• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੀਐਮ ਭਗਵੰਤ ਮਾਨ ਨੇ ਤਰਨਤਾਰਨ ਹਾਦਸੇ ਦੇ ਮ੍ਰਿਤਕਾਂ ਲਈ ₹5 ਲੱਖ ਤੇ ਜ਼ਖ਼ਮੀਆਂ ਲਈ ₹1 ਲੱਖ ਮਾਲੀ ਸਹਾਇਤਾ ਐਲਾਨੀ

ਸੀਐਮ ਭਗਵੰਤ ਮਾਨ ਨੇ ਤਰਨਤਾਰਨ ਹਾਦਸੇ ਦੇ ਮ੍ਰਿਤਕਾਂ ਲਈ ₹5 ਲੱਖ ਤੇ ਜ਼ਖ਼ਮੀਆਂ ਲਈ ₹1 ਲੱਖ ਮਾਲੀ ਸਹਾਇਤਾ ਐਲਾਨੀ

Tarn Taran Road Accident Compensation News: ਤਰਨਤਾਰਨ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ।

Written ByRavinder Singh
Published: Nov 15, 2026, 13:58 IST|Updated: Nov 16, 2026, 06:34 IST
joinshare
ਸੀਐਮ ਭਗਵੰਤ ਮਾਨ ਨੇ ਤਰਨਤਾਰਨ ਹਾਦਸੇ ਦੇ ਮ੍ਰਿਤਕਾਂ ਲਈ ₹5 ਲੱਖ ਤੇ ਜ਼ਖ਼ਮੀਆਂ ਲਈ ₹1 ਲੱਖ ਮਾਲੀ ਸਹਾਇਤਾ ਐਲਾਨੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਬਜ਼ੁਰਗ ਦਾ ਗਲਾ ਘੁੱਟ ਕੇ ਕਤਲ; ਪੁੱਤਰ ਤੇ ਸਾਲੇ ਸਮੇਤ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ

ਬਜ਼ੁਰਗ ਦਾ ਗਲਾ ਘੁੱਟ ਕੇ ਕਤਲ; ਪੁੱਤਰ ਤੇ ਸਾਲੇ ਸਮੇਤ ਪੰਜ ਲੋਕਾਂ ਖਿਲਾਫ਼ ਮਾਮਲਾ ਦਰਜ

2

ਅਕਾਲੀ-ਭਾਜਪਾ ਦਾ ਗਠਜੋੜ ਕਸੌਟੀ ਉਤੇ ਹਮੇਸ਼ਾ ਖਰਾ ਉਤਰਿਆ; ਪੀਐਮ ਨਰਿੰਦਰ ਮੋਦੀ ਵੱਡਾ ਬਿਆਨ

3

ਖੰਨਾ 'ਚ ਐਸਐਸਪੀ ਡਾ. ਦਰਪਣ ਆਲੂਵਾਲੀਆ ਦੀ ਅਗਵਾਈ ਹੇਠ ਬੱਸ ਸਟੈਂਡ 'ਤੇ CASO ਆਪ੍ਰੇਸ਼ਨ, ਸ਼ੱਕੀ ਯਾਤਰੀਆਂ ਦੇ ਸਮਾਨ ਦੀ ਤਲਾਸ਼ੀ

4

ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

5

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਪ੍ਰੈੱਸ ਕਾਨਫਰੰਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Tarn Taran Road Accident Compensation News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ਵਿੱਚ ਕੀਮਤੀ ਜਾਨਾਂ ਚਲੇ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦਾ ਬਿਹਤਰ ਡਾਕਟਰੀ ਇਲਾਜ ਵੀ ਯਕੀਨੀ ਬਣਾਏਗੀ।

ਐਕਸ 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਮੈਂ ਨੌਸ਼ਹਿਰਾ ਪੰਨੂਆਂ ਨੇੜੇ ਵਾਪਰੇ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਸ਼ਰਧਾਲੂਆਂ ਦਾ ਹਾਲ-ਚਾਲ ਜਾਣਨ ਲਈ ਅੰਮ੍ਰਿਤਸਰ ਦੇ ਇੱਕ ਹਸਪਤਾਲ ਦਾ ਦੌਰਾ ਕੀਤਾ। ਪ੍ਰਮਾਤਮਾ ਦੀ ਮਿਹਰ ਨਾਲ ਜ਼ਿਆਦਾਤਰ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ ਅਤੇ ਉਮੀਦ ਹੈ ਕਿ ਉਹ ਜਲਦੀ ਠੀਕ ਹੋ ਕੇ ਘਰ ਪਰਤਣਗੇ। ਮੈਂ ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੰਜ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾ ਹਾਂ। ਸਰਕਾਰ ਵੱਲੋਂ ਹਰੇਕ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੇ ਨਾਲ-ਨਾਲ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਰਕਾਰ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਹਾਦਸੇ ਵਿੱਚ 11 ਵਿਅਕਤੀ ਜ਼ਖ਼ਮੀ ਹੋਏ ਹਨ, ਜਦਕਿ ਚਾਰ ਸ਼ਰਧਾਲੂਆਂ ਅਤੇ ਇੱਕ ਮੋਟਰਸਾਈਕਲ ਸਵਾਰ ਦੀ ਦੁਖਦਾਈ ਮੌਤ ਹੋ ਗਈ ਹੈ।

ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਹੀ ਦੁਖਦਾਇਕ ਘਟਨਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਰੀਕ ਹੁੰਦਾ ਹਾਂ ਅਤੇ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ। ਪੰਜਾਬ ਸਰਕਾਰ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਵਿਅਕਤੀ ਨੂੰ ਇਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਵੇਗੀ। ਜ਼ਖ਼ਮੀਆਂ ਦਾ ਸਾਰਾ ਡਾਕਟਰੀ ਇਲਾਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।”

ਉਨ੍ਹਾਂ ਅੱਗੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਜ਼ਖ਼ਮੀਆਂ ਦਾ ਵਧੀਆ ਤੋਂ ਵਧੀਆ ਇਲਾਜ ਯਕੀਨੀ ਬਣਾਉਣ।

ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਪੀੜਤ ਪਰਿਵਾਰਾਂ ਨੂੰ ਇਹ ਨਾ ਪੂਰੇ ਜਾਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਵੇ।”

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ, ਖਾਟੂ ਸ਼ਿਆਮ ਅਤੇ ਮਥੁਰਾ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ਲਈ 17,531 ਤੋਂ ਵੱਧ ਸਫਲ ਯਾਤਰਾਵਾਂ ਰਾਹੀਂ 7,02,203 ਤੋਂ ਵੱਧ ਸ਼ਰਧਾਲੂ ਇਸ ਪਹਿਲਕਦਮੀ ਦਾ ਲਾਭ ਉਠਾ ਚੁੱਕੇ ਹਨ।

ਉਨ੍ਹਾਂ ਕਿਹਾ, “ਇਸ ਯੋਜਨਾ ਤਹਿਤ ਹਰ ਰੋਜ਼ 70 ਤੋਂ ਵੱਧ ਬੱਸਾਂ ਚੱਲਦੀਆਂ ਹਨ, ਜਿਸ ਨਾਲ ਰੋਜ਼ਾਨਾ 3,000 ਤੋਂ ਵੱਧ ਸ਼ਰਧਾਲੂਆਂ ਨੂੰ ਯਾਤਰਾ ਦੀ ਸਹੂਲਤ ਮਿਲਦੀ ਹੈ। ਹਜ਼ਾਰਾਂ ਯਾਤਰਾਵਾਂ ਸਫਲਤਾਪੂਰਵਕ ਪੂਰੀਆਂ ਹੋ ਚੁੱਕੀਆਂ ਹਨ ਅਤੇ ਇਨ੍ਹਾਂ ਯਾਤਰਾਵਾਂ ਦੌਰਾਨ ਕਦੇ ਵੀ ਅਜਿਹੀ ਕੋਈ ਅਣਹੋਣੀ ਘਟਨਾ ਨਹੀਂ ਵਾਪਰੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਇਸ ਗਹਿਰੇ ਦੁਖਾਂਤ ’ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਹਾਦਸਿਆਂ ਨੂੰ ਸਿਆਸੀ ਵਿਵਾਦ ਨਹੀਂ ਬਣਾਉਣਾ ਚਾਹੀਦਾ।

ਉਨ੍ਹਾਂ ਕਿਹਾ, “ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਜਿਹਾ ਦੁਖਦਾਈ ਹਾਦਸਾ ਵਾਪਰਿਆ ਹੈ, ਪਰ ਇਸ ਉੱਤੇ ਸਿਆਸਤ ਨਹੀਂ ਹੋਣੀ ਚਾਹੀਦੀ। ਇਸ ਘਟਨਾ ਨੂੰ ਸਰਕਾਰ ਦੀ ਕਿਸੇ ਵੀ ਕਮੀ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਪੰਜਾਬ ਸਰਕਾਰ ਹਰ ਨਾਗਰਿਕ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੋਰਸ ਨੇ ਐਮਰਜੈਂਸੀ ਵਿੱਚ ਤੁਰੰਤ ਕਾਰਵਾਈ ਅਤੇ ਸੜਕ ਸੁਰੱਖਿਆ ਉਪਾਵਾਂ ਰਾਹੀਂ ਪੂਰੇ ਸੂਬੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਉਨ੍ਹਾਂ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮਿਲਣਾ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ : ਟਿਊਬਵੈੱਲ ਕੁਨੈਕਸ਼ਨਾਂ 'ਤੇ ਸਰਵਿਸ ਕੁਨੈਕਸ਼ਨ ਚਾਰਜਿਜ਼ ਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ

Add Zee News as a Preferred Source
TAGS:
Punjab News