• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਚਰਨਜੀਤ ਸਿੰਘ ਚੰਨੀ ਨੇ 'ਆਪ' ਸਰਕਾਰ ਉਤੇ ਬੋਲਿਆ ਹਮਲਾ; ਸੋਨੀਆ ਗਾਂਧੀ ਦੀ ਕਿਤਾਬ ਉਤੇ ਕਿਹਾ...

ਚਰਨਜੀਤ ਸਿੰਘ ਚੰਨੀ ਨੇ 'ਆਪ' ਸਰਕਾਰ ਉਤੇ ਬੋਲਿਆ ਹਮਲਾ; ਸੋਨੀਆ ਗਾਂਧੀ ਦੀ ਕਿਤਾਬ ਉਤੇ ਕਿਹਾ...

Charanjit Singh Channi News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿੱਚ ਆਪਣੀ ਰਿਹਾਇਸ਼ ਉਤੇ ਪ੍ਰੈਸ ਕਾਨਫਰੰਸ ਕੀਤੀ।

Written ByRavinder Singh
Published: Nov 11, 2026, 17:49 IST|Updated: Nov 11, 2026, 17:51 IST
joinshare
ਚਰਨਜੀਤ ਸਿੰਘ ਚੰਨੀ ਨੇ 'ਆਪ' ਸਰਕਾਰ ਉਤੇ ਬੋਲਿਆ ਹਮਲਾ; ਸੋਨੀਆ ਗਾਂਧੀ ਦੀ ਕਿਤਾਬ ਉਤੇ ਕਿਹਾ...

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

2

ਸੁਖਦੇਵ ਸਿੰਘ ਕੰਗ ਨੇ ਇਟਲੀ 'ਚ ਸੋਨੀਆ ਗਾਂਧੀ ਦੇ ਬਚਪਨ ਦਾ ਘਰ ਖਰੀਦਿਆ; ਅਜਾਇਬ ਘਰ ਵਿੱਚ ਬਦਲਣ ਦੀ ਯੋਜਨਾ

3

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

4

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪੁੱਜਿਆ; ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੀਆਂ

5

ਅਕਾਲੀ ਦਲ ''ਪੁਨਰ ਸੁਰਜੀਤ'' ਨੂੰ ਵੱਡਾ ਝਟਕਾ; ਕਈ ਆਗੂ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Charanjit Singh Channi News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿੱਚ ਆਪਣੀ ਰਿਹਾਇਸ਼ ਉਤੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ  ਚੰਨੀ ਨੇ ਪੰਜਾਬ ਸਰਕਾਰ ਉੱਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਉੱਤੇ ਹਜ਼ਾਰਾਂ ਦੀ ਗਿਣਤੀ ਵਿੱਚ ਪਰਾਲੀ ਨੂੰ ਸਾੜਨ ਦੇ ਪਰਚੇ ਕੀਤੇ ਜਾ ਰਹੇ ਹਨ ਜੋ ਕਿ ਕਿਸਾਨਾਂ ਦੇ ਨਾਲ ਧੱਕਾ ਹੈ। 

ਜਦੋਂ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜੋ ਕਿ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ। ਹੁਣ ਕਿਸਾਨ ਪਰਾਲੀ ਦਾ ਹੱਲ ਕੀ ਕਰਨ ਜਦੋਂ ਕਿ ਕਿਸਾਨਾਂ ਦੇ ਨਾਲ ਧੱਕਾ ਕੀਤਾ ਜਾ ਰਿਹਾ ਹੈ। 

ਇਸ ਦੌਰਾਨ ਚਰਨਜੀਤ ਚੰਨੀ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਜ਼ਿਲ੍ਹਾ ਮਾਨਸਾ ਵਿੱਚ ਦਿਲਜੀਤ ਸਿੰਘ ਨੌਜਵਾਨ ਦੀ ਨਸ਼ੇ ਦੇ ਕਾਰਨ ਮੌਤ ਹੋ ਚੁੱਕੀ ਸੀ ਜਦੋਂ ਕਿ ਸਰਕਾਰ ਅਤੇ ਪੁਲਿਸ ਵੱਲੋਂ ਉਸ ਦੀ ਮੌਤ ਨੂੰ ਕਤਲ ਦਾ ਰੂਪ ਦੇ ਕੇ ਭਟਕਾਉਣ ਦੀ ਕੋਸ਼ਿਸ਼ ਕੀਤੀ ਗਈ ਜਦੋਂਕਿ ਅੱਜ ਪੋਸਟਮਾਰਟਮ ਦੀ ਰਿਪੋਰਟ ਨੇ ਸਾਫ ਕਰ ਦਿੱਤਾ ਕਿ ਇਸ ਨੌਜਵਾਨ ਦੀ ਮੌਤ ਨਸ਼ੇ ਦੇ ਓਵਰਡੋਜ ਦੇ ਕਾਰਨ ਹੋਈ ਹੈ। ਹੁਣ ਸਰਕਾਰ ਅਤੇ ਪੁਲਿਸ ਨੂੰ ਲੋਕਾਂ ਦੀ ਕਚਹਿਰੀ ਵਿੱਚ ਜਵਾਬ ਦੇਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਨਿਤ ਨਸ਼ੇ ਦੇ ਨਾਲ ਨੌਜਵਾਨੀ ਖਤਮ ਹੁੰਦੀ ਜਾ ਰਹੀ ਹੈ। 

ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਨਹੀਂ ਦੇ ਪਾ ਰਹੀ ਜਿਸ ਦਾ ਕਾਰਨ ਪੰਜਾਬ ਦੇ ਨੌਜਵਾਨ ਨਸ਼ਿਆਂ ਅਤੇ ਗੈਂਗਸਟਰਵਾਦ ਵਿੱਚ ਫਸਦੇ ਜਾ ਰਹੇ ਹਨ। ਇਸ ਤੋਂ ਇਲਾਵਾ ਚਰਨਜੀਤ ਚੰਨੀ ਨੇ ਪਿਛਲੇ ਦਿਨੀਂ ਪੀਸੀਐਸ ਮੇਨ ਦੇ ਆਏ ਨਤੀਜਿਆਂ ਉੱਤੇ ਬੋਲਦਿਆਂ ਕਿਹਾ ਕਿ ਇਸ ਵਿੱਚ ਸਰਕਾਰ ਵੱਲੋਂ ਬਹੁਤ ਵੱਡਾ ਘਪਲਾ ਕੀਤਾ ਗਿਆ ਹੈ।

ਭਵਿੱਖ ਵਿੱਚ ਕਾਂਗਰਸ ਸਰਕਾਰ ਬਣਦੀ ਹੈ ਤਾਂ ਇਹ ਪੇਪਰ ਕੈਂਸਲ ਕਰਕੇ ਦੁਬਾਰਾ ਪਾਰਦਰਸ਼ੀ ਰੂਪ ਵਿੱਚ ਪੇਪਰ ਲਿਆ ਜਾਵੇਗਾ ਤੇ ਪਿਛਲੇ ਕੀਤੇ ਗਏ ਘੁਟਾਲੇ ਵਿੱਚ ਜਿਹੜੇ ਵੀ ਲੋਕ ਸ਼ਾਮਿਲ ਹੋਣਗੇ ਉਨ੍ਹਾਂ ਉੱਤੇ ਕਾਨੂੰਨੀ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਚਰਨਜੀਤ ਚੰਨੀ ਵੱਲੋਂ ਦੱਸਿਆ ਗਿਆ ਕਿ 12 ਨਵੰਬਰ ਨੂੰ ਸ੍ਰੀ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਸਾਈਕਲ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਨੂੰ ਕਿ ਪਾਰਟੀ ਦੇ ਸੀਨੀਅਰ ਆਗੂ ਸਚਿਨ ਪਾਇਲਟ ਵੱਲੋਂ ਹਰੀ ਝੰਡੀ ਦਿਖਾਈ ਜਾਵੇਗੀ। ਚੰਨੀ ਨੇ ਇਹ ਵੀ ਸਾਫ ਕੀਤਾ ਕਿ ਇਹ ਸਾਈਕਲ ਯਾਤਰਾ ਸਿਰਫ ਮੇਰੇ ਵੱਲੋਂ ਨਹੀਂ ਬਲਕਿ ਸਮੁੱਚੀ ਪੰਜਾਬ ਦੀ ਕਾਂਗਰਸ ਪਾਰਟੀ ਵੱਲੋਂ ਆਯੋਜਿਤ ਕੀਤੀ ਜਾ ਰਹੀ ਹੈ।

 ਚੰਨੀ ਨੇ ਇਹ ਵੀ ਦੱਸਿਆ ਕਿ ਪਾਰਟੀ ਪ੍ਰਧਾਨ ਪ੍ਰਗਟ ਸਿੰਘ ਵੱਲੋਂ ਦਿੱਤੇ ਜਾ ਰਹੇ ਪ੍ਰੋਗਰਾਮਾਂ ਦਾ ਇਹ ਇੱਕ ਹਿੱਸਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸਾਈਕਲ ਯਾਤਰਾ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋ ਕੇ ਪੰਜਾਬ ਦੇ 28 ਵਿਧਾਨ ਸਭਾ ਹਲਕਿਆਂ ਵਿੱਚ ਜਾਵੇਗੀ। 

ਪੱਤਰਕਾਰਾਂ ਵੱਲੋਂ ਸੋਨੀਆ ਗਾਂਧੀ ਵੱਲੋਂ ਲਿਖੀ ਗਈ ਕਿਤਾਬ ਬਾਰੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਚੰਨੀ ਨੇ ਕਿਹਾ ਕਿ ਮੈਂ ਫਿਲਹਾਲ ਕਿਤਾਬ ਪੂਰੀ ਤਰ੍ਹਾਂ ਨਹੀਂ ਪੜ੍ਹੀ ਪ੍ਰੰਤੂ ਜੋ 1984 ਦੇ ਵਿੱਚ ਆਪ੍ਰੇਸ਼ਨ ਬਲੂ ਸਟਾਰ ਅਤੇ ਸਿੱਖ ਕਤਲੇਆਮ ਹੋਇਆ ਉਹ ਬਿਲਕੁਲ ਗਲਤ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸ ਸਮੇਂ ਦੀ ਸਰਕਾਰ ਅਤੇ ਕਾਂਗਰਸ ਪਾਰਟੀ ਦੇ ਇਹ ਫੈਸਲੇ ਗਲਤ ਸੀ ਅਤੇ ਇਸ ਗੱਲ ਦੀ ਕਾਂਗਰਸ ਪਾਰਟੀ ਪਿਛਲੇ ਸਮੇਂ ਵਿੱਚ ਕਈ ਵਾਰ ਮਾਫੀ ਵੀ ਮੰਗ ਚੁੱਕੀ ਹੈ।

ਇਹ ਵੀ ਪੜ੍ਹੋ : Punjabi News Live: ਪੰਜਾਬ ਕਾਂਗਰਸ ਵੱਲੋਂ ਚੋਣ ਮੁਹਿੰਮ ਸ਼ੁਰੂ; ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:
Punjab News