਲੇ ਵਿੱਚ ਸਾਹਮਣੇ ਆਏ ਦੋਸ਼ ਤੇ ਦਾਅਵੇ ਜਾਂਚ ਏਜੰਸੀਆਂ ਦੇ ਹਨ ਅਤੇ ਜਾਂਚ ਹਾਲੇ ਜਾਰੀ ਹੈ।

Add Zee News as a Preferred Source
TAGS:
OSD Rajbir Ghuman