Punjab Weather News: ਪੰਜਾਬ ਵਿੱਚ ਰਾਤ ਵੇਲੇ ਠੰਢ ਵਿੱਚ ਵਾਧਾ ਹੋ ਰਿਹਾ ਹੈ। ਦਰਅਸਲ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਤਾਜ਼ਾ ਬਰਫ਼ਬਾਰੀ ਕਾਰਨ ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਾਧਾ ਹੋਇਆ ਹੈ। ਦੇਰ ਸ਼ਾਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਤੇ ਮੀਂਹ ਨੇ ਮੌਸਮ ਨੂੰ ਠੰਢਾ ਕਰ ਦਿੱਤਾ ਹੈ। 25 ਅਕਤੂਬਰ ਤੋਂ ਅਗਲੇ ਕੁਝ ਦਿਨਾਂ ਲਈ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਦਿਨ ਵੇਲੇ ਧੁੱਪ ਰਹਿਣ ਕਾਰਨ ਤਾਪਮਾਨ ਆਮ ਦੇ ਆਸ-ਪਾਸ ਰਹੇਗਾ।
ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਦਰਜ
ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਵਧਿਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ। ਬਠਿੰਡਾ 32.4 ਡਿਗਰੀ ਦੇ ਵੱਧ ਤੋਂ ਵੱਧ ਤਾਪਮਾਨ ਨਾਲ ਰਾਜ ਵਿੱਚ ਸਭ ਤੋਂ ਗਰਮ ਰਿਹਾ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ। 28 ਅਕਤੂਬਰ ਤੱਕ ਚੰਡੀਗੜ੍ਹ ਵਿੱਚ ਮੁੱਖ ਤੌਰ 'ਤੇ ਸਾਫ਼ ਮੌਸਮ ਦੀ ਉਮੀਦ ਹੈ।
ਤਾਪਮਾਨ 32 ਡਿਗਰੀ ਦੇ ਆਸ-ਪਾਸ ਰਹੇਗਾ
ਮੌਸਮ ਵਿਭਾਗ ਅਨੁਸਾਰ, 27 ਅਕਤੂਬਰ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦੋਂ ਕਿ ਬਾਕੀ ਰਾਜ ਵਿੱਚ ਇਹ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਹਿਣ ਦੀ ਉਮੀਦ ਹੈ।
ਰਾਤ ਦਾ ਤਾਪਮਾਨ ਆਮ ਦੇ ਆਸ-ਪਾਸ ਰਹਿਣ ਦੀ ਉਮੀਦ
ਇਸ ਦੌਰਾਨ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਸੈਲਸੀਅਸ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ 14 ਤੋਂ 16 ਡਿਗਰੀ ਸੈਲਸੀਅਸ ਅਤੇ ਬਾਕੀ ਰਾਜ ਵਿੱਚ 14 ਤੋਂ 16 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਰਾਤ ਦਾ ਤਾਪਮਾਨ ਆਮ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।