• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ

Parvinder Singh Jhota Murder Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਵੱਡਾ ਬਿਆਨ ਸਾਹਮਣੇ ਆਇਆ ਹੈ।

Written ByRavinder Singh
Published: Oct 14, 2026, 04:05 PM IST|Updated: Oct 14, 2026, 05:07 PM IST
joinshare
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Parvinder Singh Jhota Murder Case: ਮਾਨਸਾ ਵਿੱਚ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾਂ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ। 

ਉਨ੍ਹਾਂ ਨੇ ਕਿਹਾ ਕਿ ਡੀਜੀਪੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਨੇ ਐਕਸ ਹੈਂਡਲ ਉਤੇ ਲਿਖਿਆ ਕਿ ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ… ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

 

ਕੱਲ੍ਹ ਮਾਨਸਾ ਜ਼ਿਲ੍ਹੇ ਵਿੱਚ ਹੋਈ ਮੰਦਭਾਗੀ ਘਟਨਾ ਅਤਿ-ਨਿੰਦਣਯੋਗ ਹੈ… ਪੰਜਾਬ ਦੀ ਜਵਾਨੀ ਸਾਡਾ ਸਰਮਾਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

— Bhagwant Mann (@BhagwantMann) October 14, 2026

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਭੀੜ ਨੇ ਮੁੱਖ ਮੁਲਜ਼ਮ ਦੀ ਦੁਕਾਨ ਨੂੰ ਲਗਾਈ ਅੱਗ; 'ਆਪ' ਦਾ ਆਇਆ ਵੱਡਾ ਬਿਆਨ
ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਭਰ ਵਿੱਚ ਚਾਹੇ ਮੈਡੀਕਲ ਨਸ਼ਾ ਹੋਵੇ ਜਾਂ ਕੋਈ ਹੋਰ, ਉਨ੍ਹਾ ਨੇ ਯੁੱਧ ਵਿੱਢਿਆ ਹੋਇਆ ਹੈ, ਉਸ ਵਿਚ ਕਿਸੇ ਨਾਲ ਵੀ ਕਿਸੇ ਕਿਸਮ ਦੀ ਢਿੱਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪਰਵਿੰਦਰ ਝੋਟਾ ਦਾ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਕਮੀਆਂ ਚਾਹੇ ਕਿਸੇ ਵੀ ਪੱਧਰ 'ਤੇ ਹੋਣ, ਉਨ੍ਹਾਂ ਨੇ ਡੀਜੀਪੀ ਨੂੰ ਸਖ਼ਤੀ ਨਾਲ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ 'ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ' ਹੋ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਮੁੱਖ ਦੋਸ਼ੀ ਨੂੰ ਅੱਜ ਫੜ੍ਹ ਲਿਆ ਗਿਆ ਹੈ ਪਰ ਇਸ ਦੇ ਪਿੱਛੇ ਜੇਕਰ ਕੋਈ ਸਾਜ਼ਿਸ਼ ਹੋਈ ਜਾਂ ਕੋਈ ਹੋਰ ਵੀ ਇਸ ਘਟਨਾ ਪਿੱਛੇ ਹੋਇਆ ਤਾਂ ਕਿਸੇ ਕੀਮਤ 'ਤੇ ਨਹੀਂ ਬਚੇਗਾ।

ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

 

Add Zee News as a Preferred Source
TAGS:
CM Bhagwant Mann
Parvinder Singh Jhota murder
Zee punjabi News